ਭਾਜਪਾ ਵਿਧਾਇਕ ਦੇ ਭਤੀਜੇ ਦੀ ਗੋਲੀ ਮਾਰ ਕੇ ਹੱਤਿਆ
Wednesday, Mar 06, 2024 - 10:21 PM (IST)

ਕਟਿਹਾਰ — ਬਿਹਾਰ ਦੇ ਕਟਿਹਾਰ ਜ਼ਿਲ੍ਹੇ 'ਚ ਬੁੱਧਵਾਰ ਨੂੰ ਹਥਿਆਰਬੰਦ ਹਮਲਾਵਰਾਂ ਨੇ ਭਾਜਪਾ ਵਿਧਾਇਕ ਕਵਿਤਾ ਦੇਵੀ ਦੇ ਭਤੀਜੇ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਮ੍ਰਿਤਕ ਦੀ ਪਛਾਣ ਕਟਿਹਾਰ ਦੀ ਕੋਰਹਾ ਵਿਧਾਨ ਸਭਾ ਸੀਟ ਤੋਂ ਭਾਜਪਾ ਵਿਧਾਇਕ ਕਵਿਤਾ ਦੇਵੀ ਦੇ ਭਤੀਜੇ ਨੀਰਜ ਪਾਸਵਾਨ (35) ਵਜੋਂ ਹੋਈ ਹੈ। ਹਾਲਾਂਕਿ, ਪੁਲਸ ਨੇ ਹਮਲਾਵਰਾਂ ਵਿੱਚੋਂ ਇੱਕ ਨੂੰ ਫੜ ਲਿਆ ਅਤੇ ਉਸਦੇ ਕਬਜ਼ੇ ਵਿੱਚੋਂ ਚਾਰ ਹਥਿਆਰ ਬਰਾਮਦ ਕੀਤੇ।
ਇਹ ਵੀ ਪੜ੍ਹੋ - ਧਾਰਾ 370 ਹਟਾਉਣ ਤੋਂ ਬਾਅਦ ਪਹਿਲੀ ਵਾਰ ਕੱਲ੍ਹ ਸ਼੍ਰੀਨਗਰ ਜਾਣਗੇ ਪ੍ਰਧਾਨ ਮੰਤਰੀ ਮੋਦੀ
ਕਟਿਹਾਰ ਦੇ ਪੁਲਸ ਸੁਪਰਡੈਂਟ ਜਤਿੰਦਰ ਕੁਮਾਰ ਨੇ ਪੱਤਰਕਾਰਾਂ ਨੂੰ ਦੱਸਿਆ, “ਨੀਰਾ ਪਾਸਵਾਨ 'ਤੇ ਬੁੱਧਵਾਰ ਰਾਤ ਕਰੀਬ 8 ਵਜੇ ਕੁਝ ਹਥਿਆਰਬੰਦ ਹਮਲਾਵਰਾਂ ਨੇ ਕਟਿਹਾਰ ਨਗਰ ਥਾਣਾ ਖੇਤਰ ਦੇ ਅਧੀਨ ਸੰਤੋਸ਼ੀ ਖੇਤਰ ਵਿੱਚ ਉਸਦੇ ਘਰ ਤੋਂ ਕੁਝ ਮੀਟਰ ਦੀ ਦੂਰੀ 'ਤੇ ਹਮਲਾ ਕੀਤਾ। ਹਮਲਾਵਰ ਪਾਸਵਾਨ 'ਤੇ ਗੋਲੀਬਾਰੀ ਕਰਨ ਤੋਂ ਬਾਅਦ ਤੁਰੰਤ ਭੱਜ ਗਏ।'' ਹਾਲਾਂਕਿ, ਸਥਾਨਕ ਪੁਲਸ ਕਰਮਚਾਰੀਆਂ ਅਤੇ ਇਲਾਕਾ ਨਿਵਾਸੀਆਂ ਨੇ ਹਮਲਾਵਰਾਂ 'ਚੋਂ ਇਕ ਨੂੰ ਕਾਬੂ ਕਰ ਲਿਆ ਅਤੇ ਉਸ ਦੇ ਕਬਜ਼ੇ 'ਚੋਂ ਚਾਰ ਹਥਿਆਰ ਬਰਾਮਦ ਕੀਤੇ। ਪਾਸਵਾਨ ਨੂੰ ਤੁਰੰਤ ਨਜ਼ਦੀਕੀ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।
ਇਹ ਵੀ ਪੜ੍ਹੋ - ਦਿੱਲੀ-NCR 'ਚ ਸਸਤੀ ਹੋਈ CNG, ਜਾਣੋ ਨਵਾਂ ਰੇਟ
ਐਸਪੀ ਨੇ ਦੱਸਿਆ ਕਿ ਸਥਾਨਕ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਹੋਰ ਮੁਲਜ਼ਮਾਂ ਨੂੰ ਫੜਨ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ। ਇੱਕ ਸਥਾਨਕ ਪੁਲਸ ਅਧਿਕਾਰੀ ਨੇ ਆਪਣਾ ਨਾਮ ਗੁਪਤ ਰੱਖਣ ਦੀ ਬੇਨਤੀ ਕਰਦੇ ਹੋਏ ਕਿਹਾ ਕਿ ਪਾਸਵਾਨ ਕਥਿਤ ਤੌਰ 'ਤੇ ਕਤਲ ਦੇ ਇੱਕ ਮਾਮਲੇ ਵਿੱਚ ਦੋਸ਼ੀ ਸੀ। ਉਸ ਨੂੰ ਹਾਲ ਹੀ ਵਿੱਚ ਜ਼ਮਾਨਤ ਮਿਲੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e