ਮਹਾਰਾਸ਼ਟਰ ’ਚ ਨੀਟ ਦੇ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ

Friday, Jun 26, 2026 - 11:34 AM (IST)

ਮਹਾਰਾਸ਼ਟਰ ’ਚ ਨੀਟ ਦੇ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ

ਹਿੰਗੋਲੀ - ਨੈਸ਼ਨਲ ਐਲੀਜਿਬਿਲੀਟੀ-ਕਮ-ਐਂਟਰੈਂਸ ਟੈਸਟ (ਨੀਟ)-ਅੰਡਰਗ੍ਰੈਜੂਏਟ ਦੀ ਮੁੜ ਪ੍ਰੀਖਿਆ ਦੇਣ ਵਾਲੇ 18 ਸਾਲਾ ਵਿਦਿਆਰਥੀ ਨੇ ਮਹਾਰਾਸ਼ਟਰ ਦੇ ਹਿੰਗੋਲੀ ’ਚ ਕਥਿਤ ਤੌਰ ’ਤੇ ਖੁਦਕੁਸ਼ੀ ਕਰ ਲਈ। ਸ਼ਹਿਰ ਦੇ ਅਸ਼ਟ ਵਿਨਾਇਕ ਨਗਰ ਦੇ ਰਹਿਣ ਵਾਲੇ ਸੁਸ਼ੀਲ ਨੇ ਬੁੱਧਵਾਰ ਸਵੇਰੇ 10:30 ਵਜੇ ਦੇ ਕਰੀਬ ਇਕ ਖੂਹ ’ਚ ਛਾਲ ਮਾਰ ਕੇ ਜਾਨ ਦੇ ਦਿੱਤੀ। ਇਸ ਦੌਰਾਨ ਅਧਿਕਾਰੀਆਂ ਨੇ ਕਿਹਾ ਕਿ ਖੁਦਕੁਸ਼ੀ ਕਰਨ ਤੋਂ ਪਹਿਲਾਂ ਉਸ ਨੇ ਆਪਣੀ ਮਾਂ ਲਈ ਆਪਣੇ ਮੋਬਾਈਲ ਫੋਨ ’ਤੇ ਇਕ ਵੀਡੀਓ ਰਿਕਾਰਡ ਕੀਤੀ।

ਅਧਿਕਾਰੀਆਂ ਨੇ ਕਿਹਾ ਕਿ ਉਹ ਇਸ ਗੱਲ ਦੀ ਜਾਂਚ ਕਰ ਰਹੇ ਹਨ ਕਿ ਕੀ ਸੁਸ਼ੀਲ ਦਾ ਇਹ ਖੌਫਨਾਕ ਕਦਮ ਨੈਸ਼ਨਲ ਟੈਸਟਿੰਗ ਏਜੰਸੀ ਵੱਲੋਂ ਆਯੋਜਿਤ ਰਾਸ਼ਟਰੀ ਪੱਧਰ ਦੀ ਮੁੜ ਹੋਈ ਪ੍ਰੀਖਿਆ ਨਾਲ ਜੁੜਿਆ ਹੋਇਆ ਸੀ ਜਾਂ ਨਹੀਂ? ਸੁਸ਼ੀਲ ਦੇ ਪਰਿਵਾਰ ਨੇ ਦਾਅਵਾ ਕੀਤਾ ਕਿ ਉਸ ਨੂੰ ਪ੍ਰੀਖਿਆ ਦੁਬਾਰਾ ਦੇਣੀ ਔਖੀ ਲੱਗੀ ਸੀ।


author

Sunaina

Content Editor

Related News