ਦੇਸ਼ 'ਚ ਕੋਰੋਨਾ ਦੇ 7,774 ਨਵੇਂ ਮਾਮਲੇ, 560 ਦਿਨਾਂ 'ਚ ਮਰੀਜ਼ਾਂ ਦੀ ਗਿਣਤੀ ਘਟੀ

Sunday, Dec 12, 2021 - 01:37 PM (IST)

ਦੇਸ਼ 'ਚ ਕੋਰੋਨਾ ਦੇ 7,774 ਨਵੇਂ ਮਾਮਲੇ, 560 ਦਿਨਾਂ 'ਚ ਮਰੀਜ਼ਾਂ ਦੀ ਗਿਣਤੀ ਘਟੀ

ਨਵੀਂ ਦਿੱਲੀ – ਦੇਸ਼ ਵਿੱਚ ਪਿਛਲੇ 24 ਘੰਟਿਆਂ ’ਚ ਕੋਰੋਨਾ ਵਾਇਰਸ ਦੇ 7,774 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਤੋਂ ਬਾਅਦ ਸੰਕਰਮਿਤਾਂ ਦੀ ਗਿਣਤੀ ਵੱਧ ਕੇ 3,46,90,510 ਹੋ ਗਈ ਹੈ । ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘੱਟ ਕੇ 92,281 ਹੋ ਗਈ ਹੈ, ਜੋ ਦੇਸ਼ ਵਿੱਚ 560 ਦਿਨਾਂ ’ਚ ਸਭ ਤੋਂ ਘੱਟ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਐਤਵਾਰ ਸਵੇਰੇ 8 ਵਜੇ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ 306 ਹੋਰ ਮਰੀਜ਼ਾਂ ਦੀ ਮੌਤ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 4,75,434 ਹੋ ਗਈ ਹੈ। ਦੇਸ਼ ਵਿੱਚ ਲਗਾਤਾਰ 45 ਦਿਨਾਂ ਤੋਂ ਸੰਕਰਮਣ ਦੇ ਰੋਜ਼ਾਨਾ ਮਾਮਲਿਆਂ ਦੀ ਗਿਣਤੀ 15,000 ਤੋਂ ਹੇਠਾਂ ਹੈ।

ਇਹ ਵੀ ਪੜੋ : ਦੇਸ਼ ’ਚ ਓਮੀਕ੍ਰੋਨ ਦੀ ਰਫ਼ਤਾਰ ਤੇਜ਼ ਪਰ ਟੀਕਿਆਂ ’ਚ ਆ ਰਹੀ ਕਮੀ

ਸਿਹਤ ਮੰਤਰਾਲੇ ਨੇ ਕਿਹਾ ਕਿ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘਟ ਕੇ 92,281 ਰਹਿ ਗਈ, ਜੋ ਕੁੱਲ ਮਾਮਲਿਆਂ ਦਾ 0.27 ਫ਼ੀਸਦੀ ਹੈ। ਇਹ ਸੰਖਿਆ ਪਿਛਲੇ 560 ਦਿਨਾਂ ਵਿੱਚ ਸਭ ਤੋਂ ਘੱਟ ਹੈ। ਇਸ ਦੇ ਨਾਲ ਹੀ, ਰਾਸ਼ਟਰੀ ਪੱਧਰ 'ਤੇ ਮਰੀਜ਼ਾਂ ਦੀ ਰਿਕਵਰੀ ਦਰ 98.36 ਫ਼ੀਸਦੀ ਹੈ ਅਤੇ ਇਹ ਮਾਰਚ 2020 ਤੋਂ ਬਾਅਦ ਸਭ ਤੋਂ ਵੱਧ ਹੈ। ਪਿਛਲੇ 24 ਘੰਟਿਆਂ ’ਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ’ਚ 996 ਦੀ ਕਮੀ ਆਈ ਹੈ। ਅੰਕੜਿਆਂ ਮੁਤਾਬਕ ਰੋਜ਼ਾਨਾ ਇਨਫੈਕਸ਼ਨ ਦੀ ਦਰ 0.65 ਫ਼ੀਸਦੀ ਦਰਜ ਕੀਤੀ ਗਈ, ਜੋ ਪਿਛਲੇ 69 ਦਿਨਾਂ ਤੋਂ ਦੋ ਫ਼ੀਸਦੀ ਤੋਂ ਘੱਟ ਹੈ। ਹਫਤਾਵਾਰੀ ਲਾਗ ਦੀ ਦਰ 0.70 ਫ਼ੀਸਦੀ ਦਰਜ ਕੀਤੀ ਗਈ, ਜੋ ਪਿਛਲੇ 28 ਦਿਨਾਂ ਤੋਂ ਇੱਕ ਫ਼ੀਸਦੀ ਤੋਂ ਵੀ ਘੱਟ ਹੈ। ਦੇਸ਼ ’ਚ ਹੁਣ ਤੱਕ ਕੁੱਲ 3,41,22,795 ਲੋਕ ਸੰਕਰਮਣ ਮੁਕਤ ਹੋ ਚੁੱਕੇ ਹਨ ਅਤੇ ਕੋਵਿਡ-19 ਤੋਂ ਮੌਤ ਦਰ 1.37 ਫ਼ੀਸਦੀ ਹੈ। ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਟੀਕਿਆਂ ਦੀਆਂ 132.93 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।


author

Harnek Seechewal

Content Editor

Related News