ਗੁਆਂਢੀਆਂ ਨੇ ਪੱਥਰਾਂ ਨਾਲ ਕੁਚਲ ਕੇ ਔਰਤ ਦਾ ਕੀਤਾ ਕਤਲ, ਪਿਓ ਤੇ 2 ਧੀਆਂ ਗ੍ਰਿਫ਼ਤਾਰ
Wednesday, Mar 11, 2026 - 09:38 PM (IST)
ਨੈਸ਼ਨਲ ਡੈਸਕ : ਝਾਰਖੰਡ ਦੇ ਸਾਹਿਬਗੰਜ ਜ਼ਿਲ੍ਹੇ ਵਿੱਚ ਜ਼ਮੀਨੀ ਵਿਵਾਦ ਨੂੰ ਲੈ ਕੇ ਇੱਕ 40 ਸਾਲਾ ਔਰਤ ਦਾ ਪੱਥਰਾਂ ਨਾਲ ਕੁਚਲ ਕੇ ਬੇਰਹਿਮੀ ਨਾਲ ਕਤਲ ਕਰ ਦਿੱਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੇ ਇਸ ਸਬੰਧੀ ਕਾਰਵਾਈ ਕਰਦਿਆਂ ਇੱਕ ਹੀ ਪਰਿਵਾਰ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਇਹ ਦਰਦਨਾਕ ਘਟਨਾ ਬੋਰਿਓ ਥਾਣੇ ਦੇ ਅਧਿਕਾਰ ਖੇਤਰ ਵਿੱਚ ਆਉਂਦੇ ਬੰਝੀ ਫੁਟਾਨੀ ਹਾਟ ਇਲਾਕੇ ਵਿੱਚ ਬੁੱਧਵਾਰ ਨੂੰ ਵਾਪਰੀ। ਸਦਰ ਐੱਸ.ਡੀ.ਪੀ.ਓ. (SDPO) ਕਿਸ਼ੋਰ ਤਿਰਕੀ ਨੇ ਦੱਸਿਆ ਕਿ ਮ੍ਰਿਤਕਾ ਦੀ ਪਛਾਣ ਸੰਝਲੀ ਦੇਵੀ ਵਜੋਂ ਹੋਈ ਹੈ, ਜਿਸ ਦਾ ਆਪਣੇ ਗੁਆਂਢੀਆਂ ਨਾਲ ਜ਼ਮੀਨ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ। ਇਸੇ ਵਿਵਾਦ ਦੇ ਚਲਦਿਆਂ ਗੁਆਂਢੀਆਂ ਨੇ ਉਸ 'ਤੇ ਪੱਥਰਾਂ ਨਾਲ ਹਮਲਾ ਕਰ ਦਿੱਤਾ ਅਤੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ।
ਪੁਲਸ ਨੇ ਇਸ ਮਾਮਲੇ ਵਿੱਚ ਹੁਣ ਤੱਕ ਇੱਕ ਵਿਅਕਤੀ ਅਤੇ ਉਸਦੀਆਂ ਦੋ ਧੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਪੁਲਿਸ ਨੇ ਕੁੱਲ ਪੰਜ ਲੋਕਾਂ ਖ਼ਿਲਾਫ਼ ਨਾਮਜ਼ਦ ਐੱਫ.ਆਈ.ਆਰ. (FIR) ਦਰਜ ਕੀਤੀ ਹੈ। ਐੱਸ.ਡੀ.ਪੀ.ਓ. ਨੇ ਦੱਸਿਆ ਕਿ ਦੋ ਹੋਰ ਮੁਲਜ਼ਮ ਫਿਲਹਾਲ ਫਰਾਰ ਹਨ, ਜਿਨ੍ਹਾਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਲਾਸ਼ ਨੂੰ ਪੋਸਟਮਾਰਟਮ ਲਈ ਸਾਹਿਬਗੰਜ ਸਦਰ ਹਸਪਤਾਲ ਭੇਜ ਦਿੱਤਾ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
