ਜੰਮੂ ਬੇਸ ਕੈਂਪ ਤੋਂ ਅਮਰਨਾਥ ਯਾਤਰਾ ਲਈ 1831 ਸ਼ਰਧਾਲੂਆਂ ਦਾ ਨਵਾਂ ਜੱਥਾ ਰਵਾਨਾ ਹੋਇਆ
Monday, Jul 29, 2024 - 11:28 AM (IST)
ਜੰਮੂ (ਵਾਰਤਾ)- ‘ਬਮ ਬਮ ਭੋਲੇ’ਦਾ ਜਾਪ ਕਰਦੇ ਹੋਏ ਸੋਮਵਾਰ ਨੂੰ ਜੰਮੂ-ਕਸ਼ਮੀਰ ਦੇ ਭਗਵਤੀ ਨਗਰ ਯਾਤਰੀ ਨਿਵਾਸ ਬੇਸ ਕੈਂਪ ਤੋਂ 1831 ਸ਼ਰਧਾਲੂਆਂ ਦਾ ਨਵਾਂ ਜੱਥਾ ਸ਼੍ਰੀ ਅਮਰਨਾਥ ਗੁਫ਼ਾ ਬਾਬਾ ਬਰਫ਼ਾਨੀ ਦੇ ਦਰਸ਼ਨਾਂ ਲਈ ਰਵਾਨਾ ਹੋਇਆ। ਸ਼ਰਧਾਲੂ 63 ਵਾਹਨਾਂ ਦੇ ਕਾਫ਼ਲੇ ਵਿੱਚ ਪਹਿਲਗਾਮ ਅਤੇ ਬਾਲਟਾਲ ਦੋਵਾਂ ਰੂਟਾਂ ਲਈ ਰਵਾਨਾ ਹੋਏ। ਇਨ੍ਹਾਂ ਵਿੱਚੋਂ ਬਾਲਟਾਲ ਲਈ 568 ਅਤੇ ਪਹਿਲਗਾਮ ਲਈ 1263 ਸ਼ਰਧਾਲੂ ਸਖ਼ਤ ਸੁਰੱਖਿਆ ਪ੍ਰਬੰਧਾਂ ਵਿਚਕਾਰ ਬੇਸ ਕੈਂਪ ਤੋਂ ਰਵਾਨਾ ਹੋਏ। ਜ਼ਿਕਰਯੋਗ ਹੈ ਕਿ ਪਿਛਲੇ ਸਾਲ 4.5 ਲੱਖ ਤੋਂ ਵੱਧ ਸ਼ਰਧਾਲੂ ਬਾਬਾ ਬਫ਼ਰਨੀ ਗੁਫ਼ਾ ਮੰਦਿਰ 'ਚ ਦਰਸ਼ਨ ਕਰਨ ਆਏ ਸਨ। ਇਸ ਸਾਲ 52 ਦਿਨਾਂ ਦੀ ਅਮਰਨਾਥ ਯਾਤਰਾ 19 ਅਗਸਤ ਨੂੰ ਖ਼ਤਮ ਹੋਵੇਗੀ।
ਇਹ ਵੀ ਪੜ੍ਹੋ- ਕੁੱਲ੍ਹੜ ਪਿੱਜ਼ਾ ਕੱਪਲ ਦੀ ਤਰ੍ਹਾਂ ਜਲੰਧਰ ਦੀ ਇਸ ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ ਤੇ ਮਾਡਲ ਦੀ ਅਸ਼ਲੀਲ ਵੀਡੀਓ ਵਾਇਰਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।