4 ਸਾਲਾ ਮਾਸੂਮ ਨਾਲ ਗੁਆਂਢੀ ਨੇ ਕੀਤਾ ਜਬਰ ਜ਼ਿਨਾਹ, ਹਸਪਤਾਲ ''ਚ ਦਾਖ਼ਲ ਬੱਚੀ

Saturday, Jan 27, 2024 - 04:43 PM (IST)

4 ਸਾਲਾ ਮਾਸੂਮ ਨਾਲ ਗੁਆਂਢੀ ਨੇ ਕੀਤਾ ਜਬਰ ਜ਼ਿਨਾਹ, ਹਸਪਤਾਲ ''ਚ ਦਾਖ਼ਲ ਬੱਚੀ

ਕੌਸ਼ਾਂਬੀ (ਭਾਸ਼ਾ)- ਉੱਤਰ ਪ੍ਰਦੇਸ਼ ਦੇ ਕੌਸ਼ਾਂਬੀ ਜ਼ਿਲ੍ਹੇ ਦੇ ਇਕ ਪਿੰਡ 'ਚ 4 ਸਾਲਾ ਮਾਸੂਮ ਨਾਲ ਗੁਆਂਢੀ ਨੌਜਵਾਨ ਨੇ ਜਬਰ ਜ਼ਿਨਾਹ ਕੀਤਾ। ਪੁਲਸ ਦੇ ਇਕ ਅਧਿਕਾਰੀ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਮਾਮਲਾ ਦਰਜ ਕਰ ਕੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਕੌਸ਼ਾਂਬੀ ਦੇ ਪੁਲਸ ਸੁਪਰਡੈਂਟ (ਐੱਸ.ਪੀ.) ਬ੍ਰਜੇਸ਼ ਕੁਮਾਰ ਸ਼੍ਰੀਵਾਸਤਵ ਨੇ ਦੱਸਿਆ ਕਿ ਵੀਰਵਾਰ ਸ਼ਾਮ ਦੋਸ਼ੀ ਬੱਚੀ ਨੂੰ ਪਿੰਡ 'ਚ ਸੁੰਨਸਾਨ ਜਗ੍ਹਾ ਲੈ ਗਿਆ ਅਤੇ ਉਸ ਨਾਲ ਜਬਰ ਜ਼ਿਨਾਹ ਕੀਤਾ।

ਇਹ ਵੀ ਪੜ੍ਹੋ : ਰਾਮਲੀਲਾ 'ਚ ਹਨੂੰਮਾਨ ਦਾ ਕਿਰਦਾਰ ਨਿਭਾ ਰਹੇ ਵਿਅਕਤੀ ਦੀ ਮੰਚ 'ਤੇ ਦਿਲ ਦਾ ਦੌਰਾ ਪੈਣ ਨਾਲ ਮੌਤ

ਉਨ੍ਹਾਂ ਦੱਸਿਆ ਕਿ ਪਰਿਵਾਰ ਵਾਲਿਆਂ ਦੀ ਸ਼ਿਕਾਇਤ 'ਤੇ ਸ਼ੁੱਕਰਵਾਰ ਨੂੰ ਦੋਸ਼ੀ ਖ਼ਿਲਾਫ਼ ਭਾਰਤੀ ਦੰਡਾਵਲੀ ਦੀ ਧਾਰਾ ਅਤੇ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ (ਪੋਕਸੋ) ਐਕਟ ਦੇ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ। ਪੁਲਸ ਸੁਪਰਡੈਂਟ ਨੇ ਦੱਸਿਆ ਕਿ ਬੱਚੀ ਨੂੰ ਇਲਾਜ ਲਈ ਜ਼ਿਲ੍ਹਾ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਸ਼੍ਰੀਵਾਸਤਵ ਨੇ ਦੱਸਿਆ ਕਿ ਬੀਤੀ ਦੇਰ ਰਾਤ ਦੌੜਨ ਦੀ ਕੋਸ਼ਿਸ਼ ਕਰ ਰਹੇ ਦੋਸ਼ੀ ਨੂੰ ਥਾਣਾ ਖੇਤਰ ਦੇ ਜਗਨਨਾਥਪੁਰ ਮੋੜ ਕੋਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

DIsha

Content Editor

Related News