ਕਿਸਾਨਾਂ ਦਾ ਭਾਰਤ ਬੰਦ: ਦਿੱਲੀ ਪੁਲਸ ਨੇ ਸਰਹੱਦਾਂ ’ਤੇ ਸੁਰੱਖਿਆ ਕੀਤੀ ਸਖ਼ਤ (ਵੇਖੋ ਤਸਵੀਰਾਂ)

09/27/2021 12:48:42 PM

ਨਵੀਂ ਦਿੱਲੀ— ਕੇਂਦਰ ਦੇ ਤਿੰਨੋਂ ਖੇਤੀ ਕਾਨੂੰਨਾਂ ਖ਼ਿਲਾਫ਼ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਸੋਮਵਾਰ ਯਾਨੀ ਕਿ ਅੱਜ ਭਾਰਤ ਬੰਦ ਦੀ ਕਾਲ ਦਿੱਤੀ ਗਈ ਹੈ। ਇਸ ਦੇ ਮੱਦੇਨਜ਼ਰ ਦਿੱਲੀ ਪੁਲਸ ਨੇ ਰਾਸ਼ਟਰੀ ਰਾਜਧਾਨੀ ਦੀਆਂ ਸਰਹੱਦਾਂ ’ਤੇ ਸੁਰੱਖਿਆ ਸਖ਼ਤ ਕਰ ਦਿੱਤੀ ਹੈ। ਪ੍ਰਦਰਸ਼ਨ ਵਿਚ 40 ਤੋਂ ਵੱਧ ਕਿਸਾਨ ਜਥੇਬੰਦੀਆਂ ਦੀ ਅਗਵਾਈ ਕਰ ਰਹੇ ‘ਸੰਯੁਕਤ ਕਿਸਾਨ ਮੋਰਚਾ’ ਨੇ ਲੋਕਾਂ ਨੂੰ ਵੀ ਬੰਦ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ ਸੀ। ਓਧਰ ਪੁਲਸ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਰਾਸ਼ਟਰੀ ਰਾਜਧਾਨੀ ’ਚ ਬੰਦ ਦੇ ਮੱਦੇਨਜ਼ਰ ਕਾਨੂੰਨ ਅਤੇ ਵਿਵਸਥਾ ਬਣਾ ਕੇ ਰੱਖਣ ਅਤੇ ਕਿਸੇ ਵੀ ਅਣਹੋਣੀ ਘਟਨਾ ਨੂੰ ਰੋਕਣ ਲਈ ਸੁਰੱਖਿਆ ਦੇ ਉੱਚਿਤ ਇੰਤਜ਼ਾਮ ਕੀਤੇ ਗਏ ਹਨ।

ਇਹ ਵੀ ਪੜ੍ਹੋ : ਭਾਰਤ ਬੰਦ: ਤਸਵੀਰਾਂ ’ਚ ਵੇੇਖੋ ਹਰਿਆਣਾ ’ਚ ਕਿਸਾਨਾਂ ਨੇ ਜਾਮ ਕੀਤੇ ਹਾਈਵੇਅ ਅਤੇ ਰੇਲਵੇ ਟਰੈਕ

PunjabKesari

ਪੁਲਸ ਮੁਤਾਬਕ ਗਸ਼ਤ ਵਧਾ ਦਿੱਤੀ ਗਈ ਹੈ, ਖ਼ਾਸ ਰੂਪ ਨਾਲ ਸਰਹੱਦ ਨਾਲ ਲੱਗਦੇ ਇਲਾਕਿਆਂ ’ਚ ਚੌਕੀਆਂ ’ਤੇ ਵਾਧੂ ਫੋਰਸ ਤਾਇਨਾਤ ਕੀਤੀ ਗਈ ਹੈ। ਰਾਸ਼ਟਰੀ ਰਾਜਧਾਨੀ ਆ ਰਹੇ ਵਾਹਨਾਂ ਦੀ ਤਲਾਸ਼ੀ ਲਈ ਜਾ ਰਹੀ ਹੈ। ਪੁਲਸ ਡਿਪਟੀ ਕਮਿਸ਼ਨਰ ਦੀਪਕ ਯਾਦਵ ਨੇ ਕਿਹਾ ਕਿ ਭਾਰਤ ਬੰਦ ਦੇ ਮੱਦੇਨਜ਼ਰ ਸਾਵਧਾਨੀ ਦੇ ਤੌਰ ’ਤੇ ਸੁਰੱਖਿਆ ਦੇ ਉੱਚਿਤ ਇੰਤਜ਼ਾਮ ਕੀਤੇ ਗਏ ਹਨ। ਇੰਡੀਆ ਗੇਟ, ਵਿਜੇ ਚੌਕ ਵਰਗੀਆਂ ਮੁੱਖ ਥਾਵਾਂ ’ਤੇ ਉੱਚਿਤ ਤਾਇਨਾਤੀ ਕੀਤੀ ਗਈ ਹੈ।

ਇਹ ਵੀ ਪੜ੍ਹੋ : ਭਾਰਤ ਬੰਦ: ਦਿੱਲੀ-ਗੁਰੂਗ੍ਰਾਮ ਬਾਰਡਰ ’ਤੇ ਲੱਗਾ ਜਾਮ, ਗੱਡੀਆਂ ਦੀਆਂ ਲੱਗੀਆਂ ਲੰਬੀਆਂ ਲਾਈਨਾਂ

PunjabKesari

ਅਧਿਕਾਰੀ ਨੇ ਕਿਹਾ ਕਿ ਸ਼ਹਿਰ ਦੀਆਂ ਸਰਹੱਦਾਂ ’ਤੇ ਤਿੰਨ ਪ੍ਰਦਰਸ਼ਨ ਥਾਵਾਂ ਤੋਂ ਕਿਸੇ ਵੀ ਪ੍ਰਦਰਸ਼ਨਕਾਰੀ ਨੂੰ ਦਿੱਲੀ ’ਚ ਦਾਖ਼ਲ ਨਹੀਂ ਹੋਣ ਦਿੱਤਾ ਜਾਵੇਗਾ। ਇਕ ਹੋਰ ਅਧਿਕਾਰੀ ਨੇ ਕਿਹਾ ਕਿ ਸਾਵਧਾਨੀ ਦੇ ਤੌਰ ਸੁਰੱਖਿਆ ਸਖ਼ਤ ਕੀਤੀ ਗਈ ਹੈ ਅਤੇ ਅਸੀਂ ਪੂਰੀ ਤਰ੍ਹਾਂ ਚੌਕਸ ਹਾਂ। ਦਿੱਲੀ ਵਿਚ ਭਾਰਤ ਬੰਦ ਨਹੀਂ ਹੈ ਪਰ ਅਸੀਂ ਘਟਨਾਕ੍ਰਮ ’ਤੇ ਨਜ਼ਰ ਰੱਖ ਰਹੇ ਹਾਂ। 

PunjabKesari

ਦੱਸ ਦੇਈਏ ਕਿ ਸੰਯੁਕਤ ਕਿਸਾਨ ਮੋਰਚੇ ਨੇ ਅੰਦੋਲਨ ਦੇ 10 ਮਹੀਨੇ ਪੂਰੇ ਹੋਣ ’ਤੇ ਅੱਜ ਕਿਸਾਨ ਵਿਰੋਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਰਕਾਰ ਖ਼ਿਲਾਫ਼ ਭਾਰਤ ਬੰਦ ਬੁਲਾਇਆ ਹੈ। ਬਿਆਨ ’ਚ ਕਿਹਾ ਗਿਆ ਕਿ ਹਰ ਭਾਰਤੀ ਤੋਂ ਇਸ ਦੇਸ਼ ਵਿਆਪੀ ਅੰਦੋਲਨ ’ਚ ਸ਼ਾਮਲ ਹੋਣ ਅਤੇ ‘ਭਾਰਤ ਬੰਦ’ ਨੂੰ ਸਫ਼ਲ ਬਣਾਉਣ ਦੀ ਅਪੀਲ ਕਰਦੇ ਹਾਂ।

ਇਹ ਵੀ ਪੜ੍ਹੋ :  ਭਾਰਤ ਬੰਦ ਕਾਰਨ 25 ਟਰੇਨਾਂ ਦੀ ਆਵਾਜਾਈ ਪ੍ਰਭਾਵਿਤ : ਰੇਲਵੇ

 

PunjabKesari

ਜ਼ਿਕਰਯੋਗ ਹੈ ਕਿ ਦੇਸ਼ ਦੇ ਵੱਖ-ਵੱਖ ਹਿੱਸਿਆਂ ਖ਼ਾਸ ਰੂਪ ਤੋਂ ਪੰਜਾਬ, ਹਰਿਆਣਾ ਅਤੇ ਪੱਛਮੀ ਉੱਤਰ ਪ੍ਰਦੇਸ਼ ਦੇ ਕਿਸਾਨ, ਪਿਛਲੇ ਸਾਲ ਨਵੰਬਰ ਮਹੀਨੇ ਤੋਂ ਦਿੱਲੀ ਦੀਆਂ ਸਰਹੱਦਾਂ ’ਤੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨ ਕੇਂਦਰ ਦੇ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਹਨ। ਕਿਸਾਨਾਂ ਨੂੰ ਡਰ ਹੈ ਕਿ ਇਸ ਨਾਲ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਸਿਸਟਮ ਖ਼ਤਮ ਹੋ ਜਾਵੇਗਾ। ਹਾਲਾਂਕਿ ਸਰਕਾਰ ਇਨ੍ਹਾਂ ਕਾਨੂੰਨਾਂ  ਨੂੰ ਖੇਤੀ ਸੁਧਾਰਾਂ ਦੇ ਰੂਪ ਵਿਚ ਪੇਸ਼ ਕਰ ਰਹੀ ਹੈ। ਦੋਹਾਂ ਪੱਖਾਂ ਵਿਚਾਲੇ 11 ਦੌਰ ਦੀ ਗੱਲਬਾਤ ਹੋ ਚੁੱਕੀ ਹੈ ਪਰ ਕੋਈ ਨਤੀਜਾ ਨਹੀਂ ਨਿਕਲਿਆ ਹੈ।

ਇਹ ਵੀ ਪੜ੍ਹੋ : ਕਿਸਾਨਾਂ ਨੇ ਸ਼ੁਰੂ ਕੀਤਾ 'ਭਾਰਤ ਬੰਦ' ਅੰਦੋਲਨ, ਜਾਣੋ ਕੀ ਖੁੱਲ੍ਹੇਗਾ ਤੇ ਕੀ ਰਹੇਗਾ ਬੰਦ


PunjabKesari


Tanu

Content Editor

Related News