ਨੇਤਾਜੀ ਸੁਭਾਸ਼ ਚੰਦਰ ਬੋਸ ਦੇ ਪੋਤੇ ਨੇ ਭਾਜਪਾ ਤੋਂ ਦਿੱਤਾ ਅਸਤੀਫਾ

Thursday, Sep 07, 2023 - 01:01 PM (IST)

ਨੇਤਾਜੀ ਸੁਭਾਸ਼ ਚੰਦਰ ਬੋਸ ਦੇ ਪੋਤੇ ਨੇ ਭਾਜਪਾ ਤੋਂ ਦਿੱਤਾ ਅਸਤੀਫਾ

ਕੋਲਕਾਤਾ, (ਭਾਸ਼ਾ)- ਨੇਤਾਜੀ ਸੁਭਾਸ਼ ਚੰਦਰ ਬੋਸ ਦੇ ਪੋਤੇ ਚੰਦਰ ਬੋਸ ਨੇ ਬੁੱਧਵਾਰ ਭਾਰਤੀ ਜਨਤਾ ਪਾਰਟੀ (ਭਾਜਪਾ) ਤੋਂ ਅਸਤੀਫਾ ਦੇ ਦਿੱਤਾ ਅਤੇ ਕਿਹਾ ਕਿ ਪਾਰਟੀ ਨੇ ਨੇਤਾਜੀ ਦੇ ਵਿਜ਼ਨ ਨੂੰ ਅੱਗੇ ਵਧਾਉਣ ਦੇ ਆਪਣੇ ਵਾਅਦੇ ਪੂਰੇ ਨਹੀਂ ਕੀਤੇ।

ਚੰਦਰ ਬੋਸ 2016 ਵਿਚ ਭਾਜਪਾ ਵਿਚ ਸ਼ਾਮਲ ਹੋਏ ਸਨ । ਉਹ ਭਾਜਪਾ ਦੀ ਟਿਕਟ ’ਤੇ 2016 ’ਚ ਵਿਧਾਨ ਸਭਾ ਅਤੇ 2019 ’ਚ ਲੋਕ ਸਭਾ ਦੀ ਚੋਣ ਲੜੀ ਸੀ। ਉਨ੍ਹਾਂ ਕਿਹਾ ਕਿ ਜਦੋਂ ਮੈਂ ਭਾਜਪਾ ’ਚ ਸ਼ਾਮਲ ਹੋਇਆ ਤਾਂ ਮੇਰੇ ਨਾਲ ਵਾਅਦਾ ਕੀਤਾ ਗਿਆ ਸੀ ਕਿ ਮੈਨੂੰ ਨੇਤਾਜੀ ਸੁਭਾਸ਼ ਚੰਦਰ ਬੋਸ ਅਤੇ ਸ਼ਰਤ ਚੰਦਰ ਬੋਸ ਦੀ ਵਿਚਾਰਧਾਰਾ ਦਾ ਪ੍ਰਚਾਰ ਕਰਨ ਦੀ ਇਜਾਜ਼ਤ ਦਿੱਤੀ ਜਾਵੇਗੀ ਪਰ ਅਜਿਹਾ ਕੁਝ ਨਹੀਂ ਹੋਇਆ।

ਬੋਸ ਨੂੰ 2016 ’ਚ ਭਾਜਪਾ ਦੀ ਪੱਛਮੀ ਬੰਗਾਲ ਇਕਾਈ ਦਾ ਉੱਪ ਪ੍ਰਧਾਨ ਨਿਯੁਕਤ ਕੀਤਾ ਗਿਆ ਸੀ ਪਰ 2020 ਦੇ ਸੰਗਠਨ ਫੇਰਬਦਲ ਦੌਰਾਨ ਉਨ੍ਹਾਂ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ।


author

Rakesh

Content Editor

Related News