ਕੋਵਿਡ-19 : ਦੇਸ਼ 'ਚ 341 ਪੌਜੀਟਿਵ ਮਾਮਲੇ, ਹੁਣ ਤੱਕ 6 ਲੋਕਾਂ ਦੀ ਮੌਤ

03/22/2020 12:35:19 PM

ਨਵੀਂ ਦਿੱਲੀ (ਬਿਊਰੋ): ਦੇਸ਼ ਵਿਚ ਕੋਰੋਨਾਵਾਇਰਸ ਨਾਲ ਇਨਫੈਕਟਿਡ ਮਰੀਜ਼ਾਂ ਦੀ ਗਿਣਤੀ ਵੱਧ ਕੇ 341 ਹੋ ਚੁੱਕੀ ਹੈ। ਸਿਹਤ ਮੰਤਰਾਲੇ ਨੇ ਐਤਵਾਰ ਸਵੇਰੇ ਦੱਸਿਆ ਕਿ ਦੇਸ਼ ਵਿਚ ਕੋਰੋਨਾ ਦੇ 341 ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ ਜਿਹਨਾਂ ਵਿਚ 39 ਵਿਦੇਸ਼ੀ ਨਾਗਰਿਕ ਹਨ। ਇਸ ਕਾਰਨ ਦੇਸ਼ਭਰ ਵਿਚ ਹੁਣ ਤੱਕ 6 ਲੋਕਾਂ ਦੀ ਮੌਤ ਹੋਈ ਹੈ ਅਤੇ 23 ਲੋਕ ਠੀਕ ਹੋ ਕੇ ਘਰ ਜਾ ਚੁੱਕੇ ਹਨ।

 

 

PunjabKesari

ਪੜ੍ਹੋ ਇਹ ਅਹਿਮ ਖਬਰ- ਕੋਵਿਡ-19 : ਮ੍ਰਿਤਕਾਂ ਦੀ ਗਿਣਤੀ 13 ਹਜ਼ਾਰ ਤੋਂ ਪਾਰ, 3 ਲੱਖ ਤੋਂ ਵਧੇਰੇ ਇਨਫੈਕਟਿਡ

ਇੱਥੇ ਦੱਸ ਦੇਈਏ ਕਿ ਅੱਜ ਹੀ ਮਹਾਰਾਸ਼ਟਰ 'ਚ ਵੀ ਕੋਰੋਨਾਵਾਇਰਸ ਨਾਲ ਪੀੜਤ 63 ਸਾਲ ਦੇ ਇਕ ਬਜ਼ੁਰਗ ਸ਼ਖਸ ਦੀ ਮੌਤ ਹੋਈ ਹੈ।ਇੱਥੇ ਦੋ ਮੌਤਾਂ ਹੋ ਚੁੱਕੀਆਂ ਹਨ। ਇਸ ਦੇ ਇਲਾਵਾ ਬਿਹਾਰ ਦੇ ਸ਼ਹਿਰ ਪਟਨਾ ਵਿਖੇ 38 ਸਾਲ ਇਕ ਨੌਜਵਾਨ ਦੀ ਮੌਤ ਹੋ ਗਈ। ਨੌਜਵਾਨ ਕਤਰ ਤੋਂ ਪਰਤਿਆ ਸੀ।  ਇਸ ਤੋਂ ਪਹਿਲਾਂ ਦਿੱਲੀ, ਕਰਨਾਟਕ ਅਤੇ ਪੰਜਾਬ 'ਚ 1-1 ਮੌਤਾਂ ਹੋ ਚੁੱਕੀਆਂ ਹਨ।ਗੌਰਤਲਬ ਹੈ ਕਿ ਚੀਨ ਦੇ ਹੁਬੇਈ ਸੂਬੇ ਦੀ ਰਾਜਧਾਨੀ ਵੁਹਾਨ ਤੋਂ ਪੈਰ ਪਸਾਰਨ ਵਾਲੇ ਜਾਨਲੇਵਾ ਕੋਰੋਨਾਵਾਇਰਸ ਦੀ ਚਪੇਟ ਵਿਚ ਹੁਣ ਤੱਕ ਵਿਸ਼ਵ ਦੇ 180 ਤੋਂ ਵਧੇਰੇ ਦੇਸ਼ ਆ ਚੁੱਕੇ ਹਨ। ਵਿਸ਼ਵ ਸਿਹਤ ਸੰਗਠਨ ਨੇ ਕੋਰੋਨਾਵਾਇਰਸ ਦੇ ਵੱਧਦੇ ਖਤਰੇ ਦੇ ਵਿਚ ਇਸ ਨੂੰ ਗਲੋਬਲ ਮਹਾਮਾਰੀ ਐਲਾਨਿਆ ਹੈ।


Vandana

Content Editor

Related News