''ਜ਼ਿੰਮੇਵਾਰਾਂ ਨੂੰ ਫਾਸਟ ਟ੍ਰੈਕ ਕੋਰਟ ਰਾਹੀਂ ਮਿਲੇਗੀ ਸਜ਼ਾ'', ਪੇਪਰ ਲੀਕ ਮੁੱਦੇ ''ਤੇ PM ਮੋਦੀ ਦਾ ਵੱਡਾ ਬਿਆਨ
Thursday, Jul 23, 2026 - 09:44 AM (IST)
ਨਵੀਂ ਦਿੱਲੀ : NEET ਪੇਪਰ ਲੀਕ ਮੁੱਦੇ ਨੂੰ ਲੈ ਕੇ CJP ਵਲੋਂ ਜੰਤਰ-ਮੰਤਰ ਵਿਖੇ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਜਿਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਵਲੋਂ ਇੱਕ ਵੱਡਾ ਐਲਾਨ ਕਰ ਦਿੱਤਾ ਗਿਆ। ਪ੍ਰਧਾਨ ਮੰਤਰੀ ਮੋਦੀ ਨੇ ਪਰ ਲੀਕ ਦੇ ਸਾਰੇ ਮਾਮਲਿਆਂ ਵਿੱਚ ਦੋਸ਼ੀਆਂ ਨੂੰ ਸਖ਼ਤ ਸਜ਼ਾ ਦੇਣ ਅਤੇ ਮਾਮਲਿਆਂ ਦਾ ਜਲਦੀ ਨਿਪਟਾਰਾ ਕਰਨ ਲਈ ਫਾਸਟ ਟਰੈਕ ਅਦਾਲਤਾਂ ਦਾ ਗਠਨ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧ ਵਿਚ ਉਨ੍ਹਾਂ ਨੇ ਲੋੜੀਂਦੀ ਕਾਰਵਾਈ ਯਕੀਨੀ ਬਣਾਉਣ ਲਈ ਸਬੰਧਤ ਵਿਭਾਗ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ।
ਪੜ੍ਹੋ ਇਹ ਵੀ - ਇੰਟਰਨੈੱਟ ਸੇਵਾਵਾਂ ਬੰਦ, ਦਿੱਲੀ ਦੇ ਜੰਤਰ-ਮੰਤਰ 'ਤੇ CJP ਪ੍ਰਦਰਸ਼ਨ ਨੂੰ ਲੈ ਕੇ ਵੱਡੀ ਖ਼ਬਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਸ਼ਲ ਮੀਡੀਆ ਐਕਸ 'ਤੇ ਪੋਸਟ ਕਰਦਿਆਂ ਕਿਹਾ ਕਿ ਦੇਸ਼ ਦੇ ਨੌਜਵਾਨਾਂ ਦੀ ਭਲਾਈ ਅਤੇ ਉਨ੍ਹਾਂ ਦਾ ਭਵਿੱਖ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ। ਪ੍ਰਸ਼ਨ ਪੱਤਰ ਲੀਕ ਵਿਰੁੱਧ ਚੁੱਕੇ ਗਏ ਕਦਮਾਂ ਦਾ ਜ਼ਿਕਰ ਕਰਦੇ ਹੋਏ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਇਹ ਵਿਦਿਆਰਥੀਆਂ ਦੇ ਹਿੱਤਾਂ ਦੀ ਰੱਖਿਆ ਲਈ ਸਰਕਾਰ ਵੱਲੋਂ ਕੀਤੇ ਗਏ ਯਤਨਾਂ ਦਾ ਹਿੱਸਾ ਹੈ।
ਪੜ੍ਹੋ ਇਹ ਵੀ - ਪੈਟਰੋਲ 327 ਤੇ ਡੀਜ਼ਲ 375 ਰੁਪਏ ਹੋਇਆ ਮਹਿੰਗਾ! ਗੁਆਂਢੀ ਮੁਲਕ 'ਚ ਮਚੀ ਹਾਹਾਕਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
