ਨੀਟ-ਯੂ. ਜੀ. ਵਿਵਾਦ ਨਾਲ ਜੁੜੀਆਂ ਪਟੀਸ਼ਨਾਂ ’ਤੇ ਸੁਣਵਾਈ 8 ਨੂੰ

07/02/2024 8:41:07 PM

ਨਵੀਂ ਦਿੱਲੀ, (ਭਾਸ਼ਾ)- ਸੁਪਰੀਮ ਕੋਰਟ ਵਿਵਾਦਾਂ ਨਾਲ ਘਿਰੀ ਮੈਡੀਕਲ ਦਾਖਲਾ ਪ੍ਰੀਖਿਆ ‘ਨੀਟ-ਯੂ. ਜੀ.’ ਨਾਲ ਜੁੜੀਆਂ ਪਟੀਸ਼ਨਾਂ ’ਤੇ 8 ਜੁਲਾਈ ਨੂੰ ਸੁਣਵਾਈ ਕਰੇਗਾ। ਇਨ੍ਹਾਂ ’ਚ 5 ਮਈ ਨੂੰ ਹੋਈ ਪ੍ਰੀਖਿਆ ’ਚ ਬੇਨਿਯਮੀਆਂ ਦਾ ਦੋਸ਼ ਲਗਾਉਣ ਵਾਲੀਆਂ ਅਤੇ ਇਸ ਨੂੰ ਨਵੇਂ ਸਿਰੇ ਤੋਂ ਕਰਵਾਉਣ ਦੀ ਅਪੀਲ ਕਰਨ ਵਾਲੀਆਂ ਪਟੀਸ਼ਨਾਂ ਵੀ ਸ਼ਾਮਲ ਹਨ।

ਸੁਪਰੀਮ ਕੋਰਟ ਦੀ ਵੈੱਬਸਾਈਟ ’ਤੇ 8 ਜੁਲਾਈ ਨੂੰ ਅਪਲੋਡ ਕੀਤੀ ਗਈ ਸੂਚੀ ਮੁਤਾਬਕ, ਚੀਫ਼ ਜਸਟਿਸ ਡੀ. ਵਾਈ. ਚੰਦਰਚੂੜ ਅਤੇ ਜਸਟਿਸ ਜੇ. ਬੀ. ਪਾਰਦੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ ਦੀ ਬੈਂਚ 26 ਪਟੀਸ਼ਨਾਂ ’ਤੇ ਸੁਣਵਾਈ ਕਰੇਗੀ। ਦੇਸ਼ ਭਰ ਦੀਆਂ ਸਰਕਾਰੀ ਅਤੇ ਨਿੱਜੀ ਸੰਸਥਾਨਾਂ ਵਿਚ ਐੱਮ. ਬੀ. ਬੀ. ਐੱਸ. ਬੀ. ਡੀ. ਐੱਸ.. ਆਯੁਸ਼ ਅਤੇ ਹੋਰ ਸਬੰਧਤ ਕੋਰਸਾਂ ਵਿਚ ਦਾਖਲਾ ਲਈ ਐੱਨ. ਟੀ. ਏ. ਅਤੇ ਰਾਸ਼ਟਰੀ ਯੋਗਤਾ ਕਮ ਪ੍ਰਵੇਸ਼ ਪ੍ਰੀਖਿਆ-ਅੰਡਰ ਗ੍ਰੈਜੂਏਟ (ਨੀਟ-ਯੂ. ਜੀ.) ਪ੍ਰੀਖਿਆ ਕਰਵਾਈ ਕੀਤੀ ਜਾਂਦੀ ਹੈ।


Rakesh

Content Editor

Related News