ਅਮਰਨਾਥ ਯਾਤਰਾ ਲਈ ਸ਼ਰਧਾਲੂਆਂ ਦਾ ਨਵਾਂ ਜੱਥਾ ਰਵਾਨਾ, ਹੁਣ ਤੱਕ 28000 ਲੋਕਾਂ ਨੇ ਕੀਤੇ ਦਰਸ਼ਨ

07/01/2024 10:21:12 AM

ਜੰਮੂ (ਭਾਸ਼ਾ) - ਦੱਖਣੀ ਕਸ਼ਮੀਰ ਹਿਮਾਲਿਆ ਵਿੱਚ ਸਥਿਤ ਅਮਰਨਾਥ ਗੁਫਾ ਮੰਦਰ ਲਈ ਸੋਮਵਾਰ ਨੂੰ ਜੰਮੂ ਤੋਂ ਸ਼ਰਧਾਲੂਆਂ ਦਾ ਇੱਕ ਨਵਾਂ ਜੱਥਾ ਰਵਾਨਾ ਹੋ ਗਿਆ ਹੈ। ਇਸ ਜੱਥੇ ਦੀ ਜਾਣਕਾਰੀ ਅਧਿਕਾਰੀਆਂ ਵਲੋਂ ਦਿੱਤੀ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਐਤਵਾਰ ਰਾਤ ਤੱਕ ਲਗਭਗ 28,000 ਸ਼ਰਧਾਲੂਆਂ ਨੇ 3,880 ਮੀਟਰ ਦੀ ਉਚਾਈ 'ਤੇ ਸਥਿਤ ਗੁਫਾ ਮੰਦਰ 'ਚ ਬਾਬਾ ਬਰਫਾਨੀ ਦੇ ਦਰਸ਼ਨ ਕਰ ਲਏ ਹਨ। ਉਨ੍ਹਾਂ ਨੇ ਦੱਸਿਆ ਕਿ 265 ਵਾਹਨਾਂ ਵਿੱਚ 6,461 ਸ਼ਰਧਾਲੂਆਂ ਦਾ ਚੌਥਾ ਜੱਥਾ ਬਾਲਟਾਲ ਅਤੇ ਪਹਿਲਗਾਮ ਬੇਸ ਕੈਂਪ ਲਈ ਸਵੇਰੇ 3.15 ਵਜੇ ਰਵਾਨਾ ਹੋਇਆ। 

ਇਹ ਵੀ ਪੜ੍ਹੋ - ਵੱਡੀ ਖ਼ਬਰ : ਹੁਣ ਰਾਜਕੋਟ ਹਵਾਈ ਅੱਡੇ ਦੀ ਡਿੱਗ ਪਈ ਛੱਤ, ਪਈਆਂ ਭਾਜੜਾਂ, PM ਮੋਦੀ ਨੇ ਕੀਤਾ ਸੀ ਉਦਘਾਟਨ

ਉਹਨਾਂ ਨੇ ਕਿਹਾ ਕਿ 4,140 ਸ਼ਰਧਾਲੂਆਂ ਨੇ ਰਵਾਇਤੀ 48 ਕਿਲੋਮੀਟਰ ਲੰਬੇ ਪਹਿਲਗਾਮ ਮਾਰਗ ਰਾਹੀਂ ਯਾਤਰਾ ਕਰਨ ਦੀ ਚੋਣ ਕੀਤੀ ਹੈ ਅਤੇ 2,321 ਸ਼ਰਧਾਲੂਆਂ ਨੇ 14 ਕਿਲੋਮੀਟਰ ਲੰਬੇ ਬਾਲਟਾਲ ਮਾਰਗ ਰਾਹੀਂ ਯਾਤਰਾ ਕਰਨ ਦੀ ਚੋਣ ਕੀਤੀ ਹੈ, ਜਿਸ ਵਿੱਚ ਇੱਕ ਛੋਟੀ ਪਰ ਉੱਚੀ ਚੜ੍ਹਾਈ ਸ਼ਾਮਲ ਹੈ। ਲੈਫਟੀਨੈਂਟ ਗਵਰਨਰ ਮਨੋਜ ਸਿਨਹਾ ਨੇ 28 ਜੂਨ ਨੂੰ ਪਹਿਲੇ ਜਥੇ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਸੀ ਅਤੇ ਉਦੋਂ ਤੋਂ ਜੰਮੂ ਬੇਸ ਕੈਂਪ ਤੋਂ ਕੁੱਲ 19,564 ਸ਼ਰਧਾਲੂ ਕਸ਼ਮੀਰ ਘਾਟੀ ਲਈ ਰਵਾਨਾ ਹੋਏ ਹਨ। ਇਹ 52 ਦਿਨਾਂ ਦੀ ਯਾਤਰਾ 29 ਜੂਨ ਨੂੰ ਸ਼ੁਰੂ ਹੋਈ ਸੀ ਅਤੇ 19 ਅਗਸਤ ਨੂੰ ਸਮਾਪਤ ਹੋਵੇਗੀ।

ਇਹ ਵੀ ਪੜ੍ਹੋ - ਵਸੰਤ ਵਿਹਾਰ 'ਚ ਕਹਿਰ ਬਣਕੇ ਵਰ੍ਹਿਆ ਮੀਂਹ, ਕੰਧ ਡਿੱਗਣ ਨਾਲ 8 ਲੋਕਾਂ ਦੀ ਮੌਤ, 3 ਲਾਸ਼ਾਂ ਬਰਾਮਦ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News