ਸਰਕਾਰ ਅਤੇ ਕਿਸਾਨਾਂ ਵਿਚਾਲੇ ਗੱਲਬਾਤ ਜਾਰੀ, ‘ਕਿਸਾਨਾਂ’ ਲਈ ਵਿਗਿਆਨ ਭਵਨ ਪੁੱਜਾ ਲੰਗਰ

12/30/2020 4:16:07 PM

ਨਵੀਂ ਦਿੱਲੀ— ਸਰਕਾਰ ਅਤੇ ਕਿਸਾਨਾਂ ਵਿਚਾਲੇ ਖੇਤੀ ਕਾਨੂੰਨਾਂ ਨੂੰ ਲੈ ਕੇ ਗੱਲਬਾਤ ਜਾਰੀ ਹੈ। ਦਿੱਲੀ ਸਥਿਤ ਵਿਗਿਆਨ ਭਵਨ ’ਚ ਕਿਸਾਨਾਂ ਨਾਲ ਇਸ ਬੈਠਕ ’ਚ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਅਤੇ ਵਣਜ ਮੰਤਰੀ ਪਿਊਸ਼ ਗੋਇਲ ਮੌਜੂਦ ਹਨ। ਕਿਸਾਨਾਂ ਨੇ ਸਰਕਾਰ ਨੂੰ 4 ਸੂਤਰੀ ਏਜੰਡੇ ਭੇੇਜਿਆ ਸੀ, ਜਿਸ ’ਚ ਕਿਹਾ ਗਿਆ ਸੀ ਕਿ ਖੇਤੀ ਕਾਨੂੰਨ ਰੱਦ ਹੋਣੇ ਚਾਹੀਦੇ ਹਨ। ਬੈਠਕ ’ਚ ਕਿਸਾਨਾਂ ਨੇ ਸਾਫ਼ ਕੀਤਾ ਹੈ ਕਿ ਕਾਨੂੰਨ ਰੱਦ ਤੋਂ ਘੱਟ ਕੁਝ ਵੀ ਮਨਜ਼ੂਰ ਨਹੀਂ ਹੈ। 

PunjabKesari

ਇਸ ਦਰਮਿਆਨ ਖ਼ਬਰ ਆ ਰਹੀ ਹੈ ਕਿ ਬੈਠਕ ’ਚ ਸ਼ਾਮਲ ਹੋਣ ਵਾਲੇ ਕਿਸਾਨਾਂ ਨੇ ਅੱਜ ਫਿਰ ਸਰਕਾਰ ਵਲੋਂ ਪਰੋਸਿਆ ਗਿਆ ਭੋਜਨ ਖਾਣ ਤੋਂ ਇਨਕਾਰ ਕਰ ਦਿੱਤਾ ਹੈ। ਕਿਸਾਨਾਂ ਲਈ ਗੁਰਦੁਆਰਾ ਰੰਕਾਬਗੰਜ ਸਾਹਿਬ ਤੋਂ ਗੱਡੀ ’ਚ ਲੰਗਰ ਪੁੱਜਾ ਹੈ। ਇਹ ਲੰਗਰ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਆਇਆ ਹੈ। ਕੇਂਦਰੀ ਮੰਤਰੀ ਪਿਊਸ਼ ਗੋਇਲ ਅਤੇ ਨਰਿੰਦਰ ਸਿੰਘ ਤੋਮਰ ਨੇ ਵੀ ਵਿਗਿਆਨ ਭਵਨ ਵਿਚ ਦੁਪਹਿਰ ਦਾ ਭੋਜਨ ਕਿਸਾਨ ਆਗੂਆਂ ਨਾਲ ਕਰਦੇ ਨਜ਼ਰ ਆਏ। 

PunjabKesari

ਦੱਸ ਦੇਈਏ ਕਿ  ਇਸ ਤੋਂ ਪਹਿਲਾਂ ਵੀ ਪਿਛਲੀਆਂ ਬੈਠਕਾਂ ’ਚ ਕਿਸਾਨਾਂ ਨੇ ਸਰਕਾਰ ਵਲੋਂ ਦਿੱਤਾ ਭੋਜਨ ਨਹੀਂ ਖਾਧਾ ਸੀ। ਇਸ ਤੋਂ ਪਹਿਲਾਂ ਕਿਸਾਨ ਆਗੂਆਂ ਨੇ ਚਾਹ ਦਾ ਸੱਦਾ ਵੀ ਠੁਕਰਾਇਆ ਹੈ। ਓਧਰ ਕਿਸਾਨ ਕਾਨੂੰਨ ਰੱਦ ਕਰਵਾਉਣ ਦੀ ਮੰਗ ’ਤੇ ਅੜੇ ਹੋਏ ਹਨ। ਕਿਸਾਨਾਂ ਇਸ ਮੰਗ ਤੋਂ ਪਿੱਛੇ ਨਹੀਂ ਹੱਟ ਰਹੇ ਪਰ ਸਰਕਾਰ ਇਸ ਗੱਲ ’ਤੇ ਅੜੀ ਹੋਈ ਹੈ ਕਿ ਕਾਨੂੰਨ ਰੱਦ ਨਹੀਂ ਸਗੋਂ ਸੋਧ ਕੀਤੀ ਜਾਵੇਗੀ। ਦੱਸ ਦੇਈਏ ਕਿ ਕਿਸਾਨਾਂ ਅਤੇ ਸਰਕਾਰ ਵਿਚਾਲੇ 6ਵੇਂ ਦੌਰ ਦੀ ਗੱਲਬਾਤ ਚੱਲ ਰਹੀ ਹੈ। ਪਹਿਲਾਂ 5 ਦੌਰ ਦੀ ਬੈਠਕ ਹੋ ਚੁੱਕੀ ਹੈ, ਜੋ ਕਿ ਬੇਸਿੱਟਾ ਰਹੀ ਹੈ। 


Tanu

Content Editor

Related News