ਦੇਸ਼ ਭਰ ਵਿਚ ਅੱਜ ਤੋਂ ਲਾਗੂ ਹੋ ਗਿਆ ਨਵਾਂ ਕਾਨੂੰਨ, ਹੋ ਜਾਓ ਸਾਵਧਾਨ!
Monday, Jul 01, 2024 - 09:06 AM (IST)
ਨਵੀਂ ਦਿੱਲੀ (ਭਾਸ਼ਾ)- ਭਾਰਤ ਦੀ ਅਪਰਾਧਿਕ ਨਿਆਂ ਪ੍ਰਣਾਲੀ ’ਚ ਵੱਡੇ ਪੱਧਰ ’ਤੇ ਤਬਦੀਲੀਆਂ ਲਿਆਉਣ ਤੇ ਅੰਗਰੇਜ਼ਾਂ ਦੇ ਜ਼ਮਾਨੇ ਦੇ ਕਾਨੂੰਨਾਂ ਨੂੰ ਖ਼ਤਮ ਕਰਦੇ ਹੋਏ ਸੋਮਵਾਰ ਤੋਂ ਪੂਰੇ ਦੇਸ਼ ਵਿਚ ਤਿੰਨ ਨਵੇਂ ਅਪਰਾਧਿਕ ਕਾਨੂੰਨ ਲਾਗੂ ਹੋ ਜਾਣਗੇ। ਇੰਡੀਅਨ ਜੁਡੀਸ਼ੀਅਲ ਕੋਡ, ਇੰਡੀਅਨ ਸਿਵਲ ਡਿਫੈਂਸ ਕੋਡ ਤੇ ਇੰਡੀਅਨ ਐਵੀਡੈਂਸ ਐਕਟ ਬ੍ਰਿਟਿਸ਼ ਯੁੱਗ ਦੇ ਇੰਡੀਅਨ ਪੀਨਲ ਕੋਡ, ਕੋਡ ਆਫ ਕ੍ਰਿਮੀਨਲ ਪ੍ਰੋਸੀਜ਼ਰ ਤੇ ਇੰਡੀਅਨ ਐਵੀਡੈਂਸ ਐਕਟ ਦੀ ਥਾਂ ਲੈਣਗੇ।
ਨਵੇਂ ਕਾਨੂੰਨ ਇਕ ਆਧੁਨਿਕ ਨਿਆਂ ਪ੍ਰਣਾਲੀ ਦੀ ਸਥਾਪਨਾ ਕਰਨਗੇ ਜਿਸ ’ਚ ‘ਜ਼ੀਰੋ ਐੱਫ. ਆਈ. ਆਰ.’, ਪੁਲਸ ਕੋਲ ਆਨਲਾਈਨ ਸ਼ਿਕਾਇਤ ਦਾਇਰ ਕਰਨਾ, ਇਲੈਕਟ੍ਰਾਨਿਕ ਸਾਧਨ ਜਿਵੇਂ ਐੱਸ. ਐੱਮ. ਐੱਸ. (ਮੋਬਾਈਲ ਫੋਨ ’ਤੇ ਸੰਦੇਸ਼) ਰਾਹੀਂ ਸੰਮਨ ਭੇਜਣਾ ਤੇ ਘਿਨਾਉਣੇ ਅਪਰਾਧਾਂ ਵਾਲੀ ਥਾਂ ਦੀ ਲਾਜ਼ਮੀ ਵੀਡੀਓਗ੍ਰਾਫੀ ਵਰਗੇ ਸਾਰੇ ਉਪਬੰਧ ਸ਼ਾਮਲ ਹੋਣਗੇ।
ਇਹ ਖ਼ਬਰ ਵੀ ਪੜ੍ਹੋ - Breaking News: ਸਸਤਾ ਹੋ ਗਿਆ LPG ਸਿਲੰਡਰ, ਜਾਣੋ ਕਿੰਨੀ ਘਟੀ ਕੀਮਤ
ਅਧਿਕਾਰਤ ਸੂਤਰਾਂ ਨੇ ਕਿਹਾ ਕਿ ਇਨ੍ਹਾਂ ਕਾਨੂੰਨਾਂ ਨੇ ਕੁਝ ਮੌਜੂਦਾ ਸਮਾਜਿਕ ਹਕੀਕਤਾਂ ਅਤੇ ਅਪਰਾਧਾਂ ਨਾਲ ਨਜਿੱਠਣ ਦੀ ਕੋਸ਼ਿਸ਼ ਕੀਤੀ ਤੇ ਸੰਵਿਧਾਨ ’ਚ ਦਰਜ ਆਦਰਸ਼ਾਂ ਨੂੰ ਧਿਆਨ ’ਚ ਰੱਖਦੇ ਹੋਏ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਇਕ ਪ੍ਰਣਾਲੀ ਪ੍ਰਦਾਨ ਕੀਤੀ।
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਨਵੇਂ ਕਾਨੂੰਨ ਨਿਆਂ ਪ੍ਰਦਾਨ ਕਰਨ ਨੂੰ ਪਹਿਲ ਦੇਣਗੇ ਜਦੋਂ ਕਿ ਬ੍ਰਿਟਿਸ਼ ਰਾਜ ਦੇ ਕਾਨੂੰਨ ਦੇਸ਼ ’ਚ ਦੰਡਕਾਰੀ ਕਾਰਵਾਈ ਨੂੰ ਪਹਿਲ ਦਿੰਦੇ ਸਨ। ਉਨ੍ਹਾਂ ਕਿਹਾ ਕਿ ਇਹ ਕਾਨੂੰਨ ਭਾਰਤੀਆਂ ਵਲੋਂ, ਭਾਰਤੀਆਂ ਲਈ ਤੇ ਭਾਰਤੀ ਸੰਸਦ ਵਲੋਂ ਬਣਾਏ ਗਏ ਹਨ । ਇਹ ਬਸਤੀਵਾਦੀ ਯੁੱਗ ਦੇ ਜੁਡੀਸ਼ੀਅਲ ਕਾਨੂੰਨਾਂ ਨੂੰ ਖਤਮ ਕਰਦੇ ਹਨ। ਨਵੇਂ ਕਾਨੂੰਨਾਂ ਅਧੀਨ ਮੁਕੱਦਮੇ ਦੀ ਸੁਣਵਾਈ ਪੂਰੀ ਹੋਣ ਤੋਂ 45 ਦਿਨਾਂ ਅੰਦਰ ਅਪਰਾਧਿਕ ਮਾਮਲਿਆਂ ਬਾਰੇ ਫੈਸਲਾ ਆਏਗਾ ਤੇ ਪਹਿਲੀ ਸੁਣਵਾਈ ਦੇ 60 ਦਿਨਾਂ ਅੰਦਰ ਦੋਸ਼ ਤੈਅ ਕੀਤੇ ਜਾਣਗੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8