''ਆਪ'' ਸਰਕਾਰ ਨੇ ਸਕੂਲਾਂ ''ਚ ਛੁੱਟੀਆਂ ਵਧਾਉਣ ਦਾ ਫ਼ੈਸਲਾ ਲਿਆ ਵਾਪਸ, ਅੱਧੀ ਰਾਤ ਨੂੰ ਜਾਰੀ ਹੋਏ ਨਵੇਂ ਹੁਕਮ
Sunday, Jan 07, 2024 - 04:13 AM (IST)
ਨਵੀਂ ਦਿੱਲੀ (ਭਾਸ਼ਾ): ਦਿੱਲੀ ਦੇ ਸਿੱਖਿਆ ਡਾਇਰੈਕਟੋਰੇਟ ਨੇ ਸ਼ਨੀਵਾਰ ਰਾਤ ਨੂੰ ਰਾਸ਼ਟਰੀ ਰਾਜਧਾਨੀ ਦੇ ਸਕੂਲਾਂ ਵਿਚ ਸਰਦੀਆਂ ਦੀਆਂ ਛੁੱਟੀਆਂ ਵਧਾਉਣ ਦੇ ਆਦੇਸ਼ ਨੂੰ ਵਾਪਸ ਲੈ ਲਿਆ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਇਸ ਤੋਂ ਪਹਿਲਾਂ ਦਿਨ 'ਚ ਡਾਇਰੈਕਟੋਰੇਟ ਨੇ ਕਿਹਾ ਸੀ ਕਿ ਦਿੱਲੀ 'ਚ ਕੜਾਕੇ ਦੀ ਸਰਦੀ ਕਾਰਨ ਸਕੂਲਾਂ 'ਚ ਸਰਦੀਆਂ ਦੀਆਂ ਛੁੱਟੀਆਂ 10 ਜਨਵਰੀ ਤੱਕ ਵਧਾ ਦਿੱਤੀਆਂ ਗਈਆਂ ਹਨ। ਬਾਅਦ ਵਿਚ ਦਿੱਲੀ ਸਰਕਾਰ ਦੇ ਇਕ ਅਧਿਕਾਰੀ ਨੇ ਕਿਹਾ ਕਿ ਆਦੇਸ਼ ਵਿਚ ਕੁਝ ਗਲਤੀ ਸੀ।
ਇਹ ਖ਼ਬਰ ਵੀ ਪੜ੍ਹੋ - ਵੱਧਦੀ ਠੰਡ ਵਿਚਾਲੇ ਅਨੋਖ਼ੀ ਲੁੱਟ! ਕੰਮ ਤੋਂ ਪਰਤ ਰਹੇ ਨੌਜਵਾਨ ਤੋਂ ਜੈਕੇਟ ਖੋਹ ਕੇ ਲੈ ਗਏ ਲੁਟੇਰੇ
ਅਧਿਕਾਰੀ ਨੇ ਕਿਹਾ, ''ਸਰਦੀਆਂ ਦੀਆਂ ਛੁੱਟੀਆਂ ਵਧਾਉਣ ਦਾ ਹੁਕਮ ਗਲਤੀ ਨਾਲ ਜਾਰੀ ਕੀਤਾ ਗਿਆ ਸੀ। ਇਹ ਹੁਕਮ ਤੁਰੰਤ ਵਾਪਸ ਲੈ ਲਿਆ ਗਿਆ ਹੈ ਅਤੇ ਕੱਲ੍ਹ ਸਵੇਰੇ ਇਸ ਬਾਰੇ ਫ਼ੈਸਲਾ ਲਿਆ ਜਾਵੇਗਾ।'' ਸਰਦੀਆਂ ਦੀਆਂ ਛੁੱਟੀਆਂ ਸ਼ਨੀਵਾਰ ਨੂੰ ਖ਼ਤਮ ਹੋ ਗਈਆਂ ਹਨ ਅਤੇ ਸਕੂਲ ਸੋਮਵਾਰ ਤੋਂ ਮੁੜ ਖੁੱਲ੍ਹਣਗੇ। ਦਿੱਲੀ ਵਿਚ ਸੀਤ ਲਹਿਰ ਚੱਲ ਰਹੀ ਹੈ ਅਤੇ ਭਾਰਤ ਦੇ ਮੌਸਮ ਵਿਭਾਗ ਨੇ ਅਗਲੇ ਕੁਝ ਦਿਨਾਂ ਤਕ ਸੰਘਣੀ ਧੁੰਦ, ਹਲਕੀ ਬਾਰਿਸ਼ ਅਤੇ ਤਾਪਮਾਨ ਵਿਚ ਗਿਰਾਵਟ ਕਾਰਨ 'ਯੈਲੋ ਅਲਰਟ' ਜਾਰੀ ਕੀਤਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8