ਨੀਰਜ ਸ਼ੇਖਰ ਨੇ ਭਰਿਆ ਰਾਜ ਸਭਾ ਲਈ ਨਾਮਜ਼ਦਗੀ ਪੱਤਰ

Wednesday, Aug 14, 2019 - 04:56 PM (IST)

ਨੀਰਜ ਸ਼ੇਖਰ ਨੇ ਭਰਿਆ ਰਾਜ ਸਭਾ ਲਈ ਨਾਮਜ਼ਦਗੀ ਪੱਤਰ

ਲਖਨਊ— ਸਾਬਕਾ ਪ੍ਰਧਾਨ ਮੰਤਰੀ ਚੰਦਰਸ਼ੇਖਰ ਦੇ ਬੇਟੇ ਨੀਰਜ ਸ਼ੇਖਰ ਨੇ ਰਾਜ ਸਭਾ ਉੱਪ ਚੋਣਾਂ ਲਈ ਭਾਜਪਾ ਉਮੀਦਵਾਰ ਦੇ ਰੂਪ 'ਚ ਬੁੱਧਵਾਰ ਨੂੰ ਨਾਮਜ਼ਦਗੀ ਪੱਤਰ ਭਰਿਆ। ਹਾਲ ਹੀ 'ਚ ਸਪਾ ਅਤੇ ਰਾਜ ਸਭਾ ਦੀ ਮੈਂਬਰਤਾ ਤੋਂ ਅਸਤੀਫਾ ਦੇਣ ਵਾਲੇ ਸ਼ੇਖਰ ਨੂੰ ਭਾਜਪਾ ਨੇ ਆਪਣਾ ਉਮੀਦਵਾਰ ਬਣਾਇਆ ਹੈ। ਉਨ੍ਹਾਂ ਨੇ ਮੁੱਖ ਮੰਤਰੀ ਯੋਗੀ ਆਦਿੱਤਿਯਨਾਥ, ਭਾਜਪਾ ਪ੍ਰਦੇਸ਼ ਪ੍ਰਧਾਨ ਸਵਤੰਤਰ ਦੇਵ ਸਿੰਘ ਅਤੇ ਹੋਰ ਸੀਨੀਅਰ ਨੇਤਾਵਾਂ ਦੀ ਮੌਜੂਦਗੀ 'ਚ ਪਰਚਾ ਭਰਿਆ।

ਦਿਲਚਸਪ ਗੱਲ ਇਹ ਹੈ ਕਿ ਵਿਧਾਨ ਪ੍ਰੀਸ਼ਦ ਮੈਂਬਰ ਰਵੀ ਸ਼ੰਕਰ ਸਿੰਘ ਪੱਪੂ ਸਮੇਤ ਸਪਾ ਦੇ ਸੀਨੀਅਰ ਨੇਤਾ ਵੀ ਨਾਮਜ਼ਦਗੀ ਦਾਖਲ ਕਰਦੇ ਸਮੇਂ ਮੌਜੂਦ ਰਹੇ। ਸ਼ੇਖਰ ਦਾ ਬਿਨਾਂ ਵਿਰੋਧ ਚੁਣਿਆ ਜਾਣਾ ਤੈਅ ਹੈ। ਨਾਮਜ਼ਦਗੀ ਭਰਨ ਦੀ ਆਖਰੀ ਤਾਰੀਕ ਬੁੱਧਵਾਰ ਸੀ, ਜਦੋਂ ਕਿ ਨਾਮਜ਼ਦਗੀ ਪੱਤਰਾਂ ਦੀ ਜਾਂਚ 16 ਅਗਸਤ ਨੂੰ ਹੋਵੇਗੀ। ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਆਖਰੀ ਤਾਰੀਕ 19 ਅਗਸਤ ਹੈ।


author

DIsha

Content Editor

Related News