ਮੋਦੀ ਨੂੰ ਨੇਪਾਲ ਦੇ ਪੀ.ਐੱਮ. ਨੇ ਤਿੰਨ ਭਾਸ਼ਾਵਾਂ 'ਚ ਦਿੱਤੀ ਵਧਾਈ

09/17/2019 9:48:34 AM

ਕਾਠਮੰਡੂ/ਨਵੀਂ ਦਿੱਲੀ (ਬਿਊਰੋ)— ਨੇਪਾਲ ਦੇ ਪ੍ਰਧਾਨ ਮੰਤਰੀ ਕੇ.ਪੀ. ਸ਼ਰਮਾ ਓਲੀ ਨੇ ਮੰਗਲਵਾਰ ਨੂੰ ਪੀ.ਐੱਮ. ਨਰਿੰਦਰ ਮੋਦੀ ਨੂੰ ਉਨ੍ਹਾਂ ਦੇ 69ਵੇਂ ਜਨਮਦਿਨ 'ਤੇ ਤਿੰਨ ਵੱਖ-ਵੱਖ ਭਾਸ਼ਾਵਾਂ ਵਿਚ ਵਧਾਈ ਦਿੱਤੀ ਹੈ। ਉਨ੍ਹਾਂ ਦਾ ਵਧਾਈ ਸੰਦੇਸ਼ ਹਿੰਦੀ, ਅੰਗਰੇਜ਼ੀ ਅਤੇ ਗੁਜਰਾਤੀ ਭਾਸ਼ਾ ਵਿਚ ਹੈ। ਓਲੀ ਨੇ ਅੰਗਰੇਜ਼ੀ ਵਿਚ ਟਵੀਟ ਕੀਤਾ ਹੈ,''ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਨਮਦਿਨ 'ਤੇ ਹਾਰਦਿਕ ਸ਼ੁਭਕਾਮਨਾਵਾਂ। ਮੈਂ ਤੁਹਾਡੀ ਚੰਗੀ ਸਿਹਤ ਅਤੇ ਖੁਸ਼ਹਾਲੀ ਦੀ ਇੱਛਾ ਕਰਦਾ ਹਾਂ। ਅਸੀਂ ਅੱਗੇ ਚੱਲ ਕੇ ਨੇਪਾਲ-ਭਾਰਤ ਸੰਬੰਧਾਂ ਨੂੰ ਮਜ਼ਬੂਤ ਬਣਾਉਣ ਲਈ ਮਿਲ ਕੇ ਕੰਮ ਕਰਨਾ ਜਾਰੀ ਰੱਖਾਂਗੇ।'' 

 

 

 

 

 

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੇਸ਼ ਵਿਚੋਂ ਹੀ ਨਹੀਂ ਸਗੋਂ ਵਿਦੇਸ਼ਾਂ ਤੋਂ ਵੀ ਜਨਮ ਦਿਨ ਦੇ ਵਧਾਈ ਸੰਦੇਸ਼ ਮਿਲ ਰਹੇ ਹਨ। ਵਿਦੇਸ਼ਾਂ ਵਿਚ ਰਹਿ ਰਹੇ ਭਾਰਤੀ ਮੂਲ ਦੇ ਨਾਗਰਿਕਾਂ ਦੇ ਨਾਲ-ਨਾਲ ਕਈ ਦੇਸ਼ਾਂ ਦੇ ਪ੍ਰਧਾਨਾਂ ਅਤੇ ਉਨ੍ਹਾਂ ਦੇ ਹਮਰੁਤਬਾਵਾਂ ਵੱਲੋਂ ਵਧਾਈ ਸੰਦੇਸ਼ ਭੇਜੇ ਜਾ ਰਹੇ ਹਨ।

Vandana

This news is Content Editor Vandana