ਜੰਮੂ-ਕਸ਼ਮੀਰ ''ਚ ਨਾ ਕਿਸੇ ਨੂੰ ਨਜ਼ਰਬੰਦ ਕੀਤਾ ਤੇ ਨਾ ਹੀ ਕਿਸੇ ਨੂੰ ਗ੍ਰਿਫ਼ਤਾਰ ਕੀਤਾ: ਸਿਨਹਾ

12/11/2023 4:11:46 PM

ਸ਼੍ਰੀਨਗਰ- ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਸੋਮਵਾਰ ਨੂੰ ਕਿਹਾ ਕਿ ਧਾਰਾ370 'ਤੇ ਫ਼ੈਸਲਾ ਆਉਣ ਮਗਰੋਂ ਪ੍ਰਦੇਸ਼ ਵਿਚ ਨਾ ਤਾਂ ਕਿਸੇ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਨਾ ਹੀ ਕਿਸੇ ਨੂੰ ਘਰ 'ਚ ਨਜ਼ਰਬੰਦ ਕੀਤਾ ਗਿਆ ਹੈ। ਉਪ ਰਾਜਪਾਲ ਨੇ ਜੰਮੂ 'ਚ ਪੱਤਰਕਾਰਾਂ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਕੁਝ ਲੋਕ, ਲੋਕਾਂ ਦੀ ਨਜ਼ਰਬੰਦੀ ਅਤੇ ਗ੍ਰਿਫ਼ਤਾਰੀ ਦੀ ਅਫਵਾਹ ਫੈਲਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਮੈਂ ਇਹ ਗੱਲ ਪੂਰੀ ਜ਼ਿੰਮੇਵਾਰੀ ਨਾਲ ਕਹਿ ਰਿਹਾ ਹਾਂ ਕਿ ਜੰਮੂ-ਕਸ਼ਮੀਰ ਵਿਚ ਸਿਆਸੀ ਕਾਰਨਾਂ ਤੋਂ ਕਿਸੇ ਨੂੰ ਵੀ ਨਾ ਹੀ ਨਜ਼ਰਬੰਦ ਕੀਤਾ ਗਿਆ ਹੈ ਅਤੇ ਨਾ ਹੀ ਕਿਸੇ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। 

ਇਹ ਵੀ ਪੜ੍ਹੋ- ਧਾਰਾ-370 ਨੂੰ ਲੈ ਕੇ SC ਦੇ ਫ਼ੈਸਲੇ 'ਤੇ ਅਮਿਤ ਸ਼ਾਹ ਬੋਲੇ- ਕੋਰਟ ਦੇ ਫ਼ੈਸਲੇ ਦਾ ਸਵਾਗਤ ਕਰਦਾ

ਸਿਨਹਾ ਦਾ ਇਹ ਬਿਆਨ ਅਜਿਹੇ ਦਿਨ ਆਇਆ ਹੈ, ਜਦੋਂ ਸੁਪਰੀਮ ਕੋਰਟ ਨੇ ਧਾਰਾ370 ਮਾਮਲੇ 'ਤੇ ਆਪਣਾ ਫ਼ੈਸਲਾ ਸੁਣਾਇਆ। ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ ਦਾ ਵਿਸ਼ੇਸ਼ ਦਰਜਾ ਖ਼ਤਮ ਕਰ ਕੇ ਇਸ ਨੂੰ ਦੋ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿਚ ਵੰਡਣ ਦੇ ਕੇਂਦਰ ਸਰਕਾਰ ਦੇ 5 ਅਗਸਤ 2019 ਦੇ ਫ਼ੈਸਲੇ ਨੂੰ ਬਰਕਰਾਰ ਰੱਖਣ ਦਾ ਫ਼ੈਸਲਾ ਸੁਣਾਇਆ। 

ਇਹ ਵੀ ਪੜ੍ਹੋ-  ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ : ਕੇਂਦਰ ਸਰਕਾਰ ਦਾ ਧਾਰਾ 370 ਨੂੰ ਹਟਾਉਣ ਦਾ ਫ਼ੈਸਲਾ ਰੱਖਿਆ ਬਰਕਰਾਰ

ਚੀਫ਼ ਜਸਟਿਸ ਡੀ. ਵਾਈ. ਚੰਦਰਚੂੜ ਅਤੇ ਜਸਟਿਸ ਸੰਜੇ ਕਿਸ਼ਨ ਕੌਲ, ਸੰਜੀਵ ਖੰਨਾ, ਬੀ. ਆਰ. ਗਵਈ ਅਤੇ ਸੂਰਿਆਕਾਂਤ ਦੇ ਬੈਂਚ ਨੇ ਆਪਣੇ ਸਰਬਸੰਮਤੀ ਨਾਲ ਫੈਸਲੇ 'ਚ ਕਿਹਾ ਕਿ ਧਾਰਾ 370 ਵਿਸ਼ੇਸ਼ ਹਾਲਾਤਾਂ ਲਈ ਇਕ ਅਸਥਾਈ ਵਿਵਸਥਾ ਸੀ ਅਤੇ ਰਾਸ਼ਟਰਪਤੀ ਵਲੋਂ ਇਸ ਨੂੰ ਮਾਨਤਾ ਦੇਣ ਦੀ ਕਵਾਇਦ ਸੀ। ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕੇਂਦਰ ਸਰਕਾਰ ਦੇ 5 ਅਗਸਤ, 2019 ਦੇ ਜੰਮੂ-ਕਸ਼ਮੀਰ ਦੇ ਵਿਸ਼ੇਸ਼ ਦਰਜੇ ਨੂੰ ਖਤਮ ਕਰਨ ਅਤੇ ਇਸ ਨੂੰ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ 'ਚ ਵੰਡਣ ਦੇ ਫੈਸਲੇ ਨੂੰ ਬਰਕਰਾਰ ਰੱਖਣ ਦਾ ਫ਼ੈਸਲਾ ਸੁਣਾਇਆ।

ਇਹ ਵੀ ਪੜ੍ਹੋ- ਸ਼ੇਅਰ ਬਾਜ਼ਾਰ 'ਚ ਤੇਜ਼ੀ, ਸੈਂਸੈਕਸ ਨੇ ਬਣਾਇਆ ਰਿਕਾਰਡ, ਪਹਿਲੀ ਵਾਰ 70,000 ਦੇ ਪਾਰ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

Tanu

This news is Content Editor Tanu