ਗੁਆਂਢੀ ਨੇ ਨਾਬਾਲਗ ਲੜਕੀ ਨਾਲ ਕੀਤਾ ਜਿਨਸੀ ਸ਼ੋਸ਼ਣ

Sunday, Sep 08, 2024 - 02:48 AM (IST)

ਗੁਆਂਢੀ ਨੇ ਨਾਬਾਲਗ ਲੜਕੀ ਨਾਲ ਕੀਤਾ ਜਿਨਸੀ ਸ਼ੋਸ਼ਣ

ਨਵੀਂ ਦਿੱਲੀ — ਬਾਹਰੀ ਦਿੱਲੀ 'ਚ ਇਕ 13 ਸਾਲਾ ਲੜਕੀ ਦਾ ਉਸ ਦੇ ਗੁਆਂਢੀ ਨੇ ਕਥਿਤ ਤੌਰ 'ਤੇ ਜਿਨਸੀ ਸ਼ੋਸ਼ਣ ਕੀਤਾ ਜਦੋਂ ਉਹ ਘਰ 'ਚ ਇਕੱਲੀ ਸੀ। ਅਧਿਕਾਰੀਆਂ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਫਰਾਰ ਮੁਲਜ਼ਮ, ਜਿਸ ਦੀ ਉਮਰ ਕਰੀਬ 30 ਸਾਲ ਹੈ, ਨੂੰ ਫੜਨ ਲਈ ਯਤਨ ਜਾਰੀ ਹਨ। ਇਕ ਪੁਲਸ ਅਧਿਕਾਰੀ ਅਨੁਸਾਰ ਦੋਸ਼ੀ ਆਪਣੇ ਪਰਿਵਾਰ ਨਾਲ ਉਸੇ ਇਮਾਰਤ ਵਿਚ ਕਿਰਾਏ 'ਤੇ ਰਹਿੰਦਾ ਸੀ ਜਿੱਥੇ ਲੜਕੀ ਰਹਿੰਦੀ ਸੀ।

ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਸ਼ੁੱਕਰਵਾਰ ਦੁਪਹਿਰ ਨੂੰ ਰਣਹੋਲਾ ਇਲਾਕੇ 'ਚ ਵਾਪਰੀ ਜਦੋਂ ਲੜਕੀ ਘਰ 'ਚ ਇਕੱਲੀ ਸੀ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਨੇ ਲੜਕੀ ਦੇ ਘਰ 'ਚ ਦਾਖਲ ਹੋ ਕੇ ਉਸ ਦਾ ਜਿਨਸੀ ਸ਼ੋਸ਼ਣ ਕੀਤਾ ਅਤੇ ਵਿਰੋਧ ਕਰਨ 'ਤੇ ਤੇਜ਼ਧਾਰ ਹਥਿਆਰਾਂ ਨਾਲ ਉਸ ਨੂੰ ਧਮਕੀਆਂ ਦਿੱਤੀਆਂ। ਅਧਿਕਾਰੀ ਨੇ ਦੱਸਿਆ ਕਿ ਫੜੇ ਜਾਣ ਦੇ ਡਰੋਂ ਮੁਲਜ਼ਮ ਘਟਨਾ ਤੋਂ ਬਾਅਦ ਫਰਾਰ ਹੋ ਗਏ। ਉਨ੍ਹਾਂ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ (ਬੀ.ਐਨ.ਐਸ.) ਅਤੇ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ (ਪੋਕਸੋ) ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਉਸ ਨੂੰ ਫੜਨ ਲਈ ਕਈ ਟੀਮਾਂ ਦਾ ਗਠਨ ਕੀਤਾ ਗਿਆ ਹੈ।


author

Inder Prajapati

Content Editor

Related News