ਚੋਣਾਂ ਤੋਂ ਪਹਿਲਾਂ ਕੇਜਰੀਵਾਲ ਸਰਕਾਰ ਦਾ ਦਿੱਲੀ ਵਾਸੀਆਂ ਲਈ ਵੱਡਾ ਤੋਹਫਾ

Friday, Nov 22, 2019 - 01:06 PM (IST)

ਚੋਣਾਂ ਤੋਂ ਪਹਿਲਾਂ ਕੇਜਰੀਵਾਲ ਸਰਕਾਰ ਦਾ ਦਿੱਲੀ ਵਾਸੀਆਂ ਲਈ ਵੱਡਾ ਤੋਹਫਾ

ਨਵੀਂ ਦਿੱਲੀ—ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਭਾਵ ਸ਼ੁੱਕਰਵਾਰ ਨੂੰ ਪਾਣੀ ਅਤੇ ਸੀਵਰੇਜ ਨੂੰ ਲੈ ਕੇ ਵੱਡਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਅੱਜ ਤੋਂ ਡਿਵੈਲਪਮੈਂਟ ਅਤੇ ਇੰਫ੍ਰਾਸਟ੍ਰਕਚਰ ਚਾਰਜ ਨਹੀਂ ਦੇਣਾ ਹੋਵੇਗਾ। ਇਸ ਤੋਂ ਇਲਾਵਾ ਦੋਵਾਂ ਦੇ ਨਵੇਂ ਕੁਨੈਕਸ਼ਨ ਲਈ ਸਿਰਫ 2310 ਰੁਪਏ ਚੁਕਾਉਣੇ ਹੋਣਗੇ। ਮੁੱਖ ਮੰਤਰੀ ਕੇਜਰੀਵਾਲ ਨੇ ਇਹ ਵੀ ਦੱਸਿਆ ਹੈ ਪਹਿਲਾਂ ਪਾਣੀ ਅਤੇ ਸੀਵਰੇਜ ਦੇ ਨਵੇਂ ਕੁਨੈਕਸ਼ਨ 300 ਮੀਟਰ ਦਾ ਪਲਾਂਟ ਲੈਣ ਲਈ 1,24,110 ਰੁਪਏ ਦੇਣ ਪੈਦੇ ਸੀ।

PunjabKesari

ਦੱਸਣਯੋਗ ਹੈ ਕਿ ਦਿੱਲੀ 'ਚ ਬਿਜਲੀ, ਪਾਣੀ ਅਤੇ ਔਰਤਾਂ ਲਈ ਮੁਫਤ ਯਾਤਰਾ ਦੀ ਸਹੂਲਤ ਦੇਣ ਤੋਂ ਬਾਅਦ ਹੁਣ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇੱਕ ਹੋਰ ਮੁਫਤ ਯੋਜਨਾ ਸ਼ੁਰੂ ਕੀਤੀ, ਜੋ ਕਿ ਸੀਵਰੇਜ ਯੋਜਨਾ ਹੈ। ਉਨ੍ਹਾਂ ਨੇ ਕਿਹਾ ਸੀ ਕਿ ਦਿੱਲੀ ਦੇ ਜਿਨ੍ਹਾਂ ਇਲਾਕਿਆਂ 'ਚ ਸੀਵਰੇਜ ਲਾਈਨ ਹੈ ਅਤੇ ਉੱਥੇ ਲੋਕਾਂ ਨੇ ਕੁਨੈਕਸ਼ਨ ਨਹੀਂ ਲਿਆ ਹੈ, ਉਨ੍ਹਾਂ ਨੂੰ 31 ਮਾਰਚ ਤੱਕ ਦਾ ਸਮਾਂ ਦਿੱਤਾ ਜਾ ਰਿਹਾ ਹੈ ਤਾਂ ਕਿ ਸੀਵਰੇਜ ਲਾਈਨ ਦਾ ਕੁਨੈਕਸ਼ਨ ਲੈ ਸਕਣ ਅਤੇ ਇਸ ਦਾ ਕੋਈ ਚਾਰਜ ਨਹੀਂ ਲਿਆ ਜਾਵੇਗਾ।

 


author

Iqbalkaur

Content Editor

Related News