ਇੰਡੀਆ ਗੇਟ ’ਤੇ ਲੱਗੇਗੀ ਸੁਭਾਸ਼ ਚੰਦਰ ਬੋਸ ਦੀ ਮੂਰਤੀ, PM ਮੋਦੀ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ

01/21/2022 1:11:55 PM

ਨਵੀਂ ਦਿੱਲੀ– ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਾਨ ਕੀਤਾ ਹੈ ਕਿ ਇੰਡੀਆ ਗੇਟ ’ਤੇ ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਮੂਰਤੀ ਲਗਾਈ ਜਾਵੇਗੀ। ਪੀ.ਐੱਮ. ਮੋਦੀ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਪੀ.ਐੱਮ. ਮੋਦੀ ਨੇ ਇਹ ਐਲਾਨ ਅਜਿਹੇ ਸਮੇਂ ਕੀਤਾ ਹੈ, ਜਦੋਂ ਭਾਰਤ ਸਰਕਾਰ ਨੇ ਇੰਡੀਆ ਗੇਟ ’ਤੇ ਅਮਰ ਜਵਾਨ ਜੋਤੀ ’ਤੇ ਬਲਣ ਵਾਲੀ ਲੌ ਨੂੰ ਨੈਸ਼ਨਲ ਵਾਰ ਮੈਮੋਰੀਅਲ ਦੀ ਲੌ ਨਾਲ ਮਰਜ ਕਰਨ ਦਾ ਫੈਸਲਾ ਕੀਤਾ ਹੈ। ਇਸ ਫੈਸਲੇ ’ਤੇ ਕਾਂਗਰਸ ਸਮੇਤ ਵਿਰੋਧੀ ਪਾਰਟੀਆਂ ਕੇਂਦਰ ਸਰਕਾਰ ’ਤੇ ਨਿਸ਼ਾਨਾ ਵਿੰਨ੍ਹ ਰਹੀਆਂ ਹਨ।

ਪੀ.ਐੱਮ. ਮੋਦੀ ਨੇ ਟਵੀਟ ਕਰਕੇ ਕਿਹਾ, ‘ਅਜਿਹੇ ਸਮੇਂ ’ਚ ਜਦੋਂ ਪੂਰਾ ਦੇਸ਼ ਨੇਤਾਜੀ ਸੁਭਾਸ਼ ਚੰਦਰ ਬੋਸ ਦੀ 125ਵੀਂ ਜਯੰਤੀ ਮਨਾ ਰਿਹਾ ਹੈ, ਮੈਨੂੰ ਇਹ ਦੱਸਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਨੇਤਾਜੀ ਦੀ ਗ੍ਰੇਨਾਈਟ ਨਾਲ ਬਣੀ ਮੂਰਤੀ ਇੰਡੀਆ ਗੇਟ ’ਤੇ ਸਥਾਪਿਤ ਕੀਤੀ ਜਾਵੇਗੀ। ਇਹ ਉਨ੍ਹਾਂ ਪ੍ਰਤੀ ਭਾਰਤ ਦੇ ਅਹਿਸਾਨ ਦਾ ਪ੍ਰਤੀਕ ਹੋਵੇਗਾ।

 

ਜ਼ਿਕਰਯੋਗ ਹੈ ਕਿ ਦਿੱਲੀ ਦੇ ਇੰਡੀਆ ਗੇਟ 'ਤੇ ਪਿਛਲੇ 50 ਸਾਲਾਂ ਤੋਂ ਜਗ ਰਹੀ ਅਮਰ ਜਵਾਨ ਜੋਤੀ ਨੂੰ ਅੱਜ ਰਾਸ਼ਟਰੀ ਯੁੱਧ ਸਮਾਰਕ 'ਤੇ ਬਲ ਰਹੀ ਲੌ 'ਚ ਮਿਲਾਇਆ ਜਾ ਰਿਹਾ ਹੈ। ਜਿਸ ਦੇ ਬਾਅਦ ਤੋਂ ਇੰਡੀਆ ਗੇਟ 'ਤੇ ਸ਼ਹੀਦਾਂ ਦੀ ਯਾਦ 'ਚ ਬਲਣ ਵਾਲੀ ਇਹ ਲੌ ਹੁਣ ਰਾਸ਼ਟਰੀ ਯੁੱਧ ਸਮਾਰਕ 'ਤੇ ਹੀ ਜਗੇਗੀ। ਅਮਰ ਜਵਾਨ ਜੋਤੀ ਪਾਕਿਸਤਾਨ ਵਿਰੁੱਧ 1971 ਦੇ ਯੁੱਧ 'ਚ ਸ਼ਹੀਦ ਹੋਣ ਵਾਲੇ 3,843 ਭਾਰਤੀ ਜਵਾਨਾਂ ਦੀ ਯਾਦ 'ਚ ਪਹਿਲੀ ਵਾਰ 1972 'ਚ ਜਗਾਈ ਗਈ ਸੀ।

Rakesh

This news is Content Editor Rakesh