ਪਾਰਲੀਮੈਂਟ ਦਾ ਸਰਦ ਰੁੱਤ ਇਜਲਾਸ ਅੱਜ ਤੋਂ ਸ਼ੁਰੂ, ਹੰਗਾਮਾਖੇਜ਼ ਰਹਿਣ ਦੇ ਆਸਾਰ

11/18/2019 8:45:21 AM

ਨਵੀਂ ਦਿੱਲੀ (ਭਾਸ਼ਾ) : ਸੋਮਵਾਰ ਭਾਵ ਅੱਜ ਤੋਂ ਸ਼ੁਰੂ ਹੋਣ ਜਾ ਰਹੇ ਪਾਰਲੀਮੈਂਟ ਦੇ ਸਰਦ ਰੁੱਤ ਸਮਾਗਮ ਦੇ ਹੰਗਾਮਾਖੇਜ਼ ਰਹਿਣ ਦੇ ਆਸਾਰ ਹਨ। ਇਸ ਇਜਲਾਸ 'ਚ ਸ਼ਹਿਰੀਅਤ ਬਾਰੇ ਬਿੱਲ, ਜੰਮੂ-ਕਸ਼ਮੀਰ ਦੀ ਸਥਿਤੀ, ਆਰਥਿਕ ਮੰਦੀ ਅਤੇ ਬੇਰੋਜ਼ਗਾਰੀ ਵਰਗੇ ਮੁੱਦਿਆਂ 'ਤੇ ਹੁਕਮਰਾਨ ਅਤੇ ਵਿਰੋਧੀ ਧਿਰਾਂ ਵਿਚਕਾਰ ਟਕਰਾਅ ਹੋਣ ਦੀ ਸੰਭਾਵਨਾ ਹੈ। ਸ਼ਹਿਰੀਅਤ (ਸੋਧ) ਬਿੱਲ ਨੂੰ ਪਾਸ ਕਰਾਉਣ ਤੋਂ ਇਲਾਵਾ ਇਸ ਇਜਲਾਸ ਦੌਰਾਨ ਦੋ ਆਰਡੀਨੈਂਸਾਂ ਨੂੰ ਕਾਨੂੰਨ ਵਿਚ ਤਬਦੀਲ ਕਰਵਾਉਣਾ ਵੀ ਸਰਕਾਰ ਦੀ ਯੋਜਨਾ ਵਿਚ ਸ਼ਾਮਲ ਹੈ।

ਆਮਦਨ ਟੈਕਸ ਕਾਨੂੰਨ 1961 ਅਤੇ ਮਾਲੀ ਆਰਡੀਨੈਂਸ 2019 ਵਿਚ ਸੋਧ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਸਤੰਬਰ ਵਿਚ ਇਕ ਆਰਡੀਨੈਂਸ ਜਾਰੀ ਕੀਤਾ ਗਿਆ ਸੀ ਜਿਸ ਦਾ ਮੰਤਵ ਨਵੀਆਂ ਅਤੇ ਘਰੇਲੂ ਮਕਾਨ ਉਸਾਰੀ ਕੰਪਨੀਆਂ ਲਈ ਕਾਰਪੋਰੇਟ ਟੈਕਸ ਦੀ ਦਰ ਵਿਚ ਕਮੀ ਲਿਆ ਕੇ ਆਰਥਿਕ ਮੰਦੀ ਨੂੰ ਰੋਕਣਾ ਅਤੇ ਵਿਕਾਸ ਨੂੰ ਉਤਸ਼ਾਹਿਤ ਕਰਨਾ ਹੈ।


cherry

Content Editor

Related News