ਵੱਡਾ ਪ੍ਰਸ਼ਾਸਨਿਕ ਫੇਰਬਦਲ ; ਰਾਸ਼ਟਰਪਤੀ ਨੇ ਨਵੇਂ ਰਾਜਪਾਲਾਂ ਤੇ ਉਪ ਰਾਜਪਾਲ ਦੀ ਕੀਤੀ ਨਿਯੁਕਤੀ
Monday, Jul 14, 2025 - 03:05 PM (IST)

ਨਵੀਂ ਦਿੱਲੀ- ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦੇ ਹੋਏ ਪ੍ਰੋਫੈਸਰ ਆਸ਼ਿਮ ਕੁਮਾਰ ਘੋਸ਼ ਨੂੰ ਹਰਿਆਣਾ ਦਾ ਰਾਜਪਾਲ ਨਿਯੁਕਤ ਕੀਤਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਪੁਸ਼ਪਪਤੀ ਅਸ਼ੋਕ ਗਜਪਤੀ ਰਾਜੂ ਨੂੰ ਗੋਆ ਦਾ ਰਾਜਪਾਲ ਨਿਯੁਕਤ ਕੀਤਾ ਹੈ।
ਰਾਸ਼ਟਰਪਤੀ ਨੇ ਕੇਂਦਰੀ ਸ਼ਾਸਤ ਪ੍ਰਦੇਸ਼ ਲੱਦਾਖ ਦੇ ਉਪ ਰਾਜਪਾਲ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਵਾਲੇ ਰਿਟਾਇਰਡ ਬ੍ਰਿਗੇਡੀਅਰ ਡਾ. ਬੀ.ਡੀ. ਮਿਸ਼ਰਾ ਦਾ ਅਸਤੀਫ਼ਾ ਵੀ ਸਵੀਕਾਰ ਕਰ ਲਿਆ ਹੈ ਤੇ ਉਨ੍ਹਾਂ ਦੀ ਜਗ੍ਹਾ ਕਵਿੰਦਰ ਗੁਪਤਾ ਨੂੰ ਲੱਦਾਖ ਦਾ ਉਪ ਰਾਜਪਾਲ ਨਿਯੁਕਤ ਕੀਤਾ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ ; ਕਈ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਹਰ ਪਾਸੇ ਹੋ ਗਈ ਪੁਲਸ ਹੀ ਪੁਲਸ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e