ਅਸੀਂ ਆਪਣੇ ਰਿਸ਼ਤਿਆਂ ਨੂੰ ਹਿਮਾਲਿਆ ਦੀਆਂ ਉੱਚਾਈਆਂ ''ਤੇ ਲਿਜਾਣ ਲਈ ਕੰਮ ਕਰਦੇ ਰਹਾਂਗੇ: PM ਮੋਦੀ
Thursday, Jun 01, 2023 - 03:13 PM (IST)
ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਨੇਪਾਲੀ ਹਮਰੁਤਬਾ ਪੁਸ਼ਪ ਕਮਲ ਦਹਿਲ 'ਪ੍ਰਚੰਡ' ਨਾਲ ਵਿਆਪਕ ਗੱਲਬਾਤ ਤੋਂ ਬਾਅਦ ਵੀਰਵਾਰ ਨੂੰ ਕਿਹਾ ਕਿ ਭਾਰਤ ਅਤੇ ਨੇਪਾਲ ਆਪਣੇ ਦੁਵੱਲੇ ਸਬੰਧਾਂ ਨੂੰ ਹਿਮਾਲਿਆ ਦੀਆਂ ਉੱਚਾਈਆਂ 'ਤੇ ਲਿਜਾਣ ਅਤੇ ਸਰਹੱਦੀ ਮੁੱਦੇ ਸਮੇਤ ਸਾਰੇ ਮੁੱਦਿਆਂ ਨੂੰ ਹੱਲ ਕਰਨ ਦੀ ਕੋਸ਼ਿਸ਼ ਕਰਨਗੇ। ਮੀਟਿੰਗ ਤੋਂ ਬਾਅਦ ਮੀਡੀਆ ਨੂੰ ਦਿੱਤੇ ਬਿਆਨ 'ਚ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਅਤੇ ਪ੍ਰਚੰਡ ਨੇ ਭਵਿੱਖ 'ਚ ਦੋਵਾਂ ਦੇਸ਼ਾਂ ਦੀ ਸਾਂਝੇਦਾਰੀ ਨੂੰ "ਸੁਪਰ ਹਿੱਟ" ਬਣਾਉਣ ਲਈ ਕਈ ਮਹੱਤਵਪੂਰਨ ਫੈਸਲੇ ਲਏ ਹਨ।
ਇਹ ਵੀ ਪੜ੍ਹੋ- ਭਾਰਤ ਦੌਰੇ 'ਤੇ ਆਏ ਨੇਪਾਲ ਦੇ ਪ੍ਰਧਾਨ ਮੰਤਰੀ ਪੁਸ਼ਪ ਕਮਲ, PM ਮੋਦੀ ਨੇ ਵੱਖ-ਵੱਖ ਮੁੱਦਿਆਂ 'ਤੇ ਕੀਤੀ ਚਰਚਾ
ਗੱਲਬਾਤ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਅਤੇ ਪ੍ਰਚੰਡ ਨੇ ਸਾਂਝੇ ਤੌਰ 'ਤੇ ਕਈ ਬੁਨਿਆਦੀ ਢਾਂਚੇ ਦੇ ਪ੍ਰਾਜੈਕਟਾਂ ਦੀ ਸ਼ੁਰੂਆਤ ਕੀਤੀ। ਦੋਵਾਂ ਪੱਖਾਂ ਨੇ ਵਪਾਰ ਅਤੇ ਊਰਜਾ ਸਮੇਤ ਕਈ ਖੇਤਰਾਂ 'ਚ ਸਹਿਯੋਗ ਵਧਾਉਣ ਲਈ ਸੱਤ ਸਮਝੌਤਿਆਂ 'ਤੇ ਦਸਤਖਤ ਕੀਤੇ। ਦੋਵਾਂ ਨੇਤਾਵਾਂ ਨੇ ਭਾਰਤ 'ਚ ਰੁਪਈਡੀਹਾ ਅਤੇ ਨੇਪਾਲ 'ਚ ਨੇਪਾਲਗੰਜ ਵਿਖੇ ਏਕੀਕ੍ਰਿਤ ਚੈੱਕ ਪੋਸਟਾਂ ਦਾ ਡਿਜੀਟਲ ਰੂਪ ਵਿਚ ਉਦਘਾਟਨ ਕੀਤਾ। ਉਨ੍ਹਾਂ ਨੇ ਬਿਹਾਰ ਦੇ ਬਥਨਾਹਾ ਤੋਂ ਨੇਪਾਲ ਕਸਟਮ ਯਾਰਡ ਲਈ ਇਕ ਮਾਲ ਗੱਡੀ ਨੂੰ ਵੀ ਹਰੀ ਝੰਡੀ ਦਿਖਾਈ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਭਾਰਤ ਅਤੇ ਨੇਪਾਲ ਦੇ ਬਹੁਤ ਪੁਰਾਣੇ ਅਤੇ ਮਜ਼ਬੂਤ ਧਾਰਮਿਕ ਅਤੇ ਸੱਭਿਆਚਾਰਕ ਸਬੰਧ ਹਨ। ਇਸ ਸੁੰਦਰ ਕੜੀ ਨੂੰ ਹੋਰ ਮਜ਼ਬੂਤ ਕਰਨ ਲਈ ਪ੍ਰਧਾਨ ਮੰਤਰੀ ਪ੍ਰਚੰਡ ਅਤੇ ਮੈਂ ਫੈਸਲਾ ਕੀਤਾ ਹੈ ਕਿ ਰਾਮਾਇਣ ਸਰਕਟ ਨਾਲ ਸਬੰਧਤ ਪ੍ਰਾਜੈਕਟਾਂ ਨੂੰ ਤੇਜ਼ ਕੀਤਾ ਜਾਣਾ ਚਾਹੀਦਾ ਹੈ। ਦੋਹਾਂ ਦੇਸ਼ਾਂ ਦੇ ਨੇਤਾਵਾਂ ਨੇ ਅਕਸਰ ਸਦੀਆਂ ਪੁਰਾਣੇ 'ਰੋਟੀ-ਬੇਟੀ' ਸਬੰਧਾਂ 'ਤੇ ਧਿਆਨ ਦਿੱਤਾ ਹੈ।
ਇਹ ਵੀ ਪੜ੍ਹੋ- ਅਮਿਤ ਸ਼ਾਹ ਦਾ ਐਲਾਨ- ਮਣੀਪੁਰ ਹਿੰਸਾ ਦੀ ਜਾਂਚ ਲਈ ਬਣੇਗਾ ਨਿਆਂਇਕ ਕਮਿਸ਼ਨ, CBI ਵੀ ਕਰੇਗੀ ਜਾਂਚ
ਨੇਪਾਲ ਪੰਜ ਭਾਰਤੀ ਸੂਬਿਆ-ਸਿੱਕਮ, ਪੱਛਮੀ ਬੰਗਾਲ, ਬਿਹਾਰ, ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਨਾਲ 1,850 ਕਿਲੋਮੀਟਰ ਤੋਂ ਵੱਧ ਦੀ ਸਰਹੱਦ ਸਾਂਝੀ ਕਰਦਾ ਹੈ। ਲੈਂਡਲਾਕਡ ਨੇਪਾਲ ਵਸਤੂਆਂ ਅਤੇ ਸੇਵਾਵਾਂ ਦੀ ਆਵਾਜਾਈ ਲਈ ਭਾਰਤ 'ਤੇ ਬਹੁਤ ਜ਼ਿਆਦਾ ਨਿਰਭਰ ਕਰਦਾ ਹੈ। ਨੇਪਾਲ ਦੀ ਸਮੁੰਦਰ ਤੱਕ ਪਹੁੰਚ ਭਾਰਤ ਰਾਹੀਂ ਹੈ ਅਤੇ ਇਹ ਆਪਣੀਆਂ ਲੋੜਾਂ ਦਾ ਵੱਡਾ ਹਿੱਸਾ ਭਾਰਤ ਤੋਂ ਅਤੇ ਉਸ ਰਾਹੀਂ ਦਰਾਮਦ ਕਰਦਾ ਹੈ। 1950 ਦੀ ਭਾਰਤ-ਨੇਪਾਲ ਸ਼ਾਂਤੀ ਅਤੇ ਦੋਸਤੀ ਦੀ ਸੰਧੀ ਦੋਹਾਂ ਦੇਸ਼ਾਂ ਦੇ ਵਿਸ਼ੇਸ਼ ਸਬੰਧਾਂ ਦਾ ਆਧਾਰ ਹੈ।
ਇਹ ਵੀ ਪੜ੍ਹੋ- PM ਕਿਸਾਨ ਯੋਜਨਾ ਤੋਂ ਇਲਾਵਾ ਕਿਸਾਨਾਂ ਨੂੰ ਮਿਲਣਗੇ 6 ਹਜ਼ਾਰ ਰੁਪਏ, ਸਿੱਧੇ ਖਾਤੇ 'ਚ ਹੋਣਗੇ ਟਰਾਂਸਫਰ