ਨੇਪਾਲ ਦੇ ਪ੍ਰਧਾਨ ਮੰਤਰੀ ਨੇ PM ਮੋਦੀ ਨਾਲ ਮੁਲਾਕਾਤ ਨੂੰ ਭਾਰਤ ਦੌਰੇ ਦਾ ਦੱਸਿਆ ''ਸਭ ਤੋਂ ਮਹੱਤਵਪੂਰਨ ਪਹਿਲੂ''

Sunday, Jun 04, 2023 - 01:41 AM (IST)

ਕਾਠਮੰਡੂ : ਨੇਪਾਲ ਦੇ ਪ੍ਰਧਾਨ ਮੰਤਰੀ ਪੁਸ਼ਪਾ ਕਮਲ ਦਹਿਲ ‘ਪ੍ਰਚੰਡ’ ਨੇ ਸ਼ਨੀਵਾਰ ਨੂੰ ਕਿਹਾ ਕਿ ਉਨ੍ਹਾਂ ਦੇ ਹਮਰੁਤਬਾ ਨਰਿੰਦਰ ਮੋਦੀ ਨਾਲ ਮੁਲਾਕਾਤ ਉਨ੍ਹਾਂ ਦੀ 4 ਦਿਨਾ ਭਾਰਤ ਯਾਤਰਾ ਦਾ ‘ਸਭ ਤੋਂ ਮਹੱਤਵਪੂਰਨ ਪਹਿਲੂ’ ਹੈ। ਦੋਵਾਂ ਨੇਤਾਵਾਂ ਨੇ ਦੁਵੱਲੇ ਸਬੰਧਾਂ ਨੂੰ ਹੋਰ ਡੂੰਘਾ ਕਰਨ ਲਈ 7 ਸਮਝੌਤਿਆਂ 'ਤੇ ਹਸਤਾਖਰ ਕੀਤੇ ਅਤੇ ਰੇਲਵੇ ਸੇਵਾਵਾਂ ਸਮੇਤ 6 ਪ੍ਰੋਜੈਕਟ ਲਾਂਚ ਕੀਤੇ। ਪ੍ਰਚੰਡ ਨੇ 31 ਮਈ ਤੋਂ 3 ਜੂਨ ਤੱਕ ਭਾਰਤ ਦਾ ਦੌਰਾ ਕੀਤਾ। ਦਸੰਬਰ 2022 ਵਿੱਚ ਅਹੁਦਾ ਸੰਭਾਲਣ ਤੋਂ ਬਾਅਦ ਇਹ ਉਨ੍ਹਾਂ ਦੀ ਪਹਿਲੀ ਅਧਿਕਾਰਤ ਵਿਦੇਸ਼ ਯਾਤਰਾ ਸੀ।

ਇਹ ਵੀ ਪੜ੍ਹੋ : 2 ਦਿਨਾ ਭਾਰਤ ਦੌਰੇ 'ਤੇ ਆਉਣਗੇ ਅਮਰੀਕੀ ਰੱਖਿਆ ਮੰਤਰੀ ਆਸਟਿਨ, ਰਾਜਨਾਥ ਸਿੰਘ ਨਾਲ ਕਰਨਗੇ ਮੁਲਾਕਾਤ

ਪ੍ਰਚੰਡ ਨੇ ਇੱਥੇ ਤ੍ਰਿਭੁਵਨ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਪਹੁੰਚਣ ਤੋਂ ਬਾਅਦ ਕਿਹਾ, "ਅਸੀਂ ਆਉਣ ਵਾਲੇ ਦਿਨਾਂ 'ਚ ਨੇਪਾਲ ਅਤੇ ਭਾਰਤ ਵਿਚਾਲੇ ਸਦੀਆਂ ਪੁਰਾਣੇ ਨਜ਼ਦੀਕੀ ਸਬੰਧਾਂ ਨੂੰ ਹੋਰ ਡੂੰਘਾ ਕਰਨ ਨਾਲ ਸਬੰਧਤ ਮੁੱਦਿਆਂ 'ਤੇ ਚਰਚਾ ਕੀਤੀ।" ਉਨ੍ਹਾਂ ਕਿਹਾ, ''ਪ੍ਰਧਾਨ ਮੰਤਰੀ ਮੋਦੀ ਨਾਲ ਹੈਦਰਾਬਾਦ ਹਾਊਸ 'ਚ ਹੋਈ ਦੁਵੱਲੀ ਮੁਲਾਕਾਤ ਦੌਰੇ ਦੇ ਸਭ ਤੋਂ ਮਹੱਤਵਪੂਰਨ ਪਹਿਲੂਆਂ 'ਚੋਂ ਇਕ ਸੀ ਅਤੇ ਦੋਵਾਂ ਦੇਸ਼ਾਂ ਦੇ ਸਬੰਧ ਇਕ ਨਵੇਂ ਪੜਾਅ ਵਿੱਚ ਦਾਖਲ ਹੋਏ ਹਨ। ਇੱਥੇ ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਜਾਰੀ ਇਕ ਬਿਆਨ ਅਨੁਸਾਰ ਮੁਲਾਕਾਤ ਦੌਰਾਨ ਦੋਹਾਂ ਨੇਤਾਵਾਂ ਨੇ ਵੱਖ-ਵੱਖ ਖੇਤਰਾਂ 'ਚ ਸਬੰਧਾਂ ਨੂੰ ਮਜ਼ਬੂਤ ਕਰਨ 'ਤੇ ਚਰਚਾ ਕੀਤੀ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


Mukesh

Content Editor

Related News