ਨਵੀਂ ਦਿੱਲੀ ਰੇਲਵੇ ਸਟੇਸ਼ਨ ਭਾਜੜ ''ਚ ਇਕੱਲੇ ਬਿਹਾਰ ਦੇ 9 ਲੋਕਾਂ ਨੇ ਗੁਆਈ ਜਾਨ

Sunday, Feb 16, 2025 - 05:57 PM (IST)

ਨਵੀਂ ਦਿੱਲੀ ਰੇਲਵੇ ਸਟੇਸ਼ਨ ਭਾਜੜ ''ਚ ਇਕੱਲੇ ਬਿਹਾਰ ਦੇ 9 ਲੋਕਾਂ ਨੇ ਗੁਆਈ ਜਾਨ

ਪਟਨਾ- ਨਵੀਂ ਦਿੱਲੀ ਰੇਲਵੇ ਸਟੇਸ਼ਨ 'ਤੇ ਮਚੀ ਭਾਜੜ 'ਚ 18 ਯਾਤਰੀਆਂ ਦੀ ਮੌਤ ਹੋ ਗਈ। ਇਸ ਵਿਚ ਬਿਹਾਰ ਦੇ ਸਭ ਤੋਂ ਵੱਧ 9 ਲੋਕ ਮਾਰੇ ਗਏ ਹਨ। ਇਨ੍ਹਾਂ ਵਿਚੋਂ 7 ਔਰਤਾਂ ਅਤੇ 2 ਪੁਰਸ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਘਟਨਾ ਵਿਚ ਦਿੱਲੀ ਦੇ 8 ਅਤੇ ਹਰਿਆਣਾ ਦੇ 1 ਵਿਅਕਤੀ ਦੀ ਮੌਤ ਹੋ ਗਈ ਹੈ। ਭਾਰਤੀ ਰੇਲਵੇ ਵੱਲੋਂ ਜਾਰੀ ਕੀਤੀ ਗਈ ਸੂਚੀ 'ਚ ਬਿਹਾਰ ਦੀ ਆਸ਼ਾ ਦੇਵੀ, ਸਾਰਨ ਦੀ ਪੂਨਮ ਦੇਵੀ, ਪਟਨਾ ਦੀ ਲਲਿਤਾ ਦੇਵੀ, ਮੁਜ਼ੱਫਰਪੁਰ ਦੀ ਸੁਰੁਚੀ ਦੇਵੀ, ਸਮਸਤੀਪੁਰ ਦੀ ਕ੍ਰਿਸ਼ਨਾ ਦੇਵੀ, ਸਮਸਤੀਪੁਰ ਦੀ ਵਿਜੇ ਸ਼ਾਹ, ਦੀਰਜਾ ਪਾਸਵਾਨ, ਦੇਵੀ ਨਾਵਾ ਦੀ ਸ਼ਾਂਦਵਾ ਦੀ ਮੌਤ ਦਾ ਨਾਂ ਸਾਹਮਣੇ ਆਇਆ ਹੈ। ਇਸ ਦੌਰਾਨ ਭਾਰਤੀ ਰੇਲਵੇ ਨੇ ਪੀੜਤਾਂ ਲਈ ਮੁਆਵਜ਼ੇ ਦਾ ਐਲਾਨ ਕੀਤਾ ਹੈ। ਜਿਸ ਅਨੁਸਾਰ ਮ੍ਰਿਤਕਾਂ ਦੇ ਵਾਰਸਾਂ ਨੂੰ 10 ਲੱਖ ਰੁਪਏ, ਗੰਭੀਰ ਜ਼ਖ਼ਮੀਆਂ ਨੂੰ 2.5 ਲੱਖ ਰੁਪਏ ਅਤੇ ਮਾਮੂਲੀ ਜ਼ਖ਼ਮੀਆਂ ਨੂੰ 1 ਲੱਖ ਰੁਪਏ ਦਿੱਤੇ ਜਾਣਗੇ।

ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਵੀ ਇਸ ਘਟਨਾ ਨੂੰ ਦੁਖਦਾਈ ਦੱਸਿਆ ਹੈ ਅਤੇ ਮ੍ਰਿਤਕਾਂ ਨੂੰ ਸ਼ਰਧਾਂਜਲੀ ਦਿੰਦੇ ਹੋਏ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ ਹੈ। ਇਸ ਦੇ ਨਾਲ ਹੀ ਸੀਐਮ ਨਿਤੀਸ਼ ਨੇ ਬਿਹਾਰ ਸਰਕਾਰ ਦੀ ਤਰਫੋਂ ਮੁਆਵਜ਼ੇ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਮ੍ਰਿਤਕਾਂ ਦੇ ਆਸ਼ਰਿਤਾਂ ਨੂੰ 2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50 ਹਜ਼ਾਰ ਰੁਪਏ ਮੁੱਖ ਮੰਤਰੀ ਰਾਹਤ ਫੰਡ ਵਿੱਚੋਂ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਇਸ ਦੁੱਖ ਦੀ ਘੜੀ ਵਿੱਚ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਹੈ। 

ਕਿਵੇਂ ਮਚੀ ਭਾਜੜ?

ਨਵੀਂ ਦਿੱਲੀ ਰੇਲਵੇ ਸਟੇਸ਼ਨ 'ਤੇ ਭਾਜੜ ਦੀ ਘਟਨਾ 'ਤੇ ਇਕ ਚਸ਼ਮਦੀਦ ਨੇ ਕਿਹਾ ਕਿ ਭੀੜ ਨੂੰ ਕਾਬੂ ਕਰਨ ਵਾਲਾ ਕੋਈ ਨਹੀਂ ਸੀ। ਇਸ ਦੌਰਾਨ ਇਹ ਐਲਾਨ ਕੀਤਾ ਗਿਆ ਕਿ ਪਲੇਟਫਾਰਮ ਨੰਬਰ 12 'ਤੇ ਆਉਣ ਵਾਲੀ ਟਰੇਨ ਪਲੇਟਫਾਰਮ ਨੰਬਰ 16 'ਤੇ ਆਵੇਗੀ। ਅਜਿਹੇ 'ਚ ਦੋਹਾਂ ਪਾਸਿਆਂ ਤੋਂ ਭੀੜ ਇਕੱਠੀ ਹੋ ਗਈ ਅਤੇ ਭਾਜੜ ਮਚ ਗਈ, ਜਿਸ ਕਾਰਨ ਕਈ ਲੋਕ ਦੱਬੇ ਗਏ। ਚਸ਼ਮਦੀਦਾਂ ਦਾ ਦੋਸ਼ ਹੈ ਕਿ ਰੇਲਵੇ ਪ੍ਰਸ਼ਾਸਨ ਅਤੇ ਸੁਰੱਖਿਆ ਬਲ ਸਥਿਤੀ ਨੂੰ ਸੰਭਾਲਣ ਵਿਚ ਅਸਫਲ ਰਹੇ। ਹਾਦਸੇ ਤੋਂ ਬਾਅਦ ਕੁਲੀਆਂ ਅਤੇ ਯਾਤਰੀਆਂ ਨੇ ਜ਼ਖਮੀਆਂ ਦੀ ਮਦਦ ਕੀਤੀ। ਪ੍ਰਸ਼ਾਸਨ 'ਤੇ ਇਹ ਵੀ ਦੋਸ਼ ਲਗਾਇਆ ਜਾ ਰਿਹਾ ਹੈ ਕਿ ਬਚਾਅ ਕਾਰਜ ਦੇਰੀ ਨਾਲ ਸ਼ੁਰੂ ਹੋਇਆ, ਜਿਸ ਕਾਰਨ ਕਈ ਜਾਨਾਂ ਚਲੀਆਂ ਗਈਆਂ।


author

Tanu

Content Editor

Related News