ਪੜ੍ਹੋ NEET-UG ਪ੍ਰੀਖਿਆ 'ਤੇ ਉਠੇ ਵਿਵਾਦ ਦੇ ਮਾਮਲੇ ਨਾਲ ਜੁੜੇ ਘਟਨਾਕ੍ਰਮ ਦੀ ਪੂਰੀ ਜਾਣਕਾਰੀ

06/14/2024 3:27:37 PM

ਨਵੀਂ ਦਿੱਲੀ- ਮੈਡੀਕਲ ਪਾਠਕ੍ਰਮਾਂ 'ਚ ਦਾਖ਼ਲੇ ਲਈ ਹੋਣ ਵਾਲੀ ਰਾਸ਼ਟਰੀ ‘ਨੈਸ਼ਨਲ ਐਲੀਜੀਬਿਲਟੀ ਕਮ ਐਂਟਰੈਂਸ ਟੈਸਟ-ਗ੍ਰੈਜੂਏਟ’ (NEET-UG) 'ਚ ਇਸ ਵਾਰ 24 ਲੱਖ ਤੋਂ ਵੱਧ ਉਮੀਦਵਾਰਾਂ ਸ਼ਾਮਲ ਹੋਏ। ਇਹ ਪ੍ਰੀਖਿਆ ਕਈ ਬੇਨਿਯਮੀਆਂ ਦੇ ਦੋਸ਼ਾਂ ਨੂੰ ਲੈ ਕੇ ਵਿਵਾਦ ਨਾਲ ਘਿਰ ਗਈ ਅਤੇ ਪੂਰੇ ਦੇਸ਼ ਵਿਚ ਵਿਰੋਧ ਪ੍ਰਦਰਸ਼ਨ ਤੇ ਸਿਆਸੀ ਦੋਸ਼ ਮੜ੍ਹਣੇ ਸ਼ੁਰੂ ਹੋ ਗਏ। ਹੁਣ ਤੱਕ ਪੂਰੇ ਮਾਮਲੇ ਵਿਚ ਕੀ ਹੋਇਆ, ਉਸ ਦਾ ਵੇਰਵਾ ਤਰ੍ਹਾਂ ਹੈ-

ਇਹ ਵੀ ਪੜ੍ਹੋ- NEET-UG 'ਚ ਗੜਬੜੀ ਮਾਮਲਾ : SC ਨੇ CBI ਜਾਂਚ ਦੀ ਮੰਗ ਵਾਲੀ ਪਟੀਸ਼ਨ 'ਤੇ ਕੇਂਦਰ ਤੇ NTA ਤੋਂ ਮੰਗਿਆ ਜਵਾਬ

