ਭਾਣਜੇ ਨੇ ਔਰਤ ਨਾਲ ਕੀਤਾ ਜਬਰ-ਜ਼ਨਾਹ, ਜੇਠ ਨੇ ਬਣਾਈ ਵੀਡੀਓ

12/10/2019 8:47:49 PM

ਬਾਂਦ੍ਰਾ - ਉੱਤਰ ਪ੍ਰਦੇਸ਼ ਦੇ ਬਾਂਦ੍ਰਾ ਜ਼ਿਲੇ ਦੇ ਪਿੰਡ ਥਰਿਯਾਵ ਵਿਖੇ ਇਕ ਔਰਤ ਨਾਲ ਉਸ ਦੇ ਭਾਣਜੇ ਵੱਲੋਂ ਕਥਿਤ ਤੌਰ ’ਤੇ ਜਬਰ-ਜ਼ਨਾਹ ਕਰਨ ਅਤੇ ਜੇਠ ਵੱਲੋਂ ਵੀਡੀਓ ਬਣਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਮੁਖੀ ਨੇ ਮੰਗਲਵਾਰ ਦੱਸਿਆ ਕਿ 24 ਸਾਲ ਦੀ ਉਕਤ ਔਰਤ ਨੇ ਦੱਸਿਆ ਕਿ ਉਸ ਦੇ ਭਾਣਜੇ ਮੋਨੂੰ ਨੇ ਉਸ ਨਾਲ ਕੁਝ ਦਿਨ ਪਹਿਲਾਂ ਜਬਰ-ਜ਼ਨਾਹ ਕੀਤਾ। ਉਸ ਦੇ ਜੇਠ ਨੇ ਆਪਣੇ ਮੋਬਾਇਲ ਫੋਨ ਰਾਹੀਂ ਸਾਰੀ ਘਟਨਾ ਦੀ ਵੀਡੀਓ ਬਣਾਈ। ਔਰਤ ਮੁਤਾਬਕ ਉਸ ਦਾ ਪਤੀ ਗੁਜਰਾਤ ’ਚ ਕਿਸੇ ਨਿੱਜੀ ਕੰਪਨੀ ’ਚ ਕੰਮ ਕਰਦਾ ਹੈ ਤੇ ਉਹ ਇੱਥੇ ਇਕੱਲੀ ਰਹਿੰਦੀ ਹੈ। ਜੇਠ ਨੇ ਉਸ ਦੀ ਵੀਡੀਓ ਸੋਸ਼ਲ ਮੀਡੀਆ ’ਚ ਵਾਇਰਲ ਕਰਨ ਦੀ ਧਮਕੀ ਦੇ ਕੇ ਉਸ ਕੋਲੋਂ 3 ਲੱਖ ਰੁਪਏ ਦੀ ਕੀਮਤ ਦੇ ਗਹਿਣੇ ਅਤੇ 40 ਹਜ਼ਾਰ ਰੁਪਏ ਦੀ ਨਕਦੀ ਲੈ ਲਈ। ਥਾਣਾ ਮੁਖੀ ਨੇ ਕਿਹਾ ਕਿ ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ।

ਜਬਰ-ਜ਼ਨਾਹ ਦੇ ਦੋਸ਼ ਹੇਠ 2 ਭਰਾ ਗ੍ਰਿਫਤਾਰ
ਮਹਾਰਾਸ਼ਟਰ ਦੇ ਨਾਗਪੁਰ ਜ਼ਿਲੇ ’ਚ 14 ਸਾਲ ਦੀ ਇਕ ਨਾਬਾਲਿਗ ਕੁੜੀ ਨਾਲ ਜਬਰ-ਜ਼ਨਾਹ ਦੇ ਦੋਸ਼ ਹੇਠ 2 ਭਰਾਵਾਂ ਨੂੰ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ। 27 ਸਾਲਾ ਆਕਾਸ਼ ਨਾਮੀ ਇਕ ਨੌਜਵਾਨ ਨੇ ਉਕਤ ਕੁੜੀ ਨੂੰ ਵਿਆਹ ਦਾ ਝਾਂਸਾ ਦਿੱਤਾ ਅਤੇ ਉਸ ਨਾਲ ਜਬਰ-ਜ਼ਨਾਹ ਕੀਤਾ। ਉਸ ਦੇ ਛੋਟੇ ਭਰਾ 21 ਸਾਲਾ ਸ਼ੁਭਮ ਨੇ ਵੀ ਕੁੜੀ ਨਾਲ ਜਬਰ-ਜ਼ਨਾਹ ਕੀਤਾ। ਪੁਲਸ ਮੁਤਾਬਕ ਕੁੜੀ ਦੇ ਮਾਤਾ-ਪਿਤਾ ਦਾ ਆਪਸ ’ਚ ਤਲਾਕ ਹੋ ਚੁੱਕਾ ਹੈ ਅਤੇ ਉਸ ਦੀ ਮਾਂ ਇਕੱਲੀ ਰਹਿ ਕੇ ਪਿੰਡ ’ਚ ਮਜ਼ਦੂਰੀ ਕਰਦੀ ਹੈ।

ਜਬਰ-ਜ਼ਨਾਹੀ ਨੂੰ 10 ਸਾਲ ਦੀ ਸਜ਼ਾ
ਉੱਤਰ ਪ੍ਰਦੇਸ਼ ਦੇ ਬਲਰਾਮਪੁਰ ਦੀ ਇਕ ਅਦਾਲਤ ਨੇ ਇਕ ਨਾਬਾਲਿਗ ਕੁੜੀ ਨੂੰ ਅਗਵਾ ਕਰ ਕੇ ਉਸ ਨਾਲ ਜਬਰ-ਜ਼ਨਾਹ ਦੇ ਮਾਮਲੇ ’ਚ ਇਕ ਮੁਲਜ਼ਮ ਨੂੰ 10 ਸਾਲ ਦੀ ਸਜ਼ਾ ਅਤੇ 30 ਹਜ਼ਾਰ ਰੁਪਏ ਜੁਰਮਾਨਾ ਕੀਤਾ ਹੈ। ਘਟਨਾ ਲਗਭਗ 2 ਸਾਲ ਪਹਿਲਾਂ ਵਾਪਰੀ ਸੀ ਅਤੇ ਅਦਾਲਤ ਨੇ ਹੁਣ ਆਪਣਾ ਫੈਸਲਾ ਸੁਣਾਇਆ ਹੈ।ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Inder Prajapati

This news is Edited By Inder Prajapati