ਜੈਸ਼ੰਕਰ ਨੇ ਨੇਪਾਲ ਦੀ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ

08/22/2019 12:35:54 PM

ਕਾਠਮੰਡੂ/ਨਵੀਂ ਦਿੱਲੀ (ਭਾਸ਼ਾ)— ਵਿਦੇਸ਼ ਮੰਤਰੀ ਸੁਬਰਾਮਣੀਅਮ ਜੈਸ਼ੰਕਰ ਨੇ ਅੱਜ ਨੇਪਾਲ ਦੀ ਰਾਸ਼ਟਰਪਤੀ ਵਿੱਦਿਆ ਦੇਵੀ ਭੰਡਾਰੀ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਉਨ੍ਹਾਂ ਦੀ ਅਧਿਕਾਰਕ ਰਿਹਾਇਸ਼ ਸ਼ੀਤਲ ਨਿਵਾਸ 'ਤੇ ਹੋਈ। ਮੁਲਾਕਾਤ ਦੇ ਬਾਅਦ ਜੈਸ਼ੰਕਰ ਨੇ ਟਵੀਟ ਕੀਤਾ,''ਰਾਸ਼ਟਰਪਤੀ ਵਿੱਦਿਆ ਦੇਵੀ ਭੰਡਾਰੀ ਨਾਲ ਮੁਲਾਕਾਤ ਕਰ ਕੇ ਸਨਮਾਨਿਤ ਮਹਿਸੂਸ ਕਰ ਰਿਹਾ ਹਾਂ।''

 

ਗੌਰਤਲਬ ਹੈ ਕਿ ਬੁੱਧਵਾਰ ਨੂੰ ਜੈਸ਼ੰਕਰ ਨੇ ਨੇਪਾਲ ਦੇ ਵਿਦੇਸ਼ ਮੰਤਰੀ ਪ੍ਰਦੀਪ ਗਿਆਵਲੀ ਨਾਲ ਸਾਰਥਕ ਗੱਲਬਾਤ ਕੀਤੀ ਸੀ। ਇਸ ਦੌਰਾਨ ਦੋਹਾਂ ਨੇਤਾਵਾਂ ਨੇ ਦੋ-ਪੱਖੀ ਸੰਬੰਧਾਂ ਦੀ ਸਮੀਖਿਆ ਕੀਤੀ ਅਤੇ ਦੋਹਾਂ ਦੇਸ਼ਾਂ ਵਿਚਾਲੇ ਸਹਿਯੋਗ ਲਈ ਤਰਜੀਹ ਵਾਲੇ ਖੇਤਰਾਂ ਦੀ ਪਛਾਣ ਕੀਤੀ। ਇਸ ਦੇ ਇਲਾਵਾ ਦੋਹਾਂ ਨੇਤਾਵਾਂ ਨੇ ਨੇਪਾਲ ਭਾਰਤ ਸੰਯੁਕਤ ਕਮਿਸ਼ਨ ਦੀ 5ਵੀਂ ਬੈਠਕ ਦੀ ਸਹਿ ਪ੍ਰਧਾਨਗੀ ਵੀ ਕੀਤੀ।

Vandana

This news is Content Editor Vandana