1.  ਬੇਨਿਯਮੀਆਂ 

NEET-UG ਨੂੰ ਲੈ ਕੇ ਦੋਸ਼ ਲੱਗੇ ਹਨ ਕਿ ਕੁਝ ਵਿਦਿਆਰਥੀਆਂ ਦੇ ਅੰਕ ਵਧਾਏ ਗਏ ਅਤੇ ਇਸ ਵਜ੍ਹਾਂ ਤੋਂ ਹੀ ਇਸ ਵਾਰ ਰਿਕਾਰਡ 67 ਉਮੀਦਵਾਰਾਂ ਨੇ ਪੂਰੇ ਅੰਕਾਂ ਨਾਲ ਟਾਪ ਰੈਂਕ ਹਾਸਲ ਕੀਤਾ ਹੈ। ਪਿਛਲੇ ਸਾਲ ਦੋ ਵਿਦਿਆਰਥੀਆਂ ਨੇ ਟਾਪ ਕੀਤਾ ਸੀ। ਵਿਦਿਆਰਥੀ ਦੋਸ਼ ਲਾ ਰਹੇ ਹਨ ਕਿ ਕਈ ਉਮੀਦਵਾਰਾਂ ਦੇ ਅੰਕ ਬੇਤਰਤੀਬ ਢੰਗ ਨਾਲ ਘੱਟ ਜਾਂ ਜ਼ਿਆਦਾ ਕਰ ਦਿੱਤੇ ਗਏ ਹਨ, ਜਿਸ ਨਾਲ ਉਨ੍ਹਾਂ ਦੀ ਰੈਂਕ ਪ੍ਰਭਾਵਿਤ ਹੋ ਰਹੀ ਹੈ। 6 ਕੇਂਦਰਾਂ 'ਤੇ ਪ੍ਰੀਖਿਆ ਵਿਚ ਦੇਰੀ ਕਾਰਨ ਹੋਏ ਸਮੇਂ ਦੇ ਨੁਕਸਾਨ ਦੀ ਭਰਪਾਈ ਲਈ 1500 ਤੋਂ ਵੱਧ ਵਿਦਿਆਰਥੀਆਂ ਨੂੰ ਦਿੱਤੇ ਗਏ ਗ੍ਰੇਸ ਅੰਕ ਵੀ ਸਵਾਲਾਂ ਦੇ ਘੇਰੇ ਵਿਚ ਹਨ। ਪ੍ਰੀਖਿਆ ਦਾ ਪ੍ਰਸ਼ਨ ਪੱਤਰ ਲੀਕ ਹੋਣ ਦੇ ਵੀ ਦੋਸ਼ ਲੱਗੇ ਹਨ। ਬਿਹਾਰ ਪੁਲਸ ਦੀ ਆਰਥਿਕ ਅਪਰਾਧ ਇਕਾਈ ਨੇ ਪਿਛਲੇ ਮਹੀਨੇ ਕਿਹਾ ਸੀ ਕਿ ਉਸ ਦੀ ਜਾਂਚ ਤੋਂ ਪਤਾ ਲੱਗਾ ਹੈ ਕਿ NEET-UG ਦੇ ਪ੍ਰਸ਼ਨ ਪੱਤਰ ਅਤੇ ਉੱਤਰ 5 ਮਈ ਨੂੰ ਹੋਣ ਵਾਲੀ ਪ੍ਰੀਖਿਆ ਤੋਂ ਪਹਿਲਾਂ ਤੋਂ ਹੀ ਲੱਗਭਗ 35 ਉਮੀਦਵਾਰਾਂ ਨੂੰ ਦੇ ਦਿੱਤੇ ਗਏ ਸਨ। ਮਾਮਲੇ ਦੇ ਸਿਲਸਿਲੇ 'ਚ ਹੁਣ ਤੱਕ 13 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। 

2. ਵਿਦਿਆਰਥੀਆਂ ਨੂੰ ਗ੍ਰੇਸ ਅੰਕ ਕਿਉਂ ਦਿੱਤੇ ਗਏ?

ਮੇਘਾਲਿਆ, ਹਰਿਆਣਾ, ਛੱਤੀਸਗੜ੍ਹ, ਸੂਰਤ ਅਤੇ ਚੰਡੀਗੜ੍ਹ ਦੇ ਘੱਟੋ-ਘੱਟ ਛੇ ਪ੍ਰੀਖਿਆ ਕੇਂਦਰਾਂ ਦੇ ਵਿਦਿਆਰਥੀਆਂ ਨੇ ਪ੍ਰੀਖਿਆ ਦੌਰਾਨ ਸਮੇਂ ਦੀ ਬਰਬਾਦੀ ਦੀ ਸ਼ਿਕਾਇਤ ਕੀਤੀ ਸੀ। ਇਨ੍ਹਾਂ ਸਥਾਨਾਂ 'ਤੇ, ਵਿਦਿਆਰਥੀਆਂ ਨੂੰ ਪ੍ਰਸ਼ਾਸਨਿਕ ਕਾਰਨਾਂ ਕਰਕੇ ਪ੍ਰੀਖਿਆ ਦੇ ਜਵਾਬ ਲਿਖਣ ਲਈ ਪੂਰੇ 3 ਘੰਟੇ 20 ਮਿੰਟ ਨਹੀਂ ਮਿਲੇ। ਇਨ੍ਹਾਂ ਕਾਰਨਾਂ ਵਿਚ ਗਲਤ ਪ੍ਰਸ਼ਨ ਪੱਤਰ, ਫਟੇ ਹੋਏ OMR ਸ਼ੀਟਾਂ ਦੀ ਵੰਡ ਜਾਂ OMR ਸ਼ੀਟਾਂ ਦੀ ਵੰਡ ਵਿਚ ਦੇਰੀ ਸ਼ਾਮਲ ਹੈ। ਨੈਸ਼ਨਲ ਟੈਸਟਿੰਗ ਏਜੰਸੀ (NTA) ਵਲੋਂ ਗਠਿਤ ਇਕ ਕਮੇਟੀ ਨੇ ਮਾਮਲੇ ਦੀ ਜਾਂਚ ਕੀਤੀ ਅਤੇ ਉਮੀਦਵਾਰਾਂ ਵਲੋਂ ਹੋਏ ਸਮੇਂ ਦੇ ਨੁਕਸਾਨ ਦੀ ਭਰਪਾਈ ਲਈ 2018 ਦੇ ਇਕ ਫੈਸਲੇ 'ਚ ਸੁਪਰੀਮ ਕੋਰਟ ਵਲੋਂ ਤਿਆਰ ਕੀਤੇ ਅਤੇ ਅਪਣਾਏ ਗਏ ਫਾਰਮੂਲੇ ਦੀ ਵਰਤੋਂ ਕਰਨ ਦੀ ਚੋਣ ਕੀਤੀ। ਸਮੇਂ ਦੇ ਨੁਕਸਾਨ ਦਾ ਪਤਾ ਲਗਾਇਆ ਗਿਆ ਅਤੇ ਅਜਿਹੇ ਉਮੀਦਵਾਰਾਂ ਨੂੰ ਮੁਆਵਜ਼ੇ ਵਜੋਂ ਗ੍ਰੇਸ ਅੰਕ ਦਿੱਤੇ ਗਏ।

ਇਹ ਵੀ ਪੜ੍ਹੋ- ਲੀਕ ਨਾ ਹੋਵੇ ਜਾਣਕਾਰੀ, PM ਮੋਦੀ ਨੇ ਮੰਤਰੀਆਂ ਨੂੰ ਵਿਭਾਗਾਂ ਦੀ ਵੰਡ ਲਈ ਅਪਣਾਇਆ ਨਵਾਂ ਪੈਂਤੜਾ

3. ਦੋਸ਼ਾਂ 'ਤੇ NTA ਦਾ ਰੁਖ਼

ਨੈਸ਼ਨਲ ਟੈਸਟਿੰਗ ਏਜੰਸੀ (NTA) ਨੇ ਕਿਹਾ ਹੈ ਕਿ ਪ੍ਰੀਖਿਆ ਦੀ ਅਖੰਡਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਗਿਆ ਹੈ। ਉਨ੍ਹਾਂ ਨੇ ਪ੍ਰੀਖਿਆ ਵਿਚ ਟਾਪ ਕਰਨ ਵਾਲੇ ਉਮੀਦਵਾਰਾਂ ਦੀ ਗਿਣਤੀ ਵਿਚ ਵਾਧੇ ਦੇ ਕਾਰਨ ਮੁਕਾਬਲੇ ਵਿਚ ਵਾਧਾ ਅਤੇ ਪ੍ਰਦਰਸ਼ਨ ਦੇ ਮਿਆਰ 'ਚ ਵਾਧੇ ਦਾ ਹਵਾਲਾ ਦਿੱਤਾ। ਅਧਿਕਾਰੀਆਂ ਮੁਤਾਬਕ ਸੁਪਰੀਮ ਕੋਰਟ ਵੱਲੋਂ ਪ੍ਰਵਾਨਿਤ ਫਾਰਮੂਲੇ ਮੁਤਾਬਕ ਸਮੇਂ ਦੇ ਨੁਕਸਾਨ ਦੀ ਭਰਪਾਈ ਲਈ 1,563 ਉਮੀਦਵਾਰਾਂ ਨੂੰ ਗ੍ਰੇਸ ਅੰਕ ਦਿੱਤੇ ਗਏ ਹਨ।

720 ਵਿਚੋਂ 720 ਅੰਕ ਪ੍ਰਾਪਤ ਕਰਨ ਵਾਲੇ 67 ਉਮੀਦਵਾਰਾਂ ਵਿਚੋਂ 44 ਨੇ ਫਿਜ਼ਿਕਸ ਦੀ ਇਕ ਉੱਤਰ ਕੁੰਜੀ ਵਿਚ ਸੋਧ ਕਰਕੇ ਇੰਨੇ ਅੰਕ ਪ੍ਰਾਪਤ ਕੀਤੇ ਅਤੇ 6 ਨੇ ਸਮੇਂ ਦੇ ਨੁਕਸਾਨ ਦੀ ਭਰਪਾਈ ਕਰਨ ਲਈ ਦਿੱਤੇ ਕਰਾਸ ਅੰਕਾਂ ਕਾਰਨ ਪੂਰੇ ਅੰਕ ਪ੍ਰਾਪਤ ਕੀਤੇ। ਇਸ ਵਿਵਸਥਾ ਦਾ ਉਦੇਸ਼ NCERT ਦੀਆਂ ਪਾਠ-ਪੁਸਤਕਾਂ ਵਿਚ ਵਿਗਾੜਾਂ ਨੂੰ ਦੂਰ ਕਰਨਾ ਅਤੇ ਇਹ ਯਕੀਨੀ ਬਣਾਉਣਾ ਹੈ ਕਿ ਉਮੀਦਵਾਰ ਤੱਥਾਂ ਦੀ ਭਿੰਨਤਾਵਾਂ ਦੇ ਕਾਰਨ ਨੁਕਸਾਨ ਵਿਚ ਨਾ ਪਵੇ। NEET-UG 'ਚ ਅਨੁਚਿਤ ਸਾਧਨਾਂ ਦੀ ਵਰਤੋਂ ਦੇ 63 ਮਾਮਲੇ ਸਾਹਮਣੇ ਆਏ, ਜਿਨ੍ਹਾਂ 'ਚੋਂ 23 ਵਿਦਿਆਰਥੀਆਂ ਨੂੰ ਵੱਖ-ਵੱਖ ਪੀਰੀਅਡਾਂ ਲਈ ਪਾਬੰਦੀ ਲਗਾਈ ਗਈ ਹੈ।

ਇਹ ਵੀ ਪੜ੍ਹੋ- NEET 'ਤੇ ਵੱਡਾ ਫ਼ੈਸਲਾ; 1563 ਵਿਦਿਆਰਥੀਆਂ ਦੇ ਗ੍ਰੇਸ ਅੰਕ ਰੱਦ, ਮੁੜ ਹੋਵੇਗੀ ਪ੍ਰੀਖਿਆ

4. ਸਿੱਖਿਆ ਮੰਤਰਾਲਾ ਦਾ ਰੁਖ਼

ਮੰਤਰਾਲਾ ਨੇ ਵਿਦਿਆਰਥੀਆਂ ਨੂੰ ਦਿੱਤੇ ਗਏ ਗ੍ਰੇਸ ਅੰਕਾਂ ਦੀ ਸਮੀਖਿਆ ਲਈ ਸੰਘ ਲੋਕ ਸੇਵਾ ਕਮਿਸ਼ਨ (UPSC) ਦੇ ਸਾਬਕਾ ਪ੍ਰਧਾਨ ਦੀ ਪ੍ਰਧਾਨਗੀ ਵਿਚ 4 ਮੈਂਬਰੀ ਕਮੇਟੀ ਦਾ ਗਠਨ ਕੀਤਾ। ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦੋਸ਼ਾਂ ਤੋਂ ਇਨਕਾਰ ਕਰਦਿਆਂ ਕਿਹਾ ਕਿ ਪ੍ਰਸ਼ਨ ਪੱਤਰ ਲੀਕ ਹੋਣ ਦਾ ਕੋਈ ਸਬੂਤ ਨਹੀਂ ਹੈ ਅਤੇ (NTA) ਵਿਚ ਭ੍ਰਿਸ਼ਟਾਚਾਰ ਦਾ ਦਾਅਵੇ ਨਿਰਾਧਾਰ ਹਨ। 

5. ਸਿਆਸੀ ਘਮਾਸਾਨ

ਕਾਂਗਰਸ  NEET ਪ੍ਰੀਖਿਆ ਦੀ ਸੁਪਰੀਮ ਕੋਰਟ ਦੀ ਨਿਗਰਾਨੀ ਵਿਚ ਜਾਂਚ ਕਰ ਰਹੀ ਹੈ ਅਤੇ ਇਸ ਗੱਲ 'ਤੇ ਜ਼ੋਰ ਦੇ ਰਹੀ ਹੈ ਕਿ ਇਸ ਮਾਮਲੇ 'ਤੇ ਦੇਸ਼ ਵਿਚ ਵਿਖਾਈ ਦੇ ਰਿਹਾ ਗੁੱਸਾ ਪੁਲਸ ਦੀ ਜਾਂਚ ਵਿਚ ਪੇਪਰ ਲੀਕ ਹੋਣ ਦੀ ਗੱਲ ਪਤਾ ਚੱਲੀ ਹੈ। ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਨੂੰ ਤੁਰੰਤ ਰੱਦ ਕਰਨ ਦੀ ਮੰਗ ਕਰਦਿਆਂ ਦੋਸ਼ ਲਾਇਆ ਕਿ ਇਸ ਦੇ ਨਤੀਜਿਆਂ ਨਾਲ ਸੂਬੇ ਦੇ ਵਿਦਿਆਰਥੀਆਂ ਨਾਲ ਅਨਿਆਂ ਹੋਇਆ ਹੈ। ਤਾਮਿਲਨਾਡੂ ਦੇ ਮੁੱਖ ਮੰਤਰੀ ਐੱਮ. ਕੇ. ਸਟਾਲਿਨ ਨੇ ਕਿਹਾ ਕਿ NEET ਦੇ ਨਵੀਨਤਮ ਨਤੀਜਿਆਂ ਤੋਂ ਮਿਲ ਰਹੇ ਰੁਝਾਨਾਂ ਨੇ ਇਕ ਵਾਰ ਫਿਰ ਪ੍ਰੀਖਿਆ ਦਾ ਵਿਰੋਧ ਕਰ ਦੇ ਦੁਰਮੁਕ ਦੇ ਰੁਖ਼ ਨੂੰ ਸਹੀ ਸਾਬਤ ਕਰ ਦਿੱਤਾ ਹੈ। ਉਨ੍ਹਾਂ ਨੇ ਆਪਣੀ ਇਹ ਗੱਲ ਦੋਹਰਾਈ ਕਿ ਇਹ ਦਾਖ਼ਲਾ ਪ੍ਰੀਖਿਆ ਸਮਾਜਿਕ ਨਿਆਂ ਅਤੇ ਸੰਘਵਾਦ ਖਿਲਾਫ਼ ਹੈ।  ਆਮ ਆਦਮੀ ਪਾਰਟੀ (ਆਪ) ਅਤੇ ਤ੍ਰਿਣਮੂਲ ਕਾਂਗਰਸ ਨੇ ਵੀ ਸੁਪਰੀਮ ਕੋਰਟ ਦੀ ਨਿਗਰਾਨੀ ਵਿਚ SIT ਜਾਂਚ ਦੀ ਮੰਗ ਕੀਤੀ ਹੈ। 

ਇਹ ਵੀ ਪੜ੍ਹੋ-  ਇਸ ਸੂਬੇ ਦੀ ਸਰਕਾਰ ਵਲੋਂ ਕੁੜੀਆਂ ਨੂੰ ਮਹੀਨਾਵਾਰ ਭੱਤਾ ਦੇਣ ਦਾ ਐਲਾਨ, ਇਨ੍ਹਾਂ ਵਿਦਿਆਰਥਣਾਂ ਨੂੰ ਮਿਲੇਗਾ ਲਾਭ

6. ਸੁਪਰੀਮ ਕੋਰਟ ਦਾ ਰੁਖ਼

ਸੁਪਰੀਮ ਕੋਰਟ ਨੇ NEET-UG, 2024 ਦੀ ਇਕਸਾਰਤਾ ਦੇ ਮੁੱਦੇ 'ਤੇ ਨੋਟਿਸ ਲਿਆ ਪਰ ਦਾਖਲੇ ਲਈ ਕਾਉਂਸਲਿੰਗ ਪ੍ਰਕਿਰਿਆ 'ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ। NTA ਦੀ ਮਾਹਿਰ ਕਮੇਟੀ ਨੇ ਅਦਾਲਤ ਨੂੰ ਦੱਸਿਆ ਕਿ MBBS, BdS Dl ਅਤੇ ਹੋਰ ਕੋਰਸਾਂ ਵਿਚ ਦਾਖ਼ਲੇ ਲਈ ਹੋਣ ਵਾਲੀ  NEET-UG ਪ੍ਰੀਖਿਆ ਦੇ 1,563 ਉਮੀਦਵਾਰਾਂ ਨੂੰ ਅੰਕ ਦੇਣ ਦੇ ਫੈਸਲੇ ਨੂੰ ਰੱਦ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਨੂੰ 23 ਜੂਨ ਨੂੰ ਮੁੜ ਪ੍ਰੀਖਿਆ ਦਾ ਵਿਕਲਪ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਉਮੀਦਵਾਰ ਮੁੜ ਪ੍ਰੀਖਿਆ ਨਹੀਂ ਦੇਣਾ ਚਾਹੁੰਦੇ ਤਾਂ ਉਨ੍ਹਾਂ ਨੂੰ ਦਿੱਤੇ ਅੰਕਾਂ ਨੂੰ ਘਟਾ ਕੇ ਪਹਿਲਾਂ ਵਾਲੇ ਅੰਕਾਂ ਦੇ ਆਧਾਰ 'ਤੇ ਨਤੀਜਾ ਘੋਸ਼ਿਤ ਕੀਤਾ ਜਾਵੇਗਾ। ਮੁੜ ਪ੍ਰੀਖਿਆ ਦੇ ਨਤੀਜੇ 30 ਜੂਨ ਨੂੰ ਆਉਣਗੇ ਅਤੇ ਕਾਊਂਸਲਿੰਗ 6 ਜੁਲਾਈ ਨੂੰ ਸ਼ੁਰੂ ਹੋਵੇਗੀ।

ਇਹ ਵੀ ਪੜ੍ਹੋ- ਰਾਸ਼ਟਰਪਤੀ ਮੁਰਮੂ ਨੇ ਲਾਲ ਕਿਲ੍ਹਾ ਹਮਲਾ ਮਾਮਲੇ 'ਚ ਦੋਸ਼ੀ ਪਾਕਿਸਤਾਨੀ ਅੱਤਵਾਦੀ ਦੀ ਰਹਿਮ ਪਟੀਸ਼ਨ ਕੀਤੀ ਖਾਰਜ

ਕੇਂਦਰ ਤੇ NTA ਤੋਂ ਮੰਗਿਆ ਜਵਾਬ

ਸੁਪਰੀਮ ਕੋਰਟ ਨੇ ਰਾਸ਼ਟਰੀ ਪਾਤਰਾ ਸਹਿ ਪ੍ਰਵੇਸ਼ ਪ੍ਰੀਖਿਆ-ਗਰੈਜੂਏਟ (NEET-UG) 2024 'ਚ ਬੇਨਿਯਮੀਆਂ ਦੀ ਕੇਂਦਰੀ ਜਾਂਚ ਬਿਊਰੋ (CBI) ਤੋਂ ਜਾਂਚ ਦੀ ਅਪੀਲ ਵਾਲੀ ਪਟੀਸ਼ਨ 'ਤੇ ਸ਼ੁੱਕਰਵਾਰ ਨੂੰ ਕੇਂਦਰ ਅਤੇ ਰਾਸ਼ਟਰੀ ਪ੍ਰੀਖਿਆ ਏਜੰਸੀ (ਐੱਨ.ਟੀ.ਏ.) ਤੋਂ ਜਵਾਬ ਮੰਗਿਆ। ਜੱਜ ਵਿਕਰਮ ਨਾਥ ਅਤੇ ਜੱਜ ਸੰਦੀਪ ਮੇਹਤਾ ਦੀ ਬੈਂਚ ਨੇ ਸੀ.ਬੀ.ਆਈ. ਅਤੇ ਬਿਹਾਰ ਸਰਕਾਰ ਤੋਂ ਵੀ 2 ਹਫ਼ਤਿਆਂ ਦੇ ਅੰਦਰ ਜਵਾਬ ਮੰਗਿਆ। 


Tanu

Content Editor

Related News