ਸੁਸ਼ਮਾ ਸਵਰਾਜ ਦਾ ਅੰਤਿਮ ਸੰਸਕਾਰ ਥੋੜ੍ਹੀ ਦੇਰ 'ਚ, ਮ੍ਰਿਤਕ ਦੇਹ ਨੂੰ ਤਿਰੰਗੇ 'ਚ ਲਪੇਟਿਆ ਗਿਆ

08/07/2019 3:08:25 PM

ਨਵੀਂ ਦਿੱਲੀ (ਬਿਊਰੋ)— ਭਾਰਤੀ ਜਨਤਾ ਪਾਰਟੀ ਦੀ ਦਿੱਗਜ਼ ਨੇਤਾ ਅਤੇ ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦਾ ਬੀਤੀ ਰਾਤ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ। ਥੋੜ੍ਹੀ ਦੇਰ ਵਿਚ ਸੁਸ਼ਮਾ ਆਪਣੇ ਆਖਰੀ ਸਫਰ 'ਤੇ ਨਿਕਲ ਜਾਵੇਗੀ। ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਤਿਰੰਗੇ ਵਿਚ ਲਪੇਟਿਆ ਗਿਆ ਹੈ। ਦੁਪਹਿਰ 3 ਵਜੇ ਦੇ ਕਰੀਬ ਲੋਧੀ ਰੋਡ ਸਥਿਤ ਇਲੈਕਟ੍ਰਿਕ ਸ਼ਮਸ਼ਾਨ ਘਾਟ ਵਿਚ ਰਾਜਕੀ ਸਨਮਾਨ ਨਾਲ ਸੁਸ਼ਮਾ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ। ਸ਼ੁਸ਼ਮਾ ਦੇ ਪਤੀ ਅਤੇ ਧੀ ਨੇ ਸੈਲਿਊਟ ਕਰ ਦੇ ਵਿਦਾਈ ਦਿੱਤੀ।

ਉਨ੍ਹਾਂ ਦੇ ਪਰਿਵਾਰ ਵਿਚ ਪਤੀ ਸਵਰਾਜ ਕੌਸ਼ਲ ਅਤੇ ਇਕ ਧੀ ਬਾਂਸੁਰੀ ਸਵਰਾਜ ਹੈ। ਉਨ੍ਹਾਂ ਨੇ ਦਿੱਲੀ ਦੇ ਏਮਜ਼ ਹਸਪਤਾਲ ਵਿਚ ਆਪਣਾ ਆਖਰੀ ਸਾਹ ਲਿਆ। ਉਹ 67 ਸਾਲ ਦੀ ਸੀ। ਇਸ ਮੌਕੇ ਭਾਜਪਾ ਨੇਤਾ ਅਤੇ ਵਿਰੋਧੀ ਧਿਰ ਦੇ ਨੇਤਾ ਉਨ੍ਹਾਂ ਨੂੰ ਅੰਤਿਮ ਵਿਦਾਈ ਦੇਣ ਲਈ ਪੁੱਜੇ ਹੋਏ ਹਨ।

Vandana

This news is Content Editor Vandana