ICJ ਦੇ ਫੈਸਲੇ 'ਤੇ ਜੈਸ਼ੰਕਰ ਦਾ ਬਿਆਨ- 'ਕੁਲਭੂਸ਼ਣ ਬੇਕਸੂਰ, ਰਿਹਾਅ ਕਰੇ ਪਾਕਿ'

07/18/2019 11:44:14 AM

ਨਵੀਂ ਦਿੱਲੀ (ਏਜੰਸੀ)— ਕੁਲਭੂਸ਼ਣ ਜਾਧਵ ਮਾਮਲੇ ਵਿਚ ਆਈ.ਸੀ.ਜੇ. ਵੱਲੋਂ ਦਿੱਤੇ ਫੈਸਲੇ 'ਤੇ ਵਿਦੇਸ਼ ਮੰਤਰੀ ਸੁਬਰਾਮਣੀਅਮ ਜੈਸ਼ੰਕਰ ਨੇ ਅੱਜ ਭਾਵ ਵੀਰਵਾਰ ਨੂੰ ਸੰਸਦ ਵਿਚ ਬਿਆਨ ਦਿੱਤਾ। ਉਨ੍ਹਾਂ ਮੁਤਾਬਕ ਭਾਰਤੀ ਨਾਗਰਿਕ ਕੁਲਭੂਸ਼ਣ ਬੇਕਸੂਰ ਹੈ। ਇਸ ਲਈ ਪਾਕਿਸਤਾਨ ਨੂੰ ਉਸ ਨੂੰ ਰਿਹਾਅ ਕਰ ਦੇਣਾ ਚਾਹੀਦਾ ਹੈ। ਜਾਧਵ ਦੀ ਫਾਂਸੀ ਦੀ ਸਜ਼ਾ 'ਤੇ ਰੋਕ ਦੇ ਮੁੱਦੇ 'ਤੇ ਬਿਆਨ ਦਿੰਦੇ ਹੋਏ ਉਨ੍ਹਾਂ ਨੇ ਕਿਹਾ ਕਿ ਜਾਧਵ ਨੂੰ ਪਾਕਿਸਤਾਨ ਵਿਚ ਝੂਠੇ ਦੋਸ਼ਾਂ ਵਿਚ ਫਾਂਸੀ ਦੀ ਸਜ਼ਾ ਸੁਣਾਈ ਗਈ ਸੀ। 

ਵਿਦੇਸ਼ ਮੰਤਰੀ ਨੇ ਕਿਹਾ ਕਿ ਜਾਧਵ ਦੀ ਸੁਰੱਖਿਆ ਅਤੇ ਭਲਾਈ ਲਈ ਸਰਕਾਰ ਹਰ ਸੰਭਵ ਕਦਮ ਚੁੱਕਣ ਲਈ ਤਿਆਰ ਹੈ। ਸਰਕਾਰ ਉਨ੍ਹਾਂ ਦੀ ਰਿਹਾਈ ਲਈ ਪੂਰੀ ਕੋਸ਼ਿਸ਼ ਕਰ ਰਹੀ ਹੈ। ਭਾਰਤ ਦੀ ਜਨਤਾ ਅਤੇ ਇਹ ਸਦਨ ਜਾਧਵ ਦੇ ਪਰਿਵਾਰ ਪ੍ਰਤੀ ਪੂਰੀ ਹਮਦਰਦੀ ਰੱਖਦਾ ਹੈ। ਪਾਕਿਸਤਾਨ ਨੇ ਜ਼ਬਰਦਸਤੀ ਉਸ ਦਾ ਕਬੂਲਨਾਮਾ ਲਿਆ ਹੈ। ਭਾਰਤ ਨੇ ਸ਼ੁਰੂ ਤੋਂ ਹੀ ਇਸ ਮੁੱਦੇ ਨੂੰ ਗੰਭੀਰਤਾ ਨਾਲ ਲਿਆ। ਪਾਕਿਸਤਾਨ ਨੇ ਇਸ ਮਾਮਲੇ ਵਿਚ ਨਿਯਮਾਂ ਦੀ ਉਲੰਘਣਾ ਕੀਤੀ ਹੈ। ਇਸ ਕਾਰਨ ਭਾਰਤ ਸਰਕਾਰ ਅੰਤਰਰਾਸ਼ਟਰੀ ਅਦਾਲਤ ਵਿਚ ਗਿਆ, ਜਿੱਥੇ ਸਾਡੇ ਪੱਖ ਨੂੰ ਸੁਣਿਆ ਜਾ ਰਿਹਾ ਹੈ। ਬੀਤੇ ਦਿਨ ਅਦਾਲਤ ਨੇ 15-1 ਨਾਲ ਫੈਸਲਾ ਦਿੰਦੇ ਹੋਏ ਜਾਧਵ ਦੀ ਫਾਂਸੀ 'ਤੇ ਰੋਕ ਲਗਾ ਦਿੱਤੀ ਅਤੇ ਕਿਹਾ ਕਿ ਵੀਆਨਾ ਸੰਧੀ ਦੀ ਉਲੰਘਣਾ ਹੋਈ ਹੈ ਅਤੇ ਪਾਕਿਸਤਾਨ ਨੂੰ ਕਾਊਂਸਲਰ ਐਕਸੈਸ ਦੇਣਾ ਚਾਹੀਦਾ ਹੈ।

ਸਭਾਪਤੀ ਨੇ ਕਿਹਾ ਕਿ ਉਹ ਇਸ ਫੈਸਲੇ ਨਾਲ ਖੁਸ਼ ਹਨ ਕਿ ਵਕੀਲ ਹਰੀਸ਼ ਸਾਲਵੇ ਨੇ ਬਿਨਾਂ ਫੀਸ ਦੇ ਕੇਸ ਲੜਨ ਦਾ ਫੈਸਲਾ ਲਿਆ ਹੈ। ਸਾਨੂੰ ਸਾਰਿਆਂ ਨੂੰ ਕੁਲਭੂਸ਼ਣ ਦੀ ਰਿਹਾਈ ਦਾ ਇੰਤਜ਼ਾਰ ਹੈ। 


Vandana

Content Editor

Related News