ਕੋਰੋਨਾ ਦੇ ਵਧਦੇ ਮਾਮਲਿਆਂ ਦਰਮਿਆਨ ਹਰਿਆਣਾ ਸਰਕਾਰ ਨੇ ਲਾਈਆਂ ਨਵੀਆਂ ਪਾਬੰਦੀਆਂ

Sunday, Jan 02, 2022 - 01:24 PM (IST)

ਕੋਰੋਨਾ ਦੇ ਵਧਦੇ ਮਾਮਲਿਆਂ ਦਰਮਿਆਨ ਹਰਿਆਣਾ ਸਰਕਾਰ ਨੇ ਲਾਈਆਂ ਨਵੀਆਂ ਪਾਬੰਦੀਆਂ

ਹਰਿਆਣਾ- ਦੇਸ਼ 'ਚ ਕੋਰੋਨਾ ਦੇ ਮਾਮਲਿਆਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ, ਉੱਥੇ ਹੀ ਕੋਰੋਨਾ ਦੇ ਨਵੇਂ ਰੂਪ ਓਮੀਕ੍ਰੋਨ ਦੇ ਮਾਮਲੇ ਵੀ ਲਗਾਤਾਰ ਵੱਧ ਰਹੇ ਹਨ। ਅਜਿਹੇ 'ਚ ਹਰਿਆਣਾ ਸਰਕਾਰ ਨੇ ਨਵੀਆਂ ਪਾਬੰਦੀਆਂ ਲਗਾ ਦਿੱਤੀਆਂ ਹਨ। ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਇਸ ਬਾਰੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਅਨਿਲ ਵਿਜ ਨੇ ਦੱਸਿਆ ਕਿ ਸਰਕਾਰ ਨੇ ਨਵੀਆਂ ਪਾਬੰਦੀਆਂ ਲਗਾਈਆਂ ਹਨ। ਜ਼ਿਲ੍ਹਿਆਂ ਨੂੰ 2 ਹਿੱਸਿਆਂ 'ਚ ਵੰਡਿਆ ਗਿਆ ਹੈ, ਜਿੱਥੇ ਜ਼ਿਆਦਾ ਸੰਕਰਮਣ ਹੈ, ਉਨ੍ਹਾਂ ਨੂੰ ਏ ਕੈਟੇਗਰੀ 'ਚ ਰੱਖਿਆ ਗਿਆ ਹੈ, ਉਸ 'ਚ ਗੁਰੂਗ੍ਰਾਮ, ਫਰੀਦਾਬਾਦ, ਸੋਨੀਆ, ਅੰਬਾਲਾ, ਪੰਚਕੂਲਾ ਹੈ। ਇੱਥੇ ਬਜ਼ਾਰ 5 ਵਜੇ ਬੰਦ ਹੋ ਜਾਣਗੇ ਅਤੇ ਸਾਰੇ ਦਫ਼ਤਰ 50 ਫੀਸਦੀ ਸਮਰੱਥਾ ਨਾਲ ਚੱਲਣਗੇ।

PunjabKesari

ਨਾਲ ਹੀ ਵਿਜ ਨੇ ਦੱਸਿਆ ਕਿ ਪ੍ਰਦੇਸ਼ 'ਚ ਸਕੂਲ, ਕਾਲਜ, ਕੋਚਿੰਗ ਸੈਂਟਰ, ਆਂਗਨਵਾੜੀਆਂ ਨੂੰ ਬੰਦ ਕੀਤਾ ਗਿਆ ਹੈ। ਬਿਨਾਂ ਵੈਕਸੀਨ ਦੇ ਲੋਕਾਂ ਨੂੰ ਦਫ਼ਤਰ, ਰੈਸਟੋਰੈਂਟ, ਬੈਂਕਟ ਹਾਲ ਜਿੱਥੇ ਵੀ ਲੋਕ ਇਕੱਠੇ ਹੁੰਦੇ ਹਨ, ਉੱਥੇ ਜਾਣ ਦੀ ਮਨਜ਼ੂਰੀ ਬੰਦ ਕਰ ਦਿੱਤੀ ਗਈ ਹੈ। ਜੇਕਰ ਸੰਕਰਮਣ ਵਧੇਗਾ ਤਾਂ ਸਖ਼ਤੀਆਂ ਵਧਾਈਆਂ ਜਾਣਗੀਆਂ। ਦੱਸਣਯੋਗ ਹੈ ਕਿ ਭਾਰਤ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 27,553 ਨਵੇਂ ਮਾਮਲੇ ਆਏ ਅਤੇ 284 ਦੀ ਮੌਤ ਹੋਈ। 

ਇਹ ਵੀ ਪੜ੍ਹੋ : ਦੇਸ਼ 'ਚ ਕੋਰੋਨਾ ਦੇ ਨਵੇਂ ਮਾਮਲੇ 27 ਹਜ਼ਾਰ ਤੋਂ ਵੱਧ, ਓਮੀਕ੍ਰੋਨ ਦੇ ਇੰਨੇ ਕੇਸ ਆਏ ਸਾਹਮਣੇ

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News