'NEET-UG' ਪੇਪਰ ਲੀਕ ਮਾਮਲਾ : CBI ਨੇ ਪਟਨਾ ਤੋਂ ਦੋ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

Thursday, Jun 27, 2024 - 05:33 PM (IST)

'NEET-UG' ਪੇਪਰ ਲੀਕ ਮਾਮਲਾ : CBI ਨੇ ਪਟਨਾ ਤੋਂ ਦੋ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

ਨਵੀਂ ਦਿੱਲੀ (ਭਾਸ਼ਾ) - ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ 'ਨੈਸ਼ਨਲ ਐਲੀਜੀਬਿਲਟੀ ਕਮ ਐਂਟਰੈਂਸ ਟੈਸਟ (ਐਨਈਈਟੀ)-ਗ੍ਰੈਜੂਏਟ' ਦੇ ਪ੍ਰਸ਼ਨ ਪੱਤਰ ਲੀਕ ਹੋਣ ਦੇ ਮਾਮਲੇ ਵਿੱਚ ਪਹਿਲੀ ਵਾਰ ਗ੍ਰਿਫ਼ਤਾਰੀਆਂ ਕੀਤੀਆਂ ਹਨ। ਪੁਲਸ ਨੇ ਪਟਨਾ ਤੋਂ ਦੋ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਹੈ। ਅਧਿਕਾਰੀਆਂ ਨੇ ਵੀਰਵਾਰ ਨੂੰ ਕਿਹਾ ਕਿ ਮਨੀਸ਼ ਕੁਮਾਰ ਅਤੇ ਆਸ਼ੂਤੋਸ਼ ਕੁਮਾਰ ਨੇ ਕਥਿਤ ਤੌਰ 'ਤੇ ਪ੍ਰੀਖਿਆ ਤੋਂ ਪਹਿਲਾਂ ਉਮੀਦਵਾਰਾਂ ਨੂੰ ਸੁਰੱਖਿਅਤ ਜਗ੍ਹਾ ਪ੍ਰਦਾਨ ਕੀਤੀ, ਜਿੱਥੇ ਉਨ੍ਹਾਂ ਨੂੰ ਲੀਕ ਹੋਏ ਪ੍ਰਸ਼ਨ ਪੱਤਰ ਅਤੇ ਉੱਤਰ ਪੱਤਰ ਦਿੱਤੇ ਗਏ। 

ਇਹ ਵੀ ਪੜ੍ਹੋ - ਵੱਡੀ ਖ਼ਬਰ: ਇਸ ਸੂਬੇ ਦੇ ਸਕੂਲਾਂ ਦਾ ਬਦਲਿਆ ਸਮਾਂ, 1 ਜੁਲਾਈ ਤੋਂ ਲਾਗੂ ਹੋਵੇਗਾ ਨਵਾਂ ਸ਼ਡਿਊਲ

ਦੂਜੇ ਪਾਸੇ ਸੀਬੀਆਈ ਨੇ ਨੀਟ ਪ੍ਰੀਖਿਆ ਪੇਪਰ ਲੀਕ ਮਾਮਲੇ ਵਿੱਚ ਛੇ ਐੱਫਆਈਆਰ ਦਰਜ ਕੀਤੀਆਂ ਹਨ। NEET-UG ਪ੍ਰੀਖਿਆ ਨੈਸ਼ਨਲ ਟੈਸਟਿੰਗ ਏਜੰਸੀ (NTA) ਦੁਆਰਾ ਦੇਸ਼ ਭਰ ਵਿੱਚ ਸਰਕਾਰੀ ਅਤੇ ਪ੍ਰਾਈਵੇਟ ਸੰਸਥਾਵਾਂ ਵਿੱਚ MBBS, BDS, ਆਯੁਸ਼ ਅਤੇ ਹੋਰ ਕੋਰਸਾਂ ਵਿੱਚ ਦਾਖਲੇ ਲਈ ਕਰਵਾਈ ਜਾਂਦੀ ਹੈ। ਇਸ ਸਾਲ ਇਹ ਪ੍ਰੀਖਿਆ 5 ਮਈ ਨੂੰ 571 ਸ਼ਹਿਰਾਂ ਦੇ 4,750 ਕੇਂਦਰਾਂ 'ਤੇ ਕਰਵਾਈ ਗਈ ਸੀ। ਇਸ ਵਿੱਚ 23 ਲੱਖ ਤੋਂ ਵੱਧ ਉਮੀਦਵਾਰ ਹਾਜ਼ਰ ਹੋਏ ਸਨ। 

ਇਹ ਵੀ ਪੜ੍ਹੋ - ਸੰਸਦ 'ਚ ਪਈ ਅੰਮ੍ਰਿਤਪਾਲ ਸਿੰਘ ਨੂੰ ਆਵਾਜ਼, ਸਹੁੰ ਚੁੱਕਣ ਲਈ ਸਪੀਕਰ ਨੇ ਖੁਦ ਦਿੱਤਾ ਸੱਦਾ (ਵੀਡੀਓ)

ਦੱਸ ਦੇਈਏ ਕਿ ਇਸ ਮਾਮਲੇ ਦੀ ਜਾਂਚ ਕਰ ਰਹੀ ਸੀਬੀਆਈ ਨੇ ਐਤਵਾਰ ਨੂੰ ਇਸ ਮਾਮਲੇ ਵਿੱਚ ਪਹਿਲੀ ਐੱਫਆਈਆਰ ਦਰਜ ਕੀਤੀ ਸੀ। ਇਸ ਤੋਂ ਇੱਕ ਦਿਨ ਪਹਿਲਾਂ ਸਰਕਾਰ ਨੇ ਐਲਾਨ ਕੀਤਾ ਸੀ ਕਿ ਉਹ ਪ੍ਰੀਖਿਆ ਵਿੱਚ ਕਥਿਤ ਬੇਨਿਯਮੀਆਂ ਦੀ ਜਾਂਚ ਸੀਬੀਆਈ ਨੂੰ ਸੌਂਪੇਗੀ। ਇਸ ਤੋਂ ਇਲਾਵਾ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਦਾ ਇੱਕ ਹਿੱਸਾ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਕਰ ਰਿਹਾ ਸੀ।

ਇਹ ਵੀ ਪੜ੍ਹੋ - ਮੱਥੇ 'ਤੇ ਬਿੰਦੀ, ਬੁੱਲ੍ਹਾਂ 'ਤੇ ਲਿਪਸਟਿਕ...ਏਅਰਪੋਰਟ ਦੇ ਅਧਿਕਾਰੀ ਨੇ ਔਰਤ ਦਾ ਭੇਸ ਧਾਰਨ ਕਰ ਕੀਤੀ ਖ਼ੁਦਕੁਸ਼ੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News