NEET Exam: PM ਮੋਦੀ ਨੇ ਕੀਤੀ ਮੰਤਰੀਆਂ ਦੀ ਸ਼ਲਾਘਾ, ਬੋਲੇ–ਮਿਲ ਕੇ ਕੰਮ ਕਰੀਏ ਤਾਂ ਹਰ ਚੁਣੌਤੀ ਆਸਾਨ
Thursday, Jun 25, 2026 - 07:30 AM (IST)
ਨਵੀਂ ਦਿੱਲੀ (ਏਜੰਸੀ) – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨੀਟ ਦੀ ਮੁੜ-ਪ੍ਰੀਖਿਆ ਸਫ਼ਲ ਢੰਗ ਨਾਲ ਮੁਕੰਮਲ ਹੋਣ ’ਤੇ ਤਸੱਲੀ ਪ੍ਰਗਟ ਕੀਤੀ ਹੈ। ਉਨ੍ਹਾਂ ਇਸ ਦੇ ਲਈ ਸਾਰੇ ਮੰਤਰੀਆਂ ਦੀ ਸ਼ਲਾਘਾ ਵੀ ਕੀਤੀ। ਕੈਬਨਿਟ ਦੀ ਬੈਠਕ ਵਿਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਜੇਕਰ ਸਭ ਇਕਜੁੱਟ ਹੋ ਕੇ ਕੰਮ ਕਰਨ ਤਾਂ ਕਿਸੇ ਵੀ ਚੁਣੌਤੀ ਦਾ ਸਾਹਮਣਾ ਕੀਤਾ ਜਾ ਸਕਦਾ ਹੈ। ਪੀ. ਐੱਮ. ਮੋਦੀ ਨੇ ਬੁੱਧਵਾਰ ਨੂੰ ਕੇਂਦਰੀ ਮੰਤਰੀ ਮੰਡਲ ਦੀ ਬੈਠਕ ਦੀ ਪ੍ਰਧਾਨਗੀ ਕੀਤੀ, ਜਿਸ ਵਿਚ ਨੀਟ ਦੀ ਮੁੜ-ਪ੍ਰੀਖਿਆ ਸਬੰਧੀ ਚਰਚਾ ਹੋਈ।
ਪੜ੍ਹੋ ਇਹ ਵੀ - ਭਾਰੀ ਮੀਂਹ ਕਾਰਨ ਹੋਈ Landslide, ਅਰੁਣਾਚਲ ਪ੍ਰਦੇਸ਼ 'ਚ ਅਚਾਨਕ ਆਇਆ ਹੜ੍ਹ, 3 ਲੋਕ ਲਾਪਤਾ
ਇਸ ਦੌਰਾਨ ਪੀ. ਐੱਮ. ਨੇ ਬਿਨਾਂ ਕਿਸੇ ਰੁਕਾਵਟ ਦੇ ਪਵਿੱਤਰਤਾ ਨਾਲ ਨੀਟ ਦੀ ਮੁੜ-ਪ੍ਰੀਖਿਆ ਮੁਕੰਮਲ ਹੋਣ ’ਤੇ ਸਮੂਹਿਕ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਸ ਪ੍ਰੀਖਿਆ ਦੇ ਆਯੋਜਨ ਵਿਚ ਪੂਰੀ ਸਰਕਾਰੀ ਪ੍ਰਣਾਲੀ ਨੇ ਮਿਲ ਕੇ ਕੰਮ ਕੀਤਾ। ਅਜਿਹੇ ਮੌਕਿਆਂ ’ਤੇ ਅੱਗੇ ਵੀ ਇਹੀ ਤਰੀਕਾ ਰਹਿਣਾ ਚਾਹੀਦਾ ਹੈ। ਇਸ ਤੋਂ ਪਹਿਲਾਂ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਨੀਟ ਦੀ ਮੁੜ-ਪ੍ਰੀਖਿਆ ਨਾਲ ਸਬੰਧਤ ਜਾਣਕਾਰੀ ਕੈਬਨਿਟ ਵਿਚ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਕਿਵੇਂ ਵੱਖ-ਵੱਖ ਮੰਤਰਾਲਿਆਂ, ਸੂਬਾ ਸਰਕਾਰਾਂ ਤੇ ਵਿਭਾਗਾਂ ਨੇ ਮਿਲ ਕੇ ਕੰਮ ਕੀਤਾ।
ਪੜ੍ਹੋ ਇਹ ਵੀ - ਹਨੀਮੂਨ 'ਤੇ ਪੁੱਜ ਗਿਆ ਪੂਰਾ ਸਹੁਰਾ ਪਰਿਵਾਰ, ਨਵੀਂ ਲਾੜੀ ਦਾ ਚੜ੍ਹਿਆ ਪਾਰਾ, ਫਿਰ ਉਹ ਹੋਇਆ, ਜੋ ਸੋਚਿਆ ਨਾ ਸੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
