Budget 2026 ; ਨਵਾਂ ਇਨਕਮ ਟੈਕਸ ਸਿਸਟਮ ਲਿਆਉਣ ਜਾ ਰਹੀ ਸਰਕਾਰ ! 1 ਅਪ੍ਰੈਲ ਤੋਂ ਹੋਵੇਗਾ ਲਾਗੂ
Sunday, Feb 01, 2026 - 12:11 PM (IST)
ਨਵੀਂ ਦਿੱਲੀ- ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਅੱਜ ਕੇਂਦਰੀ ਬਜਟ ਪੇਸ਼ ਕੀਤਾ ਜਾ ਰਿਹਾ ਹੈ, ਜਿਸ ਦੌਰਾਨ ਹੁਣ ਤੱਕ ਕਈ ਵੱਡੇ ਐਲਾਨ ਕੀਤੇ ਜਾ ਚੁੱਕੇ ਹਨ। ਹੁਣ ਨਿਰਮਲਾ ਨੇ ਇਕ ਹੋਰ ਵੱਡਾ ਐਲਾਨ ਕੀਤਾ ਹੈ ਕਿ ਟੈਕਸ ਪ੍ਰਣਾਲੀ ਵਿੱਚ ਕਈ ਅਹਿਮ ਤਬਦੀਲੀਆਂ ਅਤੇ ਰਾਹਤਾਂ ਮਿਲਣ ਵਾਲੀਆਂ ਹਨ। ਉਨ੍ਹਾਂ ਐਲਾਨ ਕੀਤਾ ਕਿ 1 ਅਪ੍ਰੈਲ 2026 ਤੋਂ ਸਰਕਾਰ ਇੱਕ ਨਵਾਂ ਇਨਕਮ ਟੈਕਸ ਸਿਸਟਮ ਲਾਗੂ ਕਰਨ ਜਾ ਰਹੀ ਹੈ, ਜਿਸ ਰਾਹੀਂ ਟੈਕਸਦਾਤਾਵਾਂ ਲਈ ਇਨਕਮ ਟੈਕਸ ਰਿਟਰਨ (ITR) ਭਰਨ ਦੀ ਪ੍ਰਕਿਰਿਆ ਹੋਰ ਵੀ ਆਸਾਨ ਹੋ ਜਾਵੇਗੀ।
