ਨੀਟ ਪ੍ਰੀਖਿਆ ਵਿਵਾਦ : ਭਲਕੇ ਪੂਰੇ ਦੇਸ਼ ’ਚ ਪ੍ਰਦਰਸ਼ਨ ਕਰੇਗੀ ਕਾਂਗਰਸ

Wednesday, Jun 19, 2024 - 06:42 PM (IST)

ਨਵੀਂ ਦਿੱਲੀ (ਭਾਸ਼ਾ) - ਮੈਡੀਕਲ ਦਾਖਲਾ ਪ੍ਰੀਖਿਆ ਨੀਟ-ਗ੍ਰੈਜੂਏਟ ’ਚ ਕਥਿਤ ਬੇਨਿਯਮੀਆਂ ਬਾਰੇ ਵਿਦਿਆਰਥੀਆਂ ਨੂੰ ਇਨਸਾਫ਼ ਦੁਆਉਣ ਦੀ ਮੰਗ ਨੂੰ ਲੈ ਕੇ ਕਾਂਗਰਸ ਸ਼ੁੱਕਰਵਾਰ ਦੇਸ਼ ਦੇ ਸਾਰੇ ਸੂਬਾਈ ਹੈੱਡਕੁਆਰਟਰਾਂ ’ਚ ਰੋਸ ਪ੍ਰਦਰਸ਼ਨ ਕਰੇਗੀ। ਪਾਰਟੀ ਦੇ ਸੰਗਠਨ ਜਨਰਲ ਸਕੱਤਰ ਕੇ. ਸੀ. ਵੇਣੂਗੋਪਾਲ ਨੇ ਸਾਰੀਆਂ ਸੂਬਾਈ ਇਕਾਈਆਂ ਦੇ ਮੁਖੀਆਂ, ਕਾਂਗਰਸ ਵਿਧਾਇਕ ਦਲ ਦੇ ਨੇਤਾਵਾਂ, ਸੂਬਾਈ ਇੰਚਾਰਜਾਂ, ਜਨਰਲ ਸਕੱਤਰਾਂ ਅਤੇ ਹੋਰ ਅਹੁਦੇਦਾਰਾਂ ਨੂੰ ਲਿਖੀ ਚਿੱਠੀ ’ਚ ਕਿਹਾ ਹੈ ਕਿ ਨੀਟ ਦੀ ਪ੍ਰੀਖਿਆ ਨਾਲ ਸਬੰਧਤ ਚਿੰਤਾਵਾਂ ਨੂੰ ਦੂਰ ਕਰਨ ਦੀ ਤੁਰੰਤ ਲੋੜ ਹੈ। 

ਇਹ ਵੀ ਪੜ੍ਹੋ - Amazon ਤੋਂ ਮੰਗਵਾਇਆ ਪਾਰਸਲ, ਬਾਕਸ ਵਿਚ ਜਿਊਂਦਾ ਕੋਬਰਾ ਦੇਖ ਜੋੜੇ ਦੇ ਉੱਡੇ ਹੋਸ਼ (ਵੀਡੀਓ)

ਦੱਸ ਦੇਈਏ ਕਿ ਨੈਸ਼ਨਲ ਟੈਸਟਿੰਗ ਏਜੰਸੀ (ਐੱਨ. ਟੀ. ਏ.) ਨੇ 4 ਜੂਨ, 2024 ਨੂੰ ਨੀਟ ਯੂ. ਜੀ. 2024 ਦੇ ਨਤੀਜੇ ਜਾਰੀ ਕੀਤੇ ਸਨ। ਆਮ ਆਦਮੀ ਪਾਰਟੀ (ਆਪ) ਦੇ ਯੂਥ ਵਿੰਗ ਨੇ ਬੁੱਧਵਾਰ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੀ ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ ਕੀਤਾ ਤੇ ਕਥਿਤ ਬੇਨਿਯਮੀਆਂ ਕਾਰਨ ਨੀਟ ਪ੍ਰੀਖਿਆ ਨੂੰ ਰੱਦ ਕਰਨ ਦੀ ਮੰਗ ਕੀਤੀ। ਧਰਨੇ ਦੀ ਅਗਵਾਈ ਆਮ ਆਦਮੀ ਪਾਰਟੀ ਦੇ ਵਿਧਾਇਕ ਸੰਜੀਵ ਝਾਅ ਨੇ ਕੀਤੀ।

ਇਹ ਵੀ ਪੜ੍ਹੋ - ਇਸ ਸੂਬੇ ਦੇ 1.91 ਲੱਖ ਕਿਸਾਨਾਂ ਲਈ ਵੱਡੀ ਖ਼ਬਰ, ਸਰਕਾਰ ਮੁਆਫ਼ ਕਰ ਰਹੀ 2 ਲੱਖ ਰੁਪਏ ਤੱਕ ਦਾ ਕਰਜ਼ਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News