ਬ੍ਰਿਕਸ ਦੇਸ਼ਾਂ ਨੇ ਨਵੀਂ ਦਿੱਲੀ ਘੋਸ਼ਣਾ ਪੱਤਰ ਨੂੰ ਕੀਤਾ ਮਨਜ਼ੂਰ, ਅੱਤਵਾਦ ਖ਼ਿਲਾਫ਼ ਜੰਗ ''ਤੇ ਸਹਿਮਤੀ

Thursday, Sep 09, 2021 - 08:54 PM (IST)

ਬ੍ਰਿਕਸ ਦੇਸ਼ਾਂ ਨੇ ਨਵੀਂ ਦਿੱਲੀ ਘੋਸ਼ਣਾ ਪੱਤਰ ਨੂੰ ਕੀਤਾ ਮਨਜ਼ੂਰ, ਅੱਤਵਾਦ ਖ਼ਿਲਾਫ਼ ਜੰਗ ''ਤੇ ਸਹਿਮਤੀ

ਨਵੀਂ ਦਿੱਲੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਵਿੱਚ ਅੱਜ ਬ੍ਰਿਕਸ ਦੇਸ਼ਾਂ ਦਾ ਸੰਮੇਲਨ ਹੋਇਆ। ਵਰਚੁਅਲ ਤਰੀਕੇ ਨਾਲ ਹੋਏ ਇਸ ਸੰਮੇਲਨ ਵਿੱਚ ਅੱਤਵਾਦ 'ਤੇ ਚਰਚਾ ਕੀਤੀ ਗਈ ਹੈ। ਬ੍ਰਿਕਸ ਦੇਸ਼ਾਂ ਨੇ ਨਵੀਂ ਦਿੱਲੀ ਘੋਸ਼ਣਾ ਪੱਤਰ ਨੂੰ ਮਨਜ਼ੂਰ ਕੀਤਾ ਹੈ। ਇਸ ਤੋਂ ਇਲਾਵਾ ਅੱਤਵਾਦ ਖ਼ਿਲਾਫ਼ ਜੰਗ 'ਤੇ ਸਹਿਮਤੀ ਵੀ ਬਣੀ ਹੈ। ਕੁੱਝ ਮੀਡੀਆ ਰਿਪੋਰਟਾਂ ਦੀਆਂ ਮੰਨੀਏ ਤਾਂ ਇਸ ਸੰਮੇਲਨ ਵਿੱਚ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ  ਅਫਗਾਨਿਸਤਾਨ ਦਾ ਮੁੱਦਾ ਚੁੱਕਿਆ। 13ਵੇਂ ਬ੍ਰਿਕਸ ਸਿਖਰ ਸੰਮੇਲਨ ਦੀ ਪ੍ਰਧਾਨਗੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰ ਰਹੇ ਹਨ। ਇਸ ਸਾਲ ਭਾਰਤ ਉਦੋਂ ਬ੍ਰਿਕਸ ਦੀ ਪ੍ਰਧਾਨਗੀ ਕਰ ਰਿਹਾ ਹੈ, ਜਦੋਂ ਬ੍ਰਿਕਸ ਦਾ 15ਵਾਂ ਸਥਾਪਨਾ ਸਾਲ ਮਨਾਇਆ ਜਾ ਰਿਹਾ ਹੈ। ਬ੍ਰਿਕਸ (ਬ੍ਰਾਜ਼ੀਲ, ਰੂਸ, ਭਾਰਤ, ਚੀਨ ਅਤੇ ਦੱਖਣੀ ਅਫਰੀਕਾ) ਦੇਸ਼ ਹਰ ਸਾਲ ਸਿਖਰ ਸੰਮੇਲਨ ਆਯੋਜਿਤ ਕਰਦੇ ਹਨ ਅਤੇ ਇਸ ਦੇ ਮੈਂਬਰ ਦੇਸ਼ ਵਾਰੀ-ਵਾਰੀ ਇਸ ਦੀ ਪ੍ਰਧਾਨਗੀ ਸੰਭਾਲਦੇ ਹਨ। ਭਾਰਤ ਇਸ ਸਾਲ ਬ੍ਰਿਕਸ ਦਾ ਪ੍ਰਧਾਨ ਹੈ। ਇਸ ਬੈਠਕ ਵਿੱਚ ਬ੍ਰਾਜ਼ੀਲ ਦੇ ਰਾਸ਼ਟਰਪਤੀ ਜਾਇਰ ਬੋਲਸੋਨਾਰੋ, ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਅਤੇ ਦੱਖਣੀ ਅਫਰੀਕਾ ਦੇ ਰਾਸ਼ਟਰਪਤੀ ਸਿਰਿਲ ਰਾਮਾਫੋਸਾ ਵੀ ਸ਼ਾਮਲ ਹੋਏ। 

ਇਹ ਵੀ ਪੜ੍ਹੋ - ਔਰਤਾਂ ਨੂੰ ਮੰਤਰੀ ਨਹੀਂ ਬਣਾਵੇਗਾ ਤਾਲਿਬਾਨ, ਕਿਹਾ- ਉਨ੍ਹਾਂ ਨੂੰ ਬੱਚਾ ਹੀ ਪੈਦਾ ਕਰਨਾ ਚਾਹੀਦਾ ਹੈ

ਜ਼ਿਕਰਯੋਗ ਹੈ ਕਿ ਇਸ ਵਾਰ ਸਿਖਰ ਸੰਮੇਲਨ ਦਾ ਵਿਸ਼ਾ "ਨਿਰੰਤਰਤਾ, ਏਕਤਾ ਅਤੇ ਸਹਿਮਤੀ ਲਈ ਅੰਤਰ-ਬ੍ਰਿਕਸ ਸਹਿਯੋਗ" ਹੈ। ਪ੍ਰਧਾਨ ਮੰਤਰੀ ਮੋਦੀ ਦੂਜੀ ਵਾਰ ਬ੍ਰਿਕਸ ਸਿਖਰ ਸੰਮੇਲਨ ਦੀ ਪ੍ਰਧਾਨਗੀ ਕਰ ਰਹੇ ਹਨ। ਇਸ ਤੋਂ ਪਹਿਲਾਂ ਸਾਲ 2016 ਵਿੱਚ ਉਨ੍ਹਾਂ ਨੇ ਗੋਆ ਸਿਖਰ ਸੰਮੇਲਨ ਦੀ ਪ੍ਰਧਾਨਗੀ ਕੀਤੀ ਸੀ।

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


author

Inder Prajapati

Content Editor

Related News