ਨੀਟ ਪ੍ਰਸ਼ਨ ਪੱਤਰ ਲੀਕ ਮਾਮਲਾ : ਅਦਾਲਤ ਨੇ CBI ਨੂੰ ਜੇਲ ''ਚ 3 ਮੁਲਜ਼ਮਾਂ ਤੋਂ ਪੁੱਛਗਿੱਛ ਦੀ ਦਿੱਤੀ ਇਜਾਜ਼ਤ
Monday, Jun 15, 2026 - 06:49 PM (IST)
ਨਵੀਂ ਦਿੱਲੀ, (ਏਜੰਸੀ)-ਦਿੱਲੀ ਦੀ ਇਕ ਅਦਾਲਤ ਨੇ ਕੇਂਦਰੀ ਜਾਂਚ ਬਿਊਰੋ (ਸੀ. ਬੀ. ਆਈ.) ਦੀ ਰਾਸ਼ਟਰੀ ਯੋਗਤਾ ਕਮ ਪ੍ਰਵੇਸ਼ ਪ੍ਰੀਖਿਆ (ਨੀਟ) ਦਾ ਪ੍ਰਸ਼ਨ ਪੱਤਰ ਲੀਕ ਹੋਣ ਦੇ ਮਾਮਲੇ ਵਿਚ ਜੇਲ ਵਿਚ ਬੰਦ 3 ਮੁਲਜ਼ਮਾਂ ਤੋਂ ਪੁੱਛਗਿੱਛ ਕਰਨ ਸਬੰਧੀ ਅਰਜ਼ੀ ਸੋਮਵਾਰ ਨੂੰ ਮਨਜ਼ੂਰ ਕਰ ਲਈ ਹੈ। ਜੱਜ ਸੁਰਿੰਦਰ ਮੋਹਿਤ ਸਿੰਘ ਸੀ. ਬੀ. ਆਈ. ਦੀ ਉਸ ਪਟੀਸ਼ਨ ’ਤੇ ਸੁਣਵਾਈ ਕਰ ਰਹੇ ਸਨ, ਜਿਸ ਵਿਚ ਨਿਆਇਕ ਹਿਰਾਸਤ ਵਿਚ ਬੰਦ 3 ਮੁਲਜ਼ਮਾਂ- ਮਨੀਸ਼ਾ ਸੰਜੇ ਵਾਘਮਾਰੇ, ਧਨੰਜੇ ਨਿਵਿਰਤੀ ਲੋਖੰਡੇ ਅਤੇ ਸ਼ੁਭਮ ਮਧੂਕਰ ਖੈਰਨਾਰ ਤੋਂ ਪੁੱਛਗਿੱਛ ਦੀ ਇਜਾਜ਼ਤ ਮੰਗੀ ਗਈ ਸੀ। ਪਟੀਸ਼ਨ ਵਿਚ ਕਿਹਾ ਗਿਆ ਕਿ ਇਹ ਖ਼ੁਲਾਸਾ ਹੋਇਆ ਹੈ ਕਿ ਮੁਲਜ਼ਮ (ਤਿੰਨੇ) ਮੁੱਖ ਸਾਜ਼ਿਸ਼ਕਰਤਾ ਹਨ, ਜਿਨ੍ਹਾਂ ਨੇ 3 ਮਈ ਨੂੰ ਕਰਵਾਈ ਗਈ ਨੀਟ-ਯੂ. ਜੀ. 2026 ਪ੍ਰੀਖਿਆ ਤੋਂ ਪਹਿਲਾਂ ਆਰਥਿਕ ਲਾਭ ਦੇ ਬਦਲੇ ਪ੍ਰਸ਼ਨ ਪੱਤਰਾਂ ਦੇ ਲੀਕ ਹੋਣ ਅਤੇ ਉਨ੍ਹਾਂ ਨੂੰ ਅੱਗੇ ਫੈਲਾਉਣ ਵਿਚ ਮਦਦ ਕੀਤੀ ਸੀ।
ਪਟੀਸ਼ਨ ’ਚ ਅਦਾਲਤ ਤੋਂ ਜਾਂਚ ਦੇ ਸਬੰਧ ਵਿਚ ਲੋੜੀਂਦੇ ਸਪਸ਼ਟੀਕਰਨ ਪ੍ਰਾਪਤ ਕਰਨ ਲਈ ਮੁਲਜ਼ਮਾਂ ਤੋਂ ਪੁੱਛਗਿੱਛ ਦੀ ਇਜਾਜ਼ਤ ਮੰਗੀ ਗਈ ਸੀ। ਇਸ ਮਾਮਲੇ ਵਿਚ ਸੀ. ਬੀ. ਆਈ. ਨੇ ਹੁਣ ਤੱਕ 13 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਾਲ ਮੈਡੀਕਲ ਕੋਰਸਾਂ ਵਿਚ ਦਾਖਲੇ ਲਈ ਨੀਟ-ਯੂ. ਜੀ. ਪ੍ਰੀਖਿਆ ਦੇ ਪ੍ਰਸ਼ਨ ਪੱਤਰ ਲੀਕ ਹੋਣ ਦੇ ਦੋਸ਼ਾਂ ਦਰਮਿਆਨ ਐੱਨ. ਟੀ. ਏ. ਨੇ ਇਸ ਨੂੰ 12 ਮਈ ਨੂੰ ਰੱਦ ਕਰ ਦਿੱਤਾ ਸੀ। ਹੁਣ ਇਹ ਪ੍ਰੀਖਿਆ 21 ਜੂਨ ਨੂੰ ਕਰਵਾਈ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
