ਕੋਰੋਨਾ ਨੇ ਫੜ੍ਹੀ ਰਫਤਾਰ, ਨਹਿਰੂ ਸਟੇਡੀਅਮ ਬਣੇਗਾ ਕੁਆਰੰਟੀਨ ਸੈਂਟਰ
Tuesday, Mar 31, 2020 - 02:24 AM (IST)
ਨਵੀਂ ਦਿੱਲੀ — ਦੇਸ਼ ਦੀ ਰਾਜਧਾਨੀ ਦਿੱਲੀ 'ਚ ਲਗਾਤਾਰ ਕੋਰੋਨਾ ਵਾਇਰਸ ਦੇ ਨਵੇਂ ਮਰੀਜ਼ ਸਾਹਮਣੇ ਆ ਰਹੇ ਹਨ। ਰਾਸ਼ਟਰੀ ਰਾਜਧਾਨੀ 'ਚ ਸੋਮਵਾਰ ਨੂੰ ਇਸ ਮਹਾਮਾਰੀ ਦੇ 25 ਨਵੇਂ ਮਰੀਜ਼ਾਂ ਦੀ ਪੁਸ਼ਟੀ ਹੋਈ। ਇਸ ਦੇ ਨਾਲ ਹੀ ਦਿੱਲੀ 'ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵਧ ਕੇ 97 ਹੋ ਗਈ ਹੈ। ਇਸ ਤੋਂ ਪਹਿਲਾਂ ਐਤਵਾਰ ਨੂੰ ਦਿੱਲੀ 'ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 72 ਸੀ। ਇਸ ਦੌਰਾਨ ਸਥਿਤੀ ਦੀ ਗੰਭੀਰਤਾਂ ਨੂੰ ਦੇਖਦੇ ਹੋਏ ਦਿੱਲੀ ਸਰਕਾਰ ਨੇ ਜਵਾਹਰ ਲਾਲ ਨਹਿਰੂ ਸਟੇਡੀਅਮ ਨੂੰ ਕੁਆਰੰਟੀਨ ਸੈਂਟਰ ਬਣਾਉਣ ਦਾ ਆਦੇਸ਼ ਜਾਰੀ ਕੀਤਾ।
ਦਿੱਲੀ ਨਾਲ ਲੱਗਦੇ ਨੋਇਡਾ 'ਚ ਵੀ ਕੋਰੋਨਾ ਦੇ ਨਵੇਂ ਮਰੀਜ਼ ਸਾਹਮਣੇ ਆ ਰਹੇ ਹਨ। ਇਥੇ ਹੁਣ ਤਕ ਕੋਰੋਨਾ ਵਾਇਰਸ ਦੇ 37 ਕੇਸ ਸਾਹਮਣੇ ਆ ਚੁੱਕੇ ਹਨ। ਦਿੱਲੀ ਤੇ ਨੋਇਡਾ ਤੋਂ ਇਲਾਵਾ ਪੂਰੇ ਦੇਸ਼ 'ਚ ਕੋਰੋਨਾ ਦਾ ਕਹਿਰ ਜਾਰੀ ਹੈ। ਹਰ ਦਿਨ ਨਵੇਂ ਮਰੀਜ਼ਾਂ ਦਾ ਪਤਾ ਚੱਲ ਰਿਹਾ ਹੈ। ਦੇਸ਼ ਦੇ ਲਗਭਗ ਹਰ ਸੂਬੇ ਤੋਂ ਮਰੀਜ਼ ਸਾਹਮਣੇ ਆ ਰਹੇ ਹਨ। ਕੁਲ ਕੋਰੋਨਾ ਪੀੜਤ ਮਰੀਜ਼ਾਂ ਦਾ ਅੰਕੜਾ 1300 ਪਾਰ ਹੋ ਗਿਆ ਹੈ, ਜਦਕਿ ਮ੍ਰਿਤਕਾਂ ਦੀ ਗਿਣਤੀ 38 ਤਕ ਪਹੁੰਚ ਗਈ ਹੈ।