ਕੁਲੀ ਦੇ ਦੱਸਿਆ ਨਵੀਂ ਦਿੱਲੀ ਰੇਲਵੇ ਸਟੇਸ਼ਨ 'ਤੇ ਭਾਜੜ ਦਾ ਅੱਖੀਂ ਵੇਖਿਆ ਮੰਜ਼ਰ

Sunday, Feb 16, 2025 - 10:48 AM (IST)

ਕੁਲੀ ਦੇ ਦੱਸਿਆ ਨਵੀਂ ਦਿੱਲੀ ਰੇਲਵੇ ਸਟੇਸ਼ਨ 'ਤੇ ਭਾਜੜ ਦਾ ਅੱਖੀਂ ਵੇਖਿਆ ਮੰਜ਼ਰ

ਨਵੀਂ ਦਿੱਲੀ- ਨਵੀਂ ਦਿੱਲੀ ਰੇਲਵੇ ਸਟੇਸ਼ਨ 'ਤੇ ਸ਼ਨੀਵਾਰ ਰਾਤ ਨੂੰ ਇਕ ਦਰਦਨਾਕ ਹਾਦਸਾ ਵਾਪਰਿਆ, ਜਿਸ 'ਚ ਭਾਜੜ ਕਾਰਨ 18 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਲੋਕ ਜ਼ਖਮੀ ਹੋ ਗਏ। ਮਰਨ ਵਾਲਿਆਂ 'ਚ 9 ਔਰਤਾਂ, 4 ਪੁਰਸ਼ ਅਤੇ 5 ਬੱਚੇ ਸ਼ਾਮਲ ਹਨ। ਇਸ ਹਾਦਸੇ 'ਚ ਸਭ ਤੋਂ ਵੱਧ 9 ਯਾਤਰੀ ਬਿਹਾਰ, 8 ਦਿੱਲੀ ਅਤੇ ਹਰਿਆਣਾ ਦੇ ਇਕ ਯਾਤਰੀ ਦੀ ਮੌਤ ਹੋਈ ਹੈ। ਇਹ ਘਟਨਾ ਪਲੇਟਫਾਰਮ ਨੰਬਰ 13 ਅਤੇ 14 'ਤੇ ਰਾਤ ਕਰੀਬ 10 ਵਜੇ ਵਾਪਰੀ, ਜਦੋਂ ਹਜ਼ਾਰਾਂ ਸ਼ਰਧਾਲੂ ਪ੍ਰਯਾਗਰਾਜ ਮਹਾਕੁੰਭ 'ਚ ਸ਼ਾਮਲ ਹੋਣ ਲਈ ਸਟੇਸ਼ਨ 'ਤੇ ਇਕੱਠੇ ਹੋਏ ਸਨ ਅਤੇ ਟਰੇਨ ਫੜਨ ਦੀ ਕੋਸ਼ਿਸ਼ ਕਰ ਰਹੇ ਸਨ।

ਇਹ ਵੀ ਪੜ੍ਹੋ- ਨਵੀਂ ਦਿੱਲੀ ਰੇਲਵੇ ਸਟੇਸ਼ਨ 'ਤੇ ਮਚੀ ਭਾਜੜ 'ਚ ਹੁਣ ਤੱਕ 18 ਮੌਤਾਂ, ਮੁਆਵਜ਼ੇ ਦਾ ਐਲਾਨ

PunjabKesari

ਕੁਲੀ ਨੇ ਦੱਸਿਆ ਅੱਖੀਂ ਵੇਖਿਆ ਮੰਜ਼ਰ

ਰੇਲਵੇ ਸਟੇਸ਼ਨ 'ਤੇ ਮੌਜੂਦ ਕੁਲੀ ਸੁਗਨ ਲਾਲ ਮੀਨਾ ਨੇ ਦੱਸਿਆ ਕਿ ਉਸ ਨੇ ਅਤੇ ਉਸ ਦੇ ਸਾਥੀਆਂ ਨੇ 15 ਲਾਸ਼ਾਂ ਕੱਢ ਕੇ ਐਂਬੂਲੈਂਸ 'ਚ ਰੱਖੀਆਂ। ਉਸ ਨੇ ਕਿਹਾ ਕਿ ਮੈਂ 1981 ਤੋਂ ਕੁਲੀ ਵਜੋਂ ਕੰਮ ਕਰ ਰਿਹਾ ਹਾਂ ਪਰ ਇੰਨੀ ਭੀੜ ਮੈਂ ਪਹਿਲਾਂ ਕਦੇ ਨਹੀਂ ਵੇਖੀ। ਪਲੇਟਫਾਰਮ ਬਦਲਣ ਕਾਰਨ ਹਫੜਾ-ਦਫੜੀ ਮਚ ਗਈ ਅਤੇ ਲੋਕ ਇਕ-ਦੂਜੇ 'ਤੇ ਡਿੱਗਣ ਲੱਗੇ, ਜਿਸ ਕਾਰਨ 18 ਲੋਕਾਂ ਦੀ ਮੌਤ ਹੋ ਗਈ। ਸਟੇਸ਼ਨ 'ਤੇ ਚਾਰੋਂ ਪਾਸੇ ਜੁੱਤੀਆਂ ਅਤੇ ਕੱਪੜੇ ਖਿੱਲਰ ਗਏ। ਇਕ ਹੋਰ ਚਸ਼ਮਦੀਦ ਰਵੀ ਨੇ ਦੱਸਿਆ ਕਿ ਰਾਤ ਕਰੀਬ ਸਾਢੇ 9 ਵਜੇ ਭਾਜੜ ਮਚੀ। ਪਲੇਟਫਾਰਮ ਨੰਬਰ 13 'ਤੇ ਮੌਜੂਦ ਲੋਕ ਜਦੋਂ ਪਲੇਟਫਾਰਮ ਨੰਬਰ 14 ਅਤੇ 15 ਵੱਲ ਵਧੇ ਤਾਂ ਭੀੜ ਬੇਕਾਬੂ ਹੋ ਗਈ।

ਇਹ ਵੀ ਪੜ੍ਹੋ-  ਬਾਬਾ ਵੇਂਗਾ ਦੀ ਭਵਿੱਖਬਾਣੀ; ਚਮਕੇਗੀ ਇਨ੍ਹਾਂ ਰਾਸ਼ੀਆਂ ਦੀ ਕਿਸਮਤ

PunjabKesari

ਕਿਵੇਂ ਮਚੀ ਭਾਜੜ?

ਨਵੀਂ ਦਿੱਲੀ ਰੇਲਵੇ ਸਟੇਸ਼ਨ 'ਤੇ ਭਾਜੜ ਦੀ ਘਟਨਾ 'ਤੇ ਇਕ ਚਸ਼ਮਦੀਦ ਨੇ ਕਿਹਾ ਕਿ ਭੀੜ ਨੂੰ ਕਾਬੂ ਕਰਨ ਵਾਲਾ ਕੋਈ ਨਹੀਂ ਸੀ। ਇਸ ਦੌਰਾਨ ਇਹ ਐਲਾਨ ਕੀਤਾ ਗਿਆ ਕਿ ਪਲੇਟਫਾਰਮ ਨੰਬਰ 12 'ਤੇ ਆਉਣ ਵਾਲੀ ਟਰੇਨ ਪਲੇਟਫਾਰਮ ਨੰਬਰ 16 'ਤੇ ਆਵੇਗੀ। ਅਜਿਹੇ 'ਚ ਦੋਹਾਂ ਪਾਸਿਆਂ ਤੋਂ ਭੀੜ ਇਕੱਠੀ ਹੋ ਗਈ ਅਤੇ ਭਾਜੜ ਮਚ ਗਈ, ਜਿਸ ਕਾਰਨ ਕਈ ਲੋਕ ਦੱਬੇ ਗਏ। ਚਸ਼ਮਦੀਦਾਂ ਦਾ ਦੋਸ਼ ਹੈ ਕਿ ਰੇਲਵੇ ਪ੍ਰਸ਼ਾਸਨ ਅਤੇ ਸੁਰੱਖਿਆ ਬਲ ਸਥਿਤੀ ਨੂੰ ਸੰਭਾਲਣ ਵਿਚ ਅਸਫਲ ਰਹੇ। ਹਾਦਸੇ ਤੋਂ ਬਾਅਦ ਕੁਲੀਆਂ ਅਤੇ ਯਾਤਰੀਆਂ ਨੇ ਜ਼ਖਮੀਆਂ ਦੀ ਮਦਦ ਕੀਤੀ। ਪ੍ਰਸ਼ਾਸਨ 'ਤੇ ਇਹ ਵੀ ਦੋਸ਼ ਲਗਾਇਆ ਜਾ ਰਿਹਾ ਹੈ ਕਿ ਬਚਾਅ ਕਾਰਜ ਦੇਰੀ ਨਾਲ ਸ਼ੁਰੂ ਹੋਇਆ, ਜਿਸ ਕਾਰਨ ਕਈ ਜਾਨਾਂ ਚਲੀਆਂ ਗਈਆਂ।

PunjabKesari

ਇਹ ਵੀ ਪੜ੍ਹੋ- ਘਰ-ਘਰ ਲੱਗਣਗੇ ਪ੍ਰੀਪੇਡ ਸਮਾਰਟ ਮੀਟਰ, ਇਸ ਤਰ੍ਹਾਂ ਹੋਣਗੇ ਰੀਚਾਰਜ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Tanu

Content Editor

Related News