ਓਮੀਕ੍ਰੋਨ ਦਰਮਿਆਨ ਕੋਰੋਨਾ ਦੇ ਨਵੇਂ ਮਾਮਲਿਆਂ ’ਚ ਆ ਰਹੀ ਗਿਰਾਵਟ, ਇੰਨੇ ਨਵੇਂ ਮਾਮਲੇ ਆਏ ਸਾਹਮਣੇ

Monday, Dec 13, 2021 - 12:02 PM (IST)

ਓਮੀਕ੍ਰੋਨ ਦਰਮਿਆਨ ਕੋਰੋਨਾ ਦੇ ਨਵੇਂ ਮਾਮਲਿਆਂ ’ਚ ਆ ਰਹੀ ਗਿਰਾਵਟ, ਇੰਨੇ ਨਵੇਂ ਮਾਮਲੇ ਆਏ ਸਾਹਮਣੇ

ਨਵੀਂ ਦਿੱਲੀ- ਕੋਰੋਨਾ ਵਾਇਰਸ ਦੇ ਨਵੇਂ ਵੇਰੀਐਂਟ ਦੇ ਵਧਦੇ ਮਾਮਲਿਆਂ ਦਰਮਿਆਨ ਦੇਸ਼’ਚ ਕੋਰੋਨਾ ਦੇ ਨਵੇਂ ਮਾਮਲਿਆਂ ’ਚ ਕਮੀ ਦੇਖੀ ਜਾ ਰਹੀ ਹੈ। ਦੱਸਣਯੋਗ ਹੈ ਕਿ ਪਿਛਲੇ 24 ਘੰਟਿਆਂ ’ਚ ਕੋਰੋਨਾ ਦੇ 7,350 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਪੀੜਤਾਂ ਦੀ ਕੁੱਲ ਗਿਣਤੀ ਵੱਧ ਕੇ 3,46,97,860 ਹੋ ਗਈ ਹੈ। ਉੱਥੇ ਹੀ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘੱਟ ਕੇ 91,456 ਹੋ ਗਈ ਹੈ ਜੋ 561 ਦਿਨਾਂ ’ਚ ਸਭ ਤੋਂ ਘੱਟ ਹੈ। ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲਾ ਨੇ ਸੋਮਵਾਰ ਨੂੰ ਦੱਸਿਆ ਕਿ ਪਿਛਲੇ 24 ਘੰਟਿਆਂ ’ਚ ਦੇਸ਼ ’ਚ 19 ਲੱਖ 10 ਹਜ਼ਾਰ 917 ਕੋਰੋਨਾ ਟੀਕੇ ਲਾਏ ਗਏ ਹਨ। ਇਸ ਦੇ ਨਾਲ ਹੀ ਅੱਜ ਸਵੇਰੇ 7 ਵਜੇ ਤੱਕ 133 ਕਰੋੜ 17 ਲੱਖ 84 ਹਜ਼ਾਰ 462 ਕੋਰੋਨਾ ਟੀਕੇ ਲਾਏ ਜਾ ਚੁਕੇ ਹਨ। 

PunjabKesari

ਉੱਥੇ ਹੀ ਦੇਸ਼ ’ਚ ਸੰਕ੍ਰਮਿਤ ਮਾਮਲਿਆਂ ਦਾ 0.26 ਫੀਸਦੀ ਹੈ। ਰੋਜ਼ਾਨਾ ਸੰਕਰਮਣ ਦਰ 0.86 ਫੀਸਦੀ ਰਹੀ ਹੈ। ਇਸੇ ਮਿਆਦ ’ਚ 7973 ਲੋਕ ਕੋਰੋਨਾ ਤੋਂ ਠੀਕ ਹੋਏ ਹਨ। ਹੁਣ ਤੱਕ ਕੁੱਲ 3 ਕਰੋੜ 41 ਲੱਖ 30 ਹਜ਼ਾਰ 768 ਲੋਕ ਕੋਰੋਨਾ ਤੋਂ ਠੀਕ ਹੋ ਚੁਕੇ ਹਨ। ਸਿਹਤਮੰਦ ਹੋਣ ਦੀ ਦਰ 98.37 ਫੀਸਦੀ ਹੈ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ


author

DIsha

Content Editor

Related News