ਹਿਮਾਚਲ ਕੈਬਨਿਟ ਦੀ ਬੈਠਕ ''ਚ ਨਵੀਂ ਮਾਈਨਿੰਗ ਨੀਤੀ ਨੂੰ ਮਿਲੀ ਮਨਜ਼ੂਰੀ

02/14/2024 10:07:10 PM

ਸ਼ਿਮਲਾ — ਹਿਮਾਚਲ ਪ੍ਰਦੇਸ਼ ਕੈਬਨਿਟ ਨੇ ਬੁੱਧਵਾਰ ਨੂੰ ਹੋਈ ਬੈਠਕ 'ਚ ਨਵੀਂ ਮਾਈਨਿੰਗ ਨੀਤੀ ਅਤੇ 10 ਨਵੇਂ ਰਾਜੀਵ ਗਾਂਧੀ ਡੇ ਬੋਰਡਿੰਗ ਸਕੂਲ ਖੋਲ੍ਹਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਅਧਿਕਾਰਤ ਸੂਤਰਾਂ ਨੇ ਇੱਥੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਪੰਜਾਬ ਕੈਬਨਿਟ ਦੀ ਮੀਟਿੰਗ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਦੀ ਪ੍ਰਧਾਨਗੀ ਹੇਠ ਹੋਈ।

ਮੰਤਰੀ ਮੰਡਲ ਦੀ ਮੀਟਿੰਗ ਵਿੱਚ ਐੱਚ.ਪੀ.ਐੱਸ.ਆਈ.ਆਈ.ਡੀ.ਸੀ. ਨੂੰ ਕਾਰਜਕਾਰੀ ਏਜੰਸੀ ਬਣਾਇਆ ਗਿਆ ਹੈ ਜੋ ਸਰਕਾਰੀ ਕੰਮਾਂ ਦੀ ਨਿਗਰਾਨੀ ਕਰੇਗੀ। ਸ਼ਿਮਲਾ ਤੋਂ ਧਰਮਸ਼ਾਲਾ ਹਵਾਈ ਸੇਵਾ ਨੂੰ 30 ਜੂਨ, 2024 ਤੱਕ ਵਧਾਉਣ ਦੀ ਵੀ ਮਨਜ਼ੂਰੀ ਦਿੱਤੀ ਗਈ ਹੈ। ਹਵਾਈ ਸੇਵਾ ਪ੍ਰਦਾਨ ਕਰਨ ਵਾਲੀ ਕੰਪਨੀ ਨਾਲ ਸਮਝੌਤਾ ਖ਼ਤਮ ਹੋ ਗਿਆ ਸੀ, ਜਿਸ ਨੂੰ ਹੁਣ ਵਧਾ ਦਿੱਤਾ ਗਿਆ ਹੈ। ਸਰਕਾਰ ਨੇ ਨਵੀਂ ਮਾਈਨਿੰਗ ਨੀਤੀ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ। ਮੰਤਰੀ ਮੰਡਲ ਵਿੱਚ ਟੋਲ ਪਲਾਜ਼ਾ ਨੂੰ ਨਵਾਂ ਵਿਕਲਪ ਦੇਣ ਦਾ ਫੈਸਲਾ ਕੀਤਾ ਗਿਆ ਹੈ।

ਹਿਮਾਚਲ ਪ੍ਰਦੇਸ਼ ਵਿੱਚ 10 ਨਵੇਂ ਰਾਜੀਵ ਗਾਂਧੀ ਡੇ ਬੋਰਡਿੰਗ ਸਕੂਲ ਖੋਲ੍ਹਣ ਦੀ ਵੀ ਪ੍ਰਵਾਨਗੀ ਦਿੱਤੀ ਗਈ ਹੈ। ਮੰਤਰੀ ਮੰਡਲ ਨੇ ਸ਼ਹਿਰੀ ਸੰਸਥਾਵਾਂ ਲਈ ਸਟੇਟ ਮਾਨੀਟਰਿੰਗ ਯੂਨਿਟ ਗਠਿਤ ਕਰਨ ਦਾ ਫੈਸਲਾ ਕੀਤਾ ਹੈ, ਜੋ ਈ-ਗਵਰਨੈਂਸ ਰਾਹੀਂ ਕੰਮ ਕਰੇਗਾ। ਸਰਕਾਰ ਨੇ ਪਹਿਲੀ ਜਮਾਤ ਵਿੱਚ ਦਾਖ਼ਲੇ ਲਈ ਇੱਕ ਵਾਰ ਦੀ ਛੋਟ ਦੇਣ ਦਾ ਫ਼ੈਸਲਾ ਕੀਤਾ ਹੈ। ਹੁਣ 30 ਸਤੰਬਰ 2024 ਤੱਕ 6 ਸਾਲ ਦੇ ਬੱਚਿਆਂ ਨੂੰ ਪਹਿਲੀ ਜਮਾਤ ਵਿੱਚ ਦਾਖ਼ਲੇ ਵਿੱਚ ਛੋਟ ਮਿਲੇਗੀ।
 

Inder Prajapati

This news is Content Editor Inder Prajapati