NEET ਦੀ ਤਿਆਰੀ ਕਰ ਰਹੀ ਵਿਦਿਆਰਥਣ ਨੇ ਕੀਤੀ ਖ਼ੁਦਕੁਸ਼ੀ

Wednesday, Jun 17, 2026 - 10:35 AM (IST)

NEET ਦੀ ਤਿਆਰੀ ਕਰ ਰਹੀ ਵਿਦਿਆਰਥਣ ਨੇ ਕੀਤੀ ਖ਼ੁਦਕੁਸ਼ੀ

ਦੇਹਰਾਦੂਨ- ਰਾਸ਼ਟਰੀ ਯੋਗਤਾ-ਕਮ-ਪ੍ਰਵੇਸ਼ ਪ੍ਰੀਖਿਆ (ਨੀਟ) ਦੀ ਤਿਆਰੀ ਕਰ ਰਹੀ 23 ਸਾਲਾ ਇਕ ਮੁਟਿਆਰ ਨੇ ਇੱਥੇ ਪਟੇਲ ਨਗਰ ਸਥਿਤ ਆਪਣੇ ਘਰ ਵਿਚ ਕਥਿਤ ਤੌਰ ’ਤੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਪੁਲਸ ਨੇ ਦੱਸਿਆ ਕਿ ਮ੍ਰਿਤਕ ਵਿਦਿਆਰਥਣ ਦੀ ਪਛਾਣ ਰੀਆ ਕੁਮਾਰੀ ਵਜੋਂ ਹੋਈ ਹੈ। ਅਧਿਕਾਰੀਆਂ ਮੁਤਾਬਕ, ਪਟੇਲ ਨਗਰ ਥਾਣੇ ਨੂੰ ਮੰਗਲਵਾਰ ਦੁਪਹਿਰ ਘਟਨਾ ਦੀ ਸੂਚਨਾ ਮਿਲੀ।

ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਰੀਆ ਆਪਣੇ ਮਾਤਾ-ਪਿਤਾ ਨਾਲ ਰਹਿੰਦੀ ਸੀ। ਸਦਰ ਸਰਕਲ ਅਫ਼ਸਰ (ਸੀ. ਓ.) ਅੰਕਿਤ ਕੰਧਾਰੀ ਨੇ ਦੱਸਿਆ ਕਿ ਉਹ ਰਾਤ ਨੂੰ ਪੜ੍ਹਾਈ ਕਰਦੀ ਸੀ ਅਤੇ ਆਮ ਤੌਰ ’ਤੇ ਦੇਰ ਨਾਲ ਉੱਠਦੀ ਸੀ। ਘਟਨਾ ਦਾ ਪਤਾ ਉਦੋਂ ਲੱਗਿਆ ਜਦੋਂ ਉਸ ਦੀ ਮਾਂ ਉਸ ਨੂੰ ਦੁਪਹਿਰ ਦਾ ਖਾਣਾ ਖਾਣ ਲਈ ਬੁਲਾਉਣ ਗਈ। ਦਰਵਾਜ਼ਾ ਨਾ ਖੁੱਲ੍ਹਣ ’ਤੇ ਉਸ ਨੇ ਉਸ ਦੇ ਪਿਤਾ ਨੂੰ ਸੂਚਨਾ ਦਿੱਤੀ। ਇਸ ਤੋਂ ਬਾਅਦ ਪਰਿਵਾਰ ਵਾਲਿਆਂ ਨੇ ਜਦੋਂ ਦਰਵਾਜ਼ਾ ਖੋਲ੍ਹਿਆ ਤਾਂ ਰੀਆ ਫਾਹੇ ਨਾਲ ਲਟਕਦੀ ਮਿਲੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News