23 ਜੂਨ ਨੂੰ ਹੋਣ ਵਾਲੀ NEET-PG ਪ੍ਰੀਖਿਆ ਮੁਲਤਵੀ, ਨਵੀਂ ਤਾਰੀਖ਼ ਦਾ ਜਲਦ ਹੋਵੇਗਾ ਐਲਾਨ
Sunday, Jun 23, 2024 - 04:14 AM (IST)
ਨਵੀਂ ਦਿੱਲੀ- ਪੇਪਰ ਲੀਕ ਮਾਮਲੇ ਨੂੰ ਲੈ ਕੇ ਨੈਸ਼ਨਲ ਟੈਸਟਿੰਗ ਏਜੰਸੀ (ਐੱਨ.ਟੀ.ਏ.) ਲਗਾਤਾਰ ਸਵਾਲਾਂ ਦੇ ਘੇਰੇ 'ਚ ਘਿਰੀ ਹੋਈ ਹੈ। ਬੱਚਿਆਂ ਦੇ ਭਵਿੱਖ ਨਾਲ ਖਿਲਵਾੜ ਹੋਣ ਦੇ ਨਿੱਤ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਇਸੇ ਨੂੰ ਦੇਖਦੇ ਹੋਏ ਸਰਕਾਰ ਲਗਾਤਾਰ ਸਖ਼ਤ ਫ਼ੈਸਲੇ ਲੈ ਰਹੀ ਹੈ।
ਹੁਣ ਸਰਕਾਰ ਨੇ ਇਕ ਹੋਰ ਵੱਡਾ ਫ਼ੈਸਲਾ ਲੈ ਕੇ ਭਲਕੇ ਹੋਣ ਵਾਲੀ NEET-PG ਦੀ ਪ੍ਰੀਖਿਆ ਨੂੰ ਮੁਲਤਵੀ ਕਰ ਦਿੱਤਾ ਹੈ। ਇਸ ਪ੍ਰੀਖਿਆ ਦੀ ਅਗਲੀ ਤਾਰੀਖ਼ ਦਾ ਐਲਾਨ ਆਉਣ ਵਾਲੇ ਦਿਨਾਂ 'ਚ ਕੀਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਇਸ ਤੋਂ ਕੁਝ ਦੇਰ ਪਹਿਲਾਂ ਹੀ ਸਰਕਾਰ ਨੇ ਵੱਡਾ ਐਕਸ਼ਨ ਲੈਂਦੇ ਹੋਏ ਐੱਨ.ਟੀ.ਏ. ਦੇ ਡੀ.ਜੀ. ਸੁਬੋਧ ਕੁਮਾਰ ਨੂੰ ਅਹੁਦੇ ਤੋਂ ਹਟਾਉਣ ਦਾ ਫ਼ੈਸਲਾ ਕੀਤਾ ਸੀ। ਉਨ੍ਹਾਂ ਦੀ ਥਾਂ ਹੁਣ ਰਿਟਾਇਰਡ ਆਈ.ਏ.ਐੱਸ. ਅਧਿਕਾਰੀ ਪ੍ਰਦੀਪ ਸਿੰਘ ਖਰੋਲਾ ਨੂੰ ਕਾਰਜਭਾਰ ਸੰਭਾਲਣਗੇ। ਖਰੋਲਾ ਰਿਟਾਇਰ ਹੋਣ ਤੋਂ ਬਾਅਦ ਇੰਡੀਆ ਟ੍ਰੇਡ ਪ੍ਰਮੋਸ਼ਨ ਆਰਗਨਾਈਜੇਸ਼ਨ ਦੇ ਚੇਅਰਮੈਨ ਵਜੋਂ ਸੇਵਾ ਨਿਭਾਅ ਰਹੇ ਹਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e