ਗੁਆਂਢੀ ਨੇ ਗੂੰਗੀ-ਬੋਲੀ ਕੁੜੀ ਨਾਲ ਕੀਤਾ ਜਬਰ-ਜ਼ਨਾਹ

Saturday, Dec 30, 2023 - 07:36 PM (IST)

ਗੁਆਂਢੀ ਨੇ ਗੂੰਗੀ-ਬੋਲੀ ਕੁੜੀ ਨਾਲ ਕੀਤਾ ਜਬਰ-ਜ਼ਨਾਹ

ਸ਼ਾਹਡੋਲ, (ਭਾਸ਼ਾ)- ਮੱਧ ਪ੍ਰਦੇਸ਼ ਦੇ ਸ਼ਾਹਡੋਲ ਜ਼ਿਲੇ ’ਚ ਇਕ 17 ਸਾਲਾ ਕੁੜੀ ਜੋ ਸੁਣਨ ਅਤੇ ਬੋਲਣ ਤੋਂ ਅਸਮਰੱਥ ਹੈ, ਨਾਲ ਉਸ ਦੇ ਗੁਆਂਢੀ ਨੇ ਕਥਿਤ ਤੌਰ ’ਤੇ ਜਬਰ-ਜ਼ਨਾਹ ਕੀਤਾ। ਪੁਲਸ ਨੇ ਸ਼ਨੀਵਾਰ ਇਹ ਜਾਣਕਾਰੀ ਦਿੱਤੀ। ਵਧੀਕ ਪੁਲਸ ਸੁਪਰਡੈਂਟ ਅੰਜੁਲਤਾ ਪਾਟਲੇ ਨੇ ਕਿਹਾ ਕਿ ਪੁਲਸ ਨੇ ਕੁੜੀ ਦੀ ਮਾਂ ਦੀ ਸ਼ਿਕਾਇਤ ਤੋਂ ਬਾਅਦ 45 ਸਾਲਾ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ।

ਕੋਤਵਾਲੀ ਥਾਣਾ ਇੰਚਾਰਜ ਰਾਘਵੇਂਦਰ ਸਿੰਘ ਨੇ ਦੱਸਿਆ ਕਿ ਪੀੜਤਾ ਦੀ ਮਾਂ ਪਿਛਲੇ ਕੁਝ ਦਿਨਾਂ ਤੋਂ ਘਰੋਂ ਬਾਹਰ ਸੀ ਤਾਂ ਕਥਿਤ ਦੋਸ਼ੀ ਉਸ ਦੇ ਘਰ ਆਇਆ ਸੀ। ਮਾਂ ਨੇ ਪੀੜਤਾ ਦੇ ਵਤੀਰੇ ਵਿੱਚ ਤਬਦੀਲੀ ਵੇਖੀ । ਪੁੱਛਗਿੱਛ ਕਰਨ ’ਤੇ ਉਸ ਨੂੰ ਪਤਾ ਲੱਗਾ ਕਿ ਮੁਲਜ਼ਮ ਨੇ ਨਾਬਾਲਗ ਨਾਲ ਜਬਰ-ਜ਼ਨਾਹ ਕੀਤਾ ਸੀ। ਮੁਲਜ਼ਮ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।


author

Rakesh

Content Editor

Related News