NEET-UG ਵਿਵਾਦ: ਸੁਪਰੀਮ ਕੋਰਟ ਨੇ 8 ਜੁਲਾਈ ਨੂੰ ਪਟੀਸ਼ਨਾਂ ''ਤੇ ਕਰੇਗੀ ਸੁਣਵਾਈ

Tuesday, Jul 02, 2024 - 03:54 PM (IST)

NEET-UG ਵਿਵਾਦ: ਸੁਪਰੀਮ ਕੋਰਟ ਨੇ 8 ਜੁਲਾਈ ਨੂੰ ਪਟੀਸ਼ਨਾਂ ''ਤੇ ਕਰੇਗੀ ਸੁਣਵਾਈ

ਨਵੀਂ ਦਿੱਲੀ- ਸੁਪਰੀਮ ਕੋਰਟ ਵਿਵਾਦਪੂਰਨ ਮੈਡੀਕਲ ਦਾਖਲਾ ਪ੍ਰੀਖਿਆ 'NEET-UG' ਨਾਲ ਜੁੜੀਆਂ ਪਟੀਸ਼ਨਾਂ 'ਤੇ 8 ਜੁਲਾਈ ਨੂੰ ਸੁਣਵਾਈ ਕਰੇਗੀ। ਇਨ੍ਹਾਂ 'ਚ 5 ਮਈ ਨੂੰ ਹੋਈ ਪ੍ਰੀਖਿਆ 'ਚ ਬੇਨਿਯਮੀਆਂ ਦਾ ਦੋਸ਼ ਲਗਾਉਣ ਵਾਲੀਆਂ ਪਟੀਸ਼ਨਾਂ ਵੀ ਸ਼ਾਮਲ ਹਨ ਅਤੇ ਇਸ ਨੂੰ ਨਵੇਂ ਸਿਰੇ ਤੋਂ ਕਰਵਾਉਣ ਦੀ ਬੇਨਤੀ ਵੀ ਕੀਤੀ ਗਈ ਹੈ। 8 ਜੁਲਾਈ ਲਈ ਸੁਪਰੀਮ ਕੋਰਟ ਦੀ ਵੈੱਬਸਾਈਟ 'ਤੇ ਅਪਲੋਡ ਕੀਤੀ ਗਈ ਕਾਰਨ ਸੂਚੀ ਦੇ ਅਨੁਸਾਰ ਚੀਫ਼ ਜਸਟਿਸ ਡੀ. ਵਾਈ.ਚੰਦਰਚੂੜ ਅਤੇ ਜਸਟਿਸ ਜੇ.ਬੀ. ਪਾਰਦੀਵਾਲਾ ਅਤੇ ਮਨੋਜ ਮਿਸ਼ਰਾ ਦੀ ਬੈਂਚ 26 ਪਟੀਸ਼ਨਾਂ 'ਤੇ ਸੁਣਵਾਈ ਕਰੇਗੀ।

ਰਾਸ਼ਟਰੀ ਯੋਗਤਾ ਕਮ ਪ੍ਰਵੇਸ਼ ਪ੍ਰੀਖਿਆ-ਅੰਡਰ ਗ੍ਰੈਜੂਏਟ (NEET-UG) ਪ੍ਰੀਖਿਆ NTA ਵਲੋਂ ਦੇਸ਼ ਭਰ ਦੇ ਸਰਕਾਰੀ ਅਤੇ ਪ੍ਰਾਈਵੇਟ ਅਦਾਰਿਆਂ 'ਚ MBBS, BDS, AYUSH ਅਤੇ ਹੋਰ ਸਬੰਧਤ ਕੋਰਸਾਂ ਵਿਚ ਦਾਖਲੇ ਲਈ ਕਰਵਾਈ ਜਾਂਦੀ ਹੈ। 5 ਮਈ ਨੂੰ ਆਯੋਜਿਤ NEET-UG 2024 ਦੀ ਪ੍ਰੀਖਿਆ 4,750 ਕੇਂਦਰਾਂ ਵਿਚ ਆਯੋਜਿਤ ਕੀਤੀ ਗਈ ਸੀ ਅਤੇ ਲਗਭਗ 24 ਲੱਖ ਉਮੀਦਵਾਰ ਇਸ ਵਿਚ ਸ਼ਾਮਲ ਹੋਏ ਸਨ। ਪਹਿਲਾਂ ਪ੍ਰੀਖਿਆ ਦੇ ਨਤੀਜੇ 14 ਜੂਨ ਨੂੰ ਐਲਾਨੇ ਜਾਣ ਦੀ ਉਮੀਦ ਸੀ ਪਰ ਉੱਤਰ ਪੱਤਰੀਆਂ ਦਾ ਮੁਲਾਂਕਣ ਸਮੇਂ ਤੋਂ ਪਹਿਲਾਂ ਮੁਕੰਮਲ ਹੋਣ ਕਾਰਨ 4 ਜੂਨ ਨੂੰ ਨਤੀਜਾ ਐਲਾਨ ਦਿੱਤਾ ਗਿਆ।

ਇਮਤਿਹਾਨ ਦੇ ਪ੍ਰਸ਼ਨ ਪੱਤਰ ਲੀਕ ਸਮੇਤ ਬੇਨਿਯਮੀਆਂ ਦੇ ਦੋਸ਼ਾਂ ਨੂੰ ਲੈ ਕੇ ਕਈ ਸ਼ਹਿਰਾਂ ਵਿਚ ਵਿਰੋਧ ਪ੍ਰਦਰਸ਼ਨ ਹੋਏ ਅਤੇ ਸਿਆਸੀ ਪਾਰਟੀਆਂ ਨੇ ਇਕ-ਦੂਜੇ 'ਤੇ ਦੋਸ਼ ਲਾਏ। ਸੁਪਰੀਮ ਕੋਰਟ ਨੇ 11 ਜੂਨ ਨੂੰ ਪ੍ਰਸ਼ਨ ਪੱਤਰ ਲੀਕ ਅਤੇ ਹੋਰ ਬੇਨਿਯਮੀਆਂ ਦੇ ਆਧਾਰ 'ਤੇ NEET-UG 2024 ਦੇ ਮੁੜ ਆਯੋਜਨ ਦੀ ਮੰਗ ਕਰਨ ਵਾਲੀ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਕਿਹਾ ਸੀ ਕਿ ਇਸ ਪ੍ਰੀਖਿਆ ਦੀ ਅਖੰਡਤਾ ਪ੍ਰਭਾਵਿਤ ਹੋਈ ਹੈ ਅਤੇ ਇਸ ਨੇ ਕੇਂਦਰ ਸਰਕਾਰ ਅਤੇ ਰਾਸ਼ਟਰੀ  ਪ੍ਰੀਖਿਆ ਏਜੰਸੀ (NTA) ਤੋਂ ਇਸ 'ਤੇ ਜਵਾਬ ਮੰਗਿਆ ਸੀ।


author

Tanu

Content Editor

Related News