ਨੀਟ ਪ੍ਰਬੰਧਨ ’ਤੇ ਸੰਸਦੀ ਕਮੇਟੀ ਦੀ ਮੀਟਿੰਗ: DG, ਉੱਚ ਸਿੱਖਿਆ ਸਕੱਤਰ ਤੇ NMC ਅਧਿਕਾਰੀਆਂ ਤੋਂ ਮੰਗਿਆ ਜਵਾਬ

Thursday, Jun 11, 2026 - 07:59 AM (IST)

ਨੀਟ ਪ੍ਰਬੰਧਨ ’ਤੇ ਸੰਸਦੀ ਕਮੇਟੀ ਦੀ ਮੀਟਿੰਗ: DG, ਉੱਚ ਸਿੱਖਿਆ ਸਕੱਤਰ ਤੇ NMC ਅਧਿਕਾਰੀਆਂ ਤੋਂ ਮੰਗਿਆ ਜਵਾਬ

ਨਵੀਂ ਦਿੱਲੀ (ਇੰਟ) - ਨੀਟ ਪ੍ਰੀਖਿਆ ਦੇ ਸੰਚਾਲਨ ਅਤੇ ਉਸ ਨਾਲ ਜੁੜੇ ਵੱਖ-ਵੱਖ ਮੁੱਦਿਆਂ ’ਤੇ ਸੰਸਦ ਦੀ ਨਿਗਰਾਨੀ ਲਗਾਤਾਰ ਵਧ ਰਹੀ ਹੈ। ਇਸੇ ਕੜੀ ’ਚ ਸਿਹਤ ਅਤੇ ਪਰਿਵਾਰ ਭਲਾਈ ਸਬੰਧੀ ਸੰਸਦੀ ਸਥਾਈ ਕਮੇਟੀ ਨੇ ਬੁੱਧਵਾਰ ਨੂੰ ਅਹਿਮ ਮੀਟਿੰਗ ਕੀਤੀ, ਜਿਸ ’ਚ ਨੀਟ ਪ੍ਰੀਖਿਆਵਾਂ ਦੇ ਸੰਚਾਲਨ ’ਤੇ ਚਰਚਾ ਕੀਤੀ ਗਈ। ਕਮੇਟੀ ਦੀ ਪ੍ਰਧਾਨਗੀ ਸੀਨੀਅਰ ਸੰਸਦ ਮੈਂਬਰ ਰਾਮ ਗੋਪਾਲ ਯਾਦਵ ਨੇ ਕੀਤੀ। ਮੀਟਿੰਗ ਦਾ ਵਿਸ਼ਾ ‘ਨੈਸ਼ਨਲ ਮੈਡੀਕਲ ਕਮਿਸ਼ਨ (NMC) ਐਕਟ 2019 ਤਹਿਤ ਨੀਟ ਪ੍ਰੀਖਿਆਵਾਂ ਦਾ ਸੰਚਾਲਨ’ ਸੀ। 

ਪੜ੍ਹੋ ਇਹ ਵੀ - 9 ਮਹੀਨੇ ਦੀ ਗਰਭਵਤੀ ਔਰਤ ਨੇ ਸਾੜੀ 'ਚ ਦਿੱਤੇ ਖ਼ਤਰਨਾਕ ਯੋਗਾ ਪੋਜ਼, 2 ਕਰੋੜ ਲੋਕਾਂ ਨੇ ਦੇਖੀ ਵੀਡੀਓ, ਉੱਡੇ ਹੋਸ਼

ਇਹ ਚਰਚਾ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਅਧੀਨ ਰੈਗੂਲੇਟਰੀ ਸੰਸਥਾਵਾਂ ਦੇ ਢਾਂਚੇ, ਜ਼ਿੰਮੇਵਾਰੀਆਂ ਅਤੇ ਕੰਮ-ਕਾਜ ਦੀ ਸਮੀਖਿਆ ਦੇ ਹਿੱਸੇ ਵਜੋਂ ਕੀਤੀ ਗਈ। ਮੀਟਿੰਗ ’ਚ ਨੀਟ ਪੇਪਰ ਪ੍ਰਬੰਧਨ ’ਤੇ ਉੱਚ ਸਿੱਖਿਆ ਵਿਭਾਗ ਦੇ ਸਕੱਤਰ ਵਿਨੀਤ ਜੋਸ਼ੀ, NTA ਦੇ ਡਾਇਰੈਕਟਰ ਜਨਰਲ ਅਭਿਸ਼ੇਕ ਸਿੰਘ ਅਤੇ ਨੈਸ਼ਨਲ ਮੈਡੀਕਲ ਕਮਿਸ਼ਨ (NMC) ਅਤੇ ਰਾਸ਼ਟਰੀ ਪ੍ਰੀਖਿਆ ਏਜੰਸੀ (NTA) ਦੇ ਸੀਨੀਅਰ ਅਧਿਕਾਰੀਆਂ ਤੋਂ ਕਮੇਟੀ ਨੇ ਜਵਾਬ ਮੰਗਿਆ। ਕਮੇਟੀ ਨੇ ਅਧਿਕਾਰੀਆਂ ਤੋਂ ਨੀਟ ਪ੍ਰੀਖਿਆ ਦੇ ਸੰਚਾਲਨ, ਇਸ ਦੇ ਪ੍ਰਸ਼ਾਸਨ ਤੇ ਰੈਗੂਲੇਟਰੀ ਸੰਸਥਾਵਾਂ ਦੇ ਕੰਮ-ਕਾਜ ਨਾਲ ਸਬੰਧਤ ਵੱਖ-ਵੱਖ ਪਹਿਲੂਆਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਮੀਟਿੰਗ ਦੌਰਾਨ ਅਧਿਕਾਰੀਆਂ ਨੇ ਕਮੇਟੀ ਅੱਗੇ ਨੀਟ ਪ੍ਰੀਖਿਆ ਪ੍ਰਬੰਧਾਂ ਨਾਲ ਸਬੰਧਤ ਮੁੱਦਿਆਂ ’ਤੇ ਜਵਾਬ ਦਿੱਤੇ।

ਪੜ੍ਹੋ ਇਹ ਵੀ - 6 ਹਜ਼ਾਰ ਦੀ ਨੌਕਰੀ..., 2 ਕਰੋੜ ਕੈਸ਼, 47 ਲੱਖ ਦਾ ਸੋਨਾ! ਓੜੀਸ਼ਾ 'ਚ ਇੰਜੀਨੀਅਰ ਦੇ ਘਰ ਰੇਡ, Lockers ਦੇਖ ਉੱਡੇ ਹੋਸ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News