ਗੁਆਂਢੀ ਨੇ 3 ਸਾਲਾ ਮਾਸੂਮ ਨਾਲ ਕੀਤੀ ਦਰਿੰਦਗੀ, ਫਿਰ ਕਰ ਦਿੱਤਾ ਕਤਲ

05/24/2024 6:07:06 PM

ਨਵੀਂ ਦਿੱਲੀ (ਭਾਸ਼ਾ)- ਦੱਖਣ ਪੱਛਮ ਦਿੱਲੀ 'ਚ ਇਕ ਵਿਅਕਤੀ ਨੇ ਗੁਆਂਢ 'ਚ ਰਹਿਣ ਵਾਲੇ 3 ਸਾਲਾ ਮਾਸੂਮ ਬੱਚੀ ਨੂੰ ਅਗਵਾ ਕਰ ਕੇ ਉਸ ਨਾਲ ਜਬਰ ਜ਼ਿਨਾਹ ਕੀਤਾ ਅਤੇ ਬਾਅਦ 'ਚ ਉਸ ਦਾ ਕਤਲ ਕਰ ਦਿੱਤਾ। ਪੁਲਸ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਅਨੁਸਾਰ ਬੱਚੀ ਦੀ ਲਾਸ਼ ਇਕ ਨਾਲੇ 'ਚੋਂ ਬਰਾਮਦ ਕੀਤੀ ਗਈ ਅਤੇ ਮੁਕਾਬਲੇ ਤੋਂ ਬਾਅਦ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲਸ ਨੇ ਦੱਸਿਆ ਕਿ ਘਟਨਾ ਬੁੱਧਵਾਰ ਸ਼ਾਮ ਉਸ ਸਮੇਂ ਦੀ ਹੈ, ਜਦੋਂ ਬੱਚੀ ਦੇ ਪਰਿਵਾਰ ਨੇ ਕਾਪਸਹੇੜਾ ਇਲਾਕੇ ਤੋਂ ਉਨ੍ਹਾਂ ਦੀ ਧੀ ਨੂੰ ਅਗਵਾ ਕੀਤੇ ਜਾਣ ਦੀ ਸ਼ਿਕਾਇਤ ਦਿੱਤੀ। ਪੁਲਸ ਡਿਪਟੀ ਕਮਿਸ਼ਨਰ ਨੇ ਦੱਸਿਆ,''ਪੁਲਸ ਦੀ ਇਕ ਟੀਮ ਨੂੰ ਤੁਰੰਤ ਮੌਕੇ 'ਤੇ ਭੇਜਿਆ ਗਿਆ। ਬੱਚੀ ਦੀ ਮਾਂ ਨੇ ਪੁਲਸ ਨੇ ਦੱਸਿਆ ਕਿ ਉਸ ਦੀ ਧੀ ਸ਼ਾਮ 6 ਵਜੇ ਦੇ ਕਰੀਬ ਘਰ ਦੇ ਬਾਹਰ ਖੇਡ ਰਹੀ ਸੀ, ਉਦੋਂ ਉਸ ਦੇ ਗੁਆਂਢੀ ਨੇ ਬੱਚੀ ਨੂੰ ਅਗਵਾ ਕਰ ਲਿਆ।'' ਉਨ੍ਹਾਂ ਦੱਸਿਆ ਕਿ ਬੱਚੀ ਦੀ ਮਾਂ ਦੀ ਸ਼ਿਕਾਇਤ ਦੇ ਆਧਾਰ 'ਤੇ ਐੱਫ.ਆਈ.ਆਰ. ਦਰਜ ਕਰ ਕੇ ਬੱਚੀ ਅਤੇ ਦੋਸ਼ੀ ਨੂੰ ਲੱਭਣ ਲਈ ਖੋਜ ਮੁਹਿੰਮ ਸ਼ੁਰੂ ਕੀਤੀ ਗਈ। ਪੁਲਸ ਨੇ ਸੀਸੀਟੀਵੀ ਫੁਟੇਜ ਵੀ ਦੇਖੀ।

ਇਹ ਵੀ ਪੜ੍ਹੋ : ਹੈਵਾਨ ਬਣਿਆ ਪਿਓ, 8 ਮਹੀਨੇ ਦੀ ਮਾਸੂਮ ਦੇ ਤੋੜੇ ਹੱਥ-ਪੈਰ

ਡਿਪਟੀ ਕਮਿਸ਼ਨਰ ਨੇ ਦੱਸਿਆ,''7.05 'ਤੇ ਇਕ ਕੈਮਰੇ 'ਚ ਦੋਸ਼ੀ, ਬੱਚੀ ਨਾਲ ਨਾਲੇ ਵੱਲ ਜਾਂਦਾ ਦਿਖਾਈ ਦਿੱਤਾ। ਉਸੇ ਕੈਮਰੇ 'ਚ ਉਹ 7.25 ਵਜੇ ਬਿਨਾਂ ਬੱਚੀ ਦੇ ਇਕੱਲੇ ਆਉਂਦਾ ਹੋਇਆ ਦਿਖਾਈ ਦਿੱਤਾ।'' ਉਨ੍ਹਾਂ ਦੱਸਿਆ,''ਦੋਸ਼ੀ ਨੂੰ ਲੱਭ ਕੇ ਰਾਤ 11.55 ਵਜੇ ਹਿਰਾਸਤ 'ਚ ਲੈ ਲਿਆ ਗਿਆ। ਉਹ ਉੱਤਰ ਪ੍ਰਦੇਸ਼ ਦੇ ਕਾਨਪੁਰ ਜਾਣ ਵਾਲੀ ਬੱਸ 'ਚ ਬੈਠਾ ਹੋਇਆ ਸੀ।'' ਅਧਿਕਾਰੀ ਨੇ ਦੱਸਿਆ,''ਉਸ ਤੋਂ ਪੁੱਛ-ਗਿੱਛ ਕੀਤੀ ਗਈ ਪਰ ਸ਼ੁਰੂ 'ਚ ਉਸ ਨੇ ਅਗਵਾ 'ਚ ਕਿਸੇ ਵੀ ਤਰ੍ਹਾਂ ਦੀ ਭੂਮਿਕਾ ਤੋਂ ਇਨਕਾਰ ਕੀਤਾ। ਹਾਲਾਂਕਿ ਲਗਾਤਾਰ ਪੁੱਛ-ਗਿੱਛ ਦੌਰਾਨ ਉਹ ਟੁੱਟ ਗਿਆ ਅਤੇ ਉਸ ਨੇ ਬੱਚੀ ਦੇ ਕਤਲ ਅਤੇ ਉਸ ਨੂੰ ਗੁਰੂਗ੍ਰਾਮ ਅਤੇ ਕਾਪਸਹੇੜਾ ਦੀ ਸਰਹੱਦ 'ਤੇ ਸਥਿਤ ਇਕ ਦਲਦਲੀ ਨਾਲੇ 'ਚ ਸੁੱਟਣ ਦੀ ਗੱਲ ਕਬੂਲ ਲਈ।'' ਉਨ੍ਹਾਂ ਦੱਸਿਆ ਕਿ ਦੋਸ਼ੀ ਦੀ ਨਿਸ਼ਾਨਦੇਹੀ 'ਤੇ ਨਾਲੇ ਜਾ ਕੇ ਤਲਾਸ਼ੀ ਮੁਹਿੰਮ ਚਲਾਈ ਗਈ। ਅਧਿਕਾਰੀ ਨੇ ਦੱਸਿਆ ਕਿ ਅਪਰਾਧ ਅਤੇ ਫੋਰੈਂਸਿਕ ਵਿਗਿਆਨ ਪ੍ਰਯੋਗਸ਼ਾਲਾ (ਐੱਫਐੱਸਐੱਲ) ਟੀਮਾਂ ਨੂੰ ਵੀ ਮੌਕੇ 'ਤੇ ਬੁਲਾਇਆ ਗਿਆ। ਅਧਿਕਾਰੀ ਨੇ ਦੱਸਿਆ,''ਹਨ੍ਹੇਰੇ 'ਚ ਇਕ ਘੰਟੇ ਤੋਂ ਵੱਧ ਸਮੇਂ ਤੱਕ ਚੱਲੀ ਲੰਬੀ ਤਲਾਸ਼ੀ ਮੁਹਿੰਮ ਤੋਂ ਬਾਅਦ ਆਖ਼ਰਕਾਰ ਬੱਚੀ ਦੀ ਲਾਸ਼ ਨਾਲੇ 'ਚੋਂ ਬਰਾਮਦ ਕਰ ਲਈ ਗਈ।''

ਅਧਿਕਾਰੀ ਨੇ ਦੱਸਿਆ,''ਉਸ ਸਮੇਂ ਦੋਸ਼ੀ ਨੇ ਮੌਕਾ ਦੇਖ ਕੇ ਦੌੜਨ ਦੀ ਕੋਸ਼ਿਸ਼ ਕੀਤੀ। ਉਸ ਨੇ ਪੁਲਸ ਦੇ ਇਕ ਅਧਿਕਾਰੀ ਦੀ ਸਰਵਿਸ ਪਿਸਤੌਲ ਖੋਹ ਲਈ ਅਤੇ ਹਿਰਾਸਤ ਤੋਂ ਦੌੜਨ ਦੀ ਕੋਸ਼ਿਸ਼ ਕੀਤੀ ਅਤੇ ਇਸ ਦੌਰਾਨ ਟੀਮ ਨੇ ਗੋਲੀਆਂ ਚਲਾਈਆਂ। ਪੁਲਸ ਨੇ ਜਵਾਬੀ ਕਾਰਵਾਈ ਕੀਤੀ ਅਤੇ ਉਸ ਦੇ ਗੋਲੀ ਲੱਗ ਗਈ। ਉਸ ਨੂੰ ਤੁਰੰਤ ਇੰਦਰਾ ਗਾਂਧੀ ਹਸਪਤਾਲ ਲਿਜਾਇਆ ਗਿਆ।'' ਉਨ੍ਹਾਂ ਦੱਸਿਆ,''ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਅਤੇ ਹੁਣ ਉਹ ਨਿਆਇਕ ਹਿਰਾਸਤ 'ਚ ਹੈ। ਬੱਚੀ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।'' ਪੁਲਸ ਅਨੁਸਾਰ,''ਪੋਸਟਮਾਰਟਮ ਰਿਪੋਰਟ 'ਚ ਬੱਚੀ ਨਾਲ ਜਬਰ ਜ਼ਿਨਾਹ ਦੀ ਪੁਸ਼ਟੀ ਹੋਈ। ਦੋਸ਼ੀ ਖ਼ਿਲਾਫ਼ ਭਾਰਤੀ ਦੰਡਾਵਲੀ ਦੀ ਧਾਰਾ 376 (ਜਬਰ ਜ਼ਿਨਾਹ), 363 (ਅਗਵਾ), 302 (ਕਤਲ) ਅਤੇ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ ਐਕਟ (ਪੋਕਸੋ) ਦੀਆਂ ਸੰਬੰਧਤ ਧਾਰਾਵਾਂ ਦੇ ਅਧੀਨ ਮੁਕੱਦਮਾ ਦਰਜ ਕੀਤਾ ਗਿਆ ਹੈ।''

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇       

https://whatsapp.com/channel/0029Va94hsaHAdNVur4L170e


DIsha

Content Editor

Related News