ਅੱਜ ਦੇ ਦਿਨ ਇੰਦਰਾ ਗਾਂਧੀ ਬਣੀ ਸੀ ਦੇਸ਼ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ

01/19/2020 3:06:18 PM

ਨਵੀਂ ਦਿੱਲੀ : 19 ਜਨਵਰੀ ਦਾ ਦਿਨ ਭਾਰਤ ਦੇ ਰਾਜਨੀਤਿਕ ਇਤਿਹਾਸ ਵਿਚ ਇੱਕ ਵੱਡਾ ਸਥਾਨ ਰੱਖਦਾ ਹੈ। 1966 ਵਿਚ 19 ਜਨਵਰੀ ਦਾ ਹੀ ਦਿਨ ਸੀ, ਜਦੋਂ ਇੰਦਰਾ ਗਾਂਧੀ ਨੂੰ ਦੇਸ਼ ਦੀ ਪ੍ਰਧਾਨ ਮੰਤਰੀ ਬਣਾਇਆ ਗਿਆ ਸੀ। ਤਤਕਾਲੀ ਪ੍ਰਧਾਨ ਮੰਤਰੀ ਲਾਲ ਬਹਾਦੁਰ ਸ਼ਾਸਤਰੀ ਦੀ ਮੌਤ ਤੋਂ ਬਾਅਦ, ਇੰਦਰਾ ਗਾਂਧੀ ਨੇ ਉਹ ਕੁਰਸੀ ਸੰਭਾਲ ਲਈ ਸੀ ਜੋ ਉਸਦੇ ਪਿਤਾ ਜਵਾਹਰ ਲਾਲ ਨਹਿਰੂ ਨੇ ਸੁਤੰਤਰ ਭਾਰਤ ਦੇ ਇਤਿਹਾਸ ਵਿੱਚ ਪਹਿਲੀ ਵਾਰ ਸੰਭਾਲੀ ਸੀ।ਉਨ੍ਹਾਂ ਕੋਲ ਇਹ ਅਹੁਦਾ 1967 ਤੋਂ 1977 ਤੱਕ ਅਤੇ ਫਿਰ 1980 ਤੋਂ 1984 ਤੱਕ ਰਿਹਾ ਸੀ।

ਇੰਦਰਾ ਗਾਂਧੀ ਦੇਸ਼ ਦੀ ਪਹਿਲੀ ਅਤੇ ਇਕਲੌਤੀ ਮਹਿਲਾ ਪ੍ਰਧਾਨ ਮੰਤਰੀ ਸਨ। ਇੰਦਰਾ ਗਾਂਧੀ ਨੂੰ ਉਨ੍ਹਾਂ ਦੇ ਕੁਝ ਸਖਤ ਅਤੇ ਵਿਵਾਦਪੂਰਨ ਫੈਸਲਿਆਂ ਦੇ ਲਈ ਯਾਦ ਕੀਤਾ ਜਾਂਦਾ ਹੈ।  ਜਿਸ ਵਿੱਚ ਸੰਨ 1975 ਵਿਚ ਐਮਰਜੈਂਸੀ ਦਾ ਐਲਾਨ ਅਤੇ 1984 ਵਿੱਚ ਅੰਮ੍ਰਿਤਸਰ ਵਿਖੇ ਸਥਿਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਫੌਜ ਭੇਜਣ ਦੇ ਫੈਸਲੇ ਵੀ ਸ਼ਾਮਿਲ ਹਨ।

ਭਾਰਤ ਦੀ ਪਹਿਲੀ ਅਤੇ ਇਕਲੌਤੀ ਮਹਿਲਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ ਜਨਮ 19 ਨਵੰਬਰ 1917 ਨੂੰ ਇਲਾਹਾਬਾਦ ਦੇ ਕਸ਼ਮੀਰੀ ਬ੍ਰਾਹਮਣ ਪਰਿਵਾਰ ਵਿਚ ਹੋਇਆ ਸੀ। ਉਨ੍ਹਾਂ ਦੇ ਪਿਤਾ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਅਤੇ ਮਾਂ ਕਮਲਾ ਨਹਿਰੂ ਸਨ। ਇੰਦਰਾ ਦਾ ਜਨਮ ਇਕ ਰਾਜਨੀਤਿਕ ਪ੍ਰਭਾਵਸ਼ਾਲੀ ਪਰਿਵਾਰ ਵਿਚ ਹੋਇਆ ਸੀ। ਉਨ੍ਹਾਂ ਨੂੰ ਆਪਣੇ ਪਿਤਾ ਦੀ ਮੌਤ ਤੋਂ ਬਾਅਦ 1964 ਵਿਚ ਰਾਜ ਸਭਾ ਮੈਂਬਰ ਵਜੋਂ ਨਿਯੁਕਤ ਕੀਤਾ ਗਿਆ ਸੀ। ਫੇਰ ਉਹ ਲਾਲ ਬਹਾਦੁਰ ਸ਼ਾਸਤਰੀ ਦੀ ਸਰਕਾਰ ਵਿੱਚ ਸੂਚਨਾ ਅਤੇ ਪ੍ਰਸਾਰਣ ਮੰਤਰੀ ਵੀ ਰਹੇ ਸਨ।


Baljeet Kaur

Content Editor

Related News