ਅਮਰਨਾਥ ਯਾਤਰਾ ਲਈ ਜੰਮੂ ਤੋਂ 500 ਤੋਂ ਵੱਧ ਸ਼ਰਧਾਲੂਆਂ ਦਾ ਨਵਾਂ ਜੱਥਾ ਹੋਇਆ ਰਵਾਨਾ
Thursday, Aug 08, 2024 - 11:01 AM (IST)
ਜੰਮੂ (ਭਾਸ਼ਾ) - ਕਸ਼ਮੀਰ ਸਥਿਤ ਅਮਰਨਾਥ ਗੁਫਾ ਮੰਦਰ ਲਈ 500 ਤੋਂ ਵੱਧ ਸ਼ਰਧਾਲੂਆਂ ਦਾ ਇੱਕ ਜਥਾ ਵੀਰਵਾਰ ਨੂੰ ਜੰਮੂ ਦੇ ਭਗਵਤੀ ਨਗਰ ਬੇਸ ਕੈਂਪ ਤੋਂ ਸਖ਼ਤ ਸੁਰੱਖਿਆ ਪ੍ਰਬੰਧਾਂ ਵਿਚਕਾਰ ਰਵਾਨਾ ਹੋਇਆ। ਅਧਿਕਾਰੀਆਂ ਨੇ ਇਸ ਗੱਲ ਦੀ ਜਾਣਕਾਰੀ ਦਿੱਤੀ। ਇਸ ਸਾਲ ਹੁਣ ਤੱਕ ਪੰਜ ਲੱਖ ਤੋਂ ਵੱਧ ਸ਼ਰਧਾਲੂ 3,880 ਮੀਟਰ ਉੱਚੀ ਗੁਫਾ ਮੰਦਰ 'ਚ ਬਾਬਾ ਬਰਫਾਨੀ ਦੇ ਦਰਸ਼ਨ ਕਰ ਚੁੱਕੇ ਹਨ, ਜਦਕਿ ਪਿਛਲੇ ਸਾਲ 4.5 ਲੱਖ ਸ਼ਰਧਾਲੂਆਂ ਨੇ ਬਾਬਾ ਬਰਫਾਨੀ ਦੇ ਦਰਸ਼ਨ ਕੀਤੇ ਸਨ।
ਇਹ ਵੀ ਪੜ੍ਹੋ - ਜੋੜੇ ਨੇ Swiggy ਤੋਂ ਆਰਡਰ ਕੀਤਾ ਮੰਗਣੀ ਦਾ ਪੂਰਾ ਖਾਣਾ, ਵੱਡਾ Order ਦੇਖ ਕੰਪਨੀ ਨੇ ਦਿੱਤਾ ਅਜਿਹਾ ਰਿਐਕਸ਼ਨ
ਅਧਿਕਾਰੀਆਂ ਨੇ ਦੱਸਿਆ ਕਿ 574 ਸ਼ਰਧਾਲੂਆਂ ਦਾ 41ਵਾਂ ਜੱਥਾ ਕੇਂਦਰੀ ਰਿਜ਼ਰਵ ਪੁਲਸ ਬਲ (ਸੀਆਰਪੀਐੱਫ) ਅਤੇ ਪੁਲਸ ਦੀ ਸੁਰੱਖਿਆ ਹੇਠ 17 ਵਾਹਨਾਂ ਵਿੱਚ ਸਵੇਰੇ 3.30 ਵਜੇ ਬੇਸ ਕੈਂਪ ਤੋਂ ਰਵਾਨਾ ਹੋਇਆ। ਸਾਰੇ ਸ਼ਰਧਾਲੂਆਂ ਨੇ ਗੰਦਰਬਲ ਜ਼ਿਲ੍ਹੇ ਵਿੱਚ ਔਖੇ 14 ਕਿਲੋਮੀਟਰ ਬਾਲਟਾਲ ਮਾਰਗ ਨੂੰ ਚੁਣਿਆ। ਰਵਾਇਤੀ 48 ਕਿਲੋਮੀਟਰ ਦਾ ਰਸਤਾ ਅਨੰਤਨਾਗ ਜ਼ਿਲ੍ਹੇ ਦੇ ਪਹਿਲਗਾਮ ਵਿੱਚੋਂ ਲੰਘਦਾ ਹੈ। ਅਮਰਨਾਥ ਯਾਤਰਾ 29 ਜੂਨ ਨੂੰ ਸ਼ੁਰੂ ਹੋਈ ਸੀ ਅਤੇ 19 ਅਗਸਤ ਨੂੰ ਸਮਾਪਤ ਹੋਵੇਗੀ।
ਇਹ ਵੀ ਪੜ੍ਹੋ - ਵੱਡੀ ਖ਼ਬਰ : 15 ਅਗਸਤ ਤੋਂ 19 ਅਗਸਤ ਤੱਕ ਹੋਈਆਂ ਛੁੱਟੀਆਂ! ਸਕੂਲ ਰਹਿਣਗੇ ਬੰਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